Rojana Punjab
  • Home
  • Patiala
  • ਪਟਿਆਲਾ ਜ਼ਿਲ੍ਹੇ ਵਿੱਚ ਮਿੱਟੀ ਪਰਖਣ ਲਈ 55 ਹਜ਼ਾਰ ਨਮੂਨੇ ਲਏ
Patiala

ਪਟਿਆਲਾ ਜ਼ਿਲ੍ਹੇ ਵਿੱਚ ਮਿੱਟੀ ਪਰਖਣ ਲਈ 55 ਹਜ਼ਾਰ ਨਮੂਨੇ ਲਏ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਇਸ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚੋਂ ਇਸ ਸਾਲ ਹੁਣ ਤੱਕ ਮਿੱਟੀ ਦੇ 15700 ਨਮੂਨੇ ਇਕੱਤਰ ਕੀਤੇ ਹਨ| ਨਮੂਨਿਆਂ ਦੀ ਪਰਖ ਰਿਪੋਰਟ ਮੁਤਾਬਿਕ ਕਿਸਾਨਾਂ ਨੂੰ ਸੋਆਇਲ ਹੈਲਥ ਕਾਰਡ ਸਕੀਮ ਅਧੀਨ ਭੌ ਸਿਹਤ ਕਾਰਡ ਦਿੱਤੇ ਜਾਣਗੇ| ਪਿਛਲੇ ਸਾਲਾਂ ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਹੁਣ ਤੱਕ ਮਿੱਟੀ ਦੇ 55 ਹਜ਼ਾਰ ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 32 ਹਜ਼ਾਰ ਭੌ ਸਿਹਤ ਕਾਰਡ ਕਿਸਾਨਾਂ ਨੂੰ ਵੰਡੇ ਜਾ ਚੁੱਕੇ ਹਨ|
ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਅਤੇ ਵਾਤਾਵਰਣ ਨੂੰ ਪ੍ਰਦੂਸ਼ਣਮੁਕਤ ਬਣਾਉਣ ਲਈ ਜਾਗਰੂਕਤਾ ਕੈਂਪਾਂ ਰਾਹੀਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ|
ਇਨ੍ਹਾਂ ਕੈਂਪਾਂ ‘ਚ ਕਿਸਾਨਾਂ ਨੂੰ ਭੌਾ ਸਿਹਤ ਕਾਰਡ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ| ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਅਰਵਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਇਸ ਸਾਲ ਹੁਣ ਤੱਕ 31 ਕੈਂਪ ਲਗਾਏ ਜਾ ਚੁੱਕੇ ਹਨ|

Related posts

ਪਟਿਆਲਾ ‘ਚ ਗੋਲੀ ਲੱਗਣ ਨਾਲ ਥਾਣੇਦਾਰ ਦੀ ਮੌਤ

Rojanapunjab

ਅਗਵਾ ਕਰਕੇ ਕੀਤੀ ਕੁੱਟਮਾਰ; ਕੇਸ ਦਰਜ

Rojanapunjab

ਕਾਂਗਰਸ ਨੇ ਬਿਜਲੀ ਦਰਾਂ ‘ਚ ਵਾਧਾ ਕਰ ਕੇ ਲੋਕਾਂ ਦਾ ਆਰਥਕ ਤੌਰ ‘ਤੇ ਲੱਕ ਤੋੜਿਆ: ਚੰਦੂਮਾਜਰਾ

Rojanapunjab

Leave a Comment

This website uses cookies to improve your experience. We'll assume you're ok with this, but you can opt-out if you wish. Accept Read More

Privacy & Cookies Policy