Rojana Punjab
  • Home
  • International
  • ਇਮਰਾਨ ਖ਼ਾਨ ਨੇ ਮੋਦੀ ਨੂੰ ਚਿੱਠੀ ਲਿਖ ਤੋਰੀ ਕਸ਼ਮੀਰ ਮੁੱਦੇ ਦੇ ਹੱਲ ਦੀ ਗੱਲ
International

ਇਮਰਾਨ ਖ਼ਾਨ ਨੇ ਮੋਦੀ ਨੂੰ ਚਿੱਠੀ ਲਿਖ ਤੋਰੀ ਕਸ਼ਮੀਰ ਮੁੱਦੇ ਦੇ ਹੱਲ ਦੀ ਗੱਲ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਪਣੀ ਭਾਰਤੀ ਹਮਰੁਤਬਾ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਕਸ਼ਮੀਰ ਮੁੱਦੇ ਸਮੇਤ ਸਾਰੇ ਮੱਤਭੇਦ ਦੂਰ ਕਰਨ ਦੀ ਗੱਲ ਕਹੀ ਹੈ। ਮੀਡੀਆ ਵਿੱਚ ਆਈਆਂ ਖ਼ਬਰਾਂ ਵਿੱਚ ਅਜਿਹਾ ਦਾਅਵਾ ਕੀਤਾ ਗਿਆ ਹੈ।

ਦਰਅਸਲ, ਵੀਰਵਾਰ ਨੂੰ ਭਾਰਤ ਨੇ ਕਿਹਾ ਸੀ ਕਿ ਬਿਸ਼ਕੇਕ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਸ਼ਿਖਰ ਬੈਠਕ ਤੋਂ ਇਲਾਵਾ ਇਮਰਾਨ ਖ਼ਾਨ ਅਤੇ ਪੀਐਮ ਮੋਦੀ ਦਰਮਿਆਨ ਕੋਈ ਵੀ ਦੁਵੱਲੀ ਬੈਠਕ ਨਹੀਂ ਹੋਵੇਗੀ। ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਦੂਜੇ ਕਾਰਜਕਾਲ ਲਈ ਵਧਾਈ ਦਿੰਦੇ ਖ਼ਾਨ ਨੇ ਮੋਦੀ ਨੂੰ ਕਿਹਾ ਹੈ ਕਿ ਦੋਵੇਂ ਦੇਸ਼ਾਂ ਦਰਮਿਆਨ ਵਾਰਤਾ ਹੀ ਆਮ ਲੋਕਾਂ ਨੂੰ ਗਰੀਬੀ ਘੱਟ ਕਰ ਸਕਦੀ ਹੈ।

ਇਸ ਤੋਂ ਪਹਿਲਾਂ ਇਮਰਾਨ ਖ਼ਾਨ ਨੇ ਮੋਦੀ ਨੂੰ 26 ਮਈ ਨੂੰ ਜਿੱਤ ਦੀ ਵਧਾਈ ਦਿੱਤੀ ਸੀ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵੀ ਆਪਣੇ ਭਾਰਤੀ ਹਮਰੁਤਬਾ ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਦੇਸ਼ ਸਾਰੇ ਮਹੱਤਵਪੂਰਨ ਮੁੱਦਿਆਂ ‘ਤੇ ਗੱਲਬਾਤ ਕਰਨਾ ਚਾਹੁੰਦਾ ਹੈ।

Related posts

ਟਰੰਪ ਦੀ ਨਵੀਂ ਇਮੀਗਰੇਸ਼ਨ ਨੀਤੀ ਤੋਂ ਭਾਰਤੀਆਂ ਨੂੰ ਲਾਭ ਹੋਣ ਦੀ ਉਮੀਦ

Rojanapunjab

ਨੀਰਵ ਜ਼ਮਾਨਤ ਲਈ 8 ਮਈ ਨੂੰ ਇਕ ਹੋਰ ਅਰਜ਼ੀ ਦਾਖ਼ਲ ਕਰੇਗਾ

Rojanapunjab

ਫਿਲੀਪੀਨ : ਯਾਤਰੀ ਵੈਨ ਹੋਈ ਹਾਦਸੇ ਦੀ ਸ਼ਿਕਾਰ, 14 ਮਰੇ

Rojanapunjab

Leave a Comment

This website uses cookies to improve your experience. We'll assume you're ok with this, but you can opt-out if you wish. Accept Read More

Privacy & Cookies Policy