Rojana Punjab
  • Home
  • National
  • ਕੇਂਦਰ ’ਚ ਬਹੁਮੱਤ ਨਾਲ ਬਣੇਗੀ ਕਾਂਗਰਸ ਦੀ ਸਰਕਾਰ: ਹੁੱਡਾ
National

ਕੇਂਦਰ ’ਚ ਬਹੁਮੱਤ ਨਾਲ ਬਣੇਗੀ ਕਾਂਗਰਸ ਦੀ ਸਰਕਾਰ: ਹੁੱਡਾ

ਸੰਗਰੂਰ ਲੋਕ ਸਭਾ ਸੀਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਅੱਜ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਖਨੌਰੀ ਵਿਚ ਰੈਲੀ ਕੀਤੀ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਲਹਿਰਾ ਹਲਕੇ ਅੰਦਰ ਸਭ ਤੋਂ ਪਹਿਲਾ ਕੰਮ ਇੰਡਸਟਰੀ ਲਿਆਉਣਾ ਹੋਵੇਗਾ ਤਾਂ ਜੋ ਲੋਕਾਂ ਨੂੰ ਰੁਜ਼ਗਾਰ ਮਿਲ ਸਕੇ। ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਨੇ ਦਸ ਸਾਲ ਦੇ ਰਾਜ ਦੌਰਾਨ ਸੂਬੇ ਦਾ ਬੇੜਾ ਗ਼ਰਕ ਕਰ ਦਿੱਤਾ ਹੈ। ਝੂਠ ਦਾ ਸਹਾਰਾ ਲੈ ਕੇ ਬਣੀ ਮੋਦੀ ਸਰਕਾਰ ਤੋਂ ਲੋਕ ਅੱਜ ਇੰਨੇ ਤੰਗ ਹਨ ਕਿ ਉਹ 19 ਮਈ ਦਾ ਬੇਸਬਰੀ ਨਾਲ ਇੰਤਜ਼ਾਰ ਕਰੇ ਰਹੇ ਹਨ।
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਬਹੁਤੇ ਸੂਬਿਆਂ ਵਿੱਚ ਚੋਣਾਂ ਹੋ ਚੁੱਕੀਆਂ ਹਨ ਤੇ ਪੰਜਾਬ ਵਿੱਚ ਅੱਜ ਇਕੱਠ ਦੇਖ ਕੇ ਲੱਗਦਾ ਹੈ ਕਿ ਪੰਜਾਬ ਵਿੱਚ ਭਾਰੀ ਬਹੁਮਤ ਨਾਲ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਬਣਨਗੇ ਅਤੇ ਕੇਂਦਰ ਵਿੱਚ ਕਾਂਗਰਸ ਪਾਰਟੀ ਭਾਰੀ ਬਹੁਮੱਤ ਨਾਲ ਸਰਕਾਰ ਬਣਾਏਗੀ। ਉਨ੍ਹਾਂ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਕਿਸਾਨਾਂ ਨਾਲ ਝੂਠੇ ਵਾਅਦੇ ਕੀਤੇ ਸਨ ਜੋ ਵਫ਼ਾ ਨਹੀਂ ਹੋਏ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਰੁਜ਼ਗਾਰ ਤਾਂ ਕੀ ਦੇਣਾ ਸੀ ਸਗੋਂ ਨੋਟਬੰਦੀ ਅਤੇ ਜੀਐਸਟੀ ਲਾਗੂ ਕਰਕੇ ਭਾਰਤ ਦੀ ਅਰਥਵਿਵਸਥਾ ਬਿਲਕੁਲ ਵਿਗਾੜ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਅੱਜ ਖੁਦਕੁਸ਼ੀਆਂ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ 2014 ਤੋਂ ਪਹਿਲਾਂ ਕਿਸਾਨਾਂ ਦਾ ਕਰਜ਼ਾ ਅੱਠ ਹਜ਼ਾਰ ਕਰੋੜ ਸੀ ਜੋ ਮੋਦੀ ਸਰਕਾਰ ਦੇ ਪੰਜ ਸਾਲ ਦੇ ਕਾਰਜ ਦੌਰਾਨ ਵੱਧ ਕੇ 15 ਹਜ਼ਾਰ ਕਰੋੜ ਹੋ ਚੁੱਕਿਆ ਹੈ। ਹੁੱਡਾ ਨੇ ਕਿਹਾ ਕਿ ਕੇਂਦਰ ’ਚ ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਬਣਦੇ ਸਾਰ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵੱਖਰਾ ਕਿਸਾਨ ਬਜਟ ਲਿਆਂਦਾ ਜਾਵੇਗਾ।

Related posts

ਕਾਂਗਰਸ ਨਾਲ ਕੋਈ ਲੈਣਾ-ਦੇਣਾ ਨਹੀਂ : ਚੰਦਰਸ਼ੇਖਰ ਆਜ਼ਾਦ

Rojanapunjab

ਛੱਤੀਸਗੜ੍ਹ ਚੋਣਾਂ : ਵੋਟਰਾਂ ‘ਚ ਉਤਸ਼ਾਹ, ਜਾਣੋ ਕਿੰਨੇ ਫੀਸਦੀ ਹੋਈ ਵੋਟਿੰਗ

Rojanapunjab

‘ਆਪ’ ਲਈ ਪ੍ਰਚਾਰ ’ਚ ਨਿੱਤਰੇ ਪ੍ਰਕਾਸ਼ ਰਾਜ

Rojanapunjab

Leave a Comment

This website uses cookies to improve your experience. We'll assume you're ok with this, but you can opt-out if you wish. Accept Read More

Privacy & Cookies Policy