Rojana Punjab
  • Home
  • National
  • Punjab
  • ਭਾਜਪਾ ਨੇ ਰੰਧਾਵਾ ਖਿਲਾਫ਼ ਕਮਿਸ਼ਨ ਨੂੰ ਕੀਤੀ ਸ਼ਿਕਾਇਤ
Punjab

ਭਾਜਪਾ ਨੇ ਰੰਧਾਵਾ ਖਿਲਾਫ਼ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਭਾਰਤੀ ਜਨਤਾ ਪਾਰਟੀ ਨੇ ਭਾਰਤੀ ਚੋਣ ਕਮਿਸ਼ਨ ਕੋਲ ਪੰਜਾਬ ਦੇ ਸਹਿਕਾਰਤਾ ਅਤੇ ਜੇਲ ਵਿਭਾਗ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਸ਼ਿਕਾਇਤ ਕੀਤੀ ਹੈ। ਸ਼ਿਕਾਇਤ ‘ਚ ਉਨ੍ਹਾਂ ‘ਤੇ ਦੋਸ਼ ਲਾਇਆ ਗਿਆ ਕਿ ਬਟਾਲਾ ਰੈਲੀ ‘ਚ ਉਨ੍ਹਾਂ ਆਪਣੀ ਤਾਕਤ ਦੀ ਦੁਰਵਰਤੋਂ ਕਰਦਿਆਂ ਰੈਲੀ ‘ਚ ਕੁਝ ਐਲਾਨ ਕੀਤੇ, ਜੋ ਚੋਣ ਜ਼ਾਬਤੇ ਦੀ ਉਲੰਘਣਾ ਹਨ।

ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਭਾਸ਼ਣ ਦੀ ਭੇਜੀ ਵੀਡੀਓ ‘ਚ ਇਹ ਗੱਲਾਂ ਵੀ ਸਾਫ ਸਾਹਮਣੇ ਆਈਆਂ ਕਿ ਉਨ੍ਹਾਂ ਨੇ 11 ਮਈ ਨੂੰ ਬਟਾਲਾ ਵਿਚ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿਚ ਇਕ ਰੈਲੀ ‘ਚ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ। ਉਨ੍ਹਾਂ ਨੇ ਵੋਟਰਾਂ ਨੂੰ ਭਰਮਾਉਣ ਲਈ ਐਲਾਨ ਕੀਤਾ ਕਿ ਬਟਾਲਾ ਅਤੇ ਗੁਰਦਾਸਪੁਰ ਵਿਚ ਇਕ ਸ਼ੂਗਰ ਮਿੱਲ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਐਲਾਨ ਕਰ ਕੇ ਉਨ੍ਹਾਂ ਨੇ ਵੋਟਰਾਂ ਨੂੰ ਗੁੰਮਰਾਹ ਕਰ ਕੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ।

Related posts

ਲੋਕ ਸਭਾ ‘ਚ ਉਠਾਵਾਂਗਾ ਬਰਗਾੜੀ ਕਾਂਡ ਦਾ ਮੁੱਦਾ : ਭਗਵੰਤ ਮਾਨ

Rojanapunjab

ਵਿਆਹ ਦਾ ਲਾਰਾ ਲਾ ਕੇ ਤਲਾਕਸ਼ੁਦਾ ਮੁਟਿਆਰ ਨਾਲ ਬਲਾਤਕਾਰ, ਅਕਾਲੀ ਲੀਡਰ ਖ਼ਿਲਾਫ਼ ਕੇਸ

Rojanapunjab

ਸਰਕਾਰ ਨੇ ‘ਓਪਨ ਜੇਲਾਂ’ ਬਣਾਉਣ ਲਈ ਪੰਚਾਇਤੀ ਜ਼ਮੀਨਾਂ ‘ਤੇ ਰੱਖੀ ਅੱਖ

Rojanapunjab

Leave a Comment

This website uses cookies to improve your experience. We'll assume you're ok with this, but you can opt-out if you wish. Accept Read More

Privacy & Cookies Policy