Rojana Punjab
  • Home
  • Latest News
  • ਮੋਦੀ ਨੇ 5 ਸਾਲ ਦੇਸ਼ ਦੇ ਲੋਕਾਂ ਨੂੰ ਲਾਰਿਆਂ ’ਚ ਰੱਖ ਕੇ ਕੀਤਾ ਗੁੰਮਰਾਹ : ਪ੍ਰਨੀਤ ਕੌਰ
Latest News Patiala

ਮੋਦੀ ਨੇ 5 ਸਾਲ ਦੇਸ਼ ਦੇ ਲੋਕਾਂ ਨੂੰ ਲਾਰਿਆਂ ’ਚ ਰੱਖ ਕੇ ਕੀਤਾ ਗੁੰਮਰਾਹ : ਪ੍ਰਨੀਤ ਕੌਰ

2014 ’ਚ ਨਰਿੰਦਰ ਮੋਦੀ ਨੇ ਭਾਜਪਾ ਦੇ ਚੋਣ ਮੈਨੀਫੈਸਟੋ ’ਚ ਸਰਕਾਰ ਬਣਾਉਣ ਲਈ ਜੋ ਝੂਠੇ ਵਾਅਦੇ ਕੀਤੇ ਸਨ, ਉਸ ਦਾ ਖੋਖਲਾਪਣ ਇਨ੍ਹਾਂ ਲੋਕ ਸਭਾ ਚੋਣਾਂ ’ਚ ਮੋਦੀ ਨੇ ਆਪਣੇ ਚੋਣ ਪ੍ਰਚਾਰ ’ਚ ਖੁਦ ਹੀ ਜੱਗ-ਜ਼ਾਹਰ ਕਰ ਦਿੱਤਾ। ਉਸ ਨੇ ਆਪਣੇ ਪ੍ਰਚਾਰ ਦੌਰਾਨ ਪਿਛਲੇ 5 ਸਾਲਾਂ ’ਚ ਕੀਤੇ ਕਿਸੇ ਵੀ ਕੰਮ ਦਾ ਅਤੇ ਨਾ ਹੀ ਭਵਿੱਖ ’ਚ ਦੇਸ਼ ਲਈ ਕੀ ਕਰਨਾ ਚਾਹੁੰਦੇ ਹਨ? ਦਾ ਜ਼ਿਕਰ ਕੀਤਾ ਹੈ। ਇਹ ਖੁਦ ’ਚ ਭਾਰਤ ਦੇ ਲੋਕਤੰਤਰ ਦੇ ਇਤਿਹਾਸ ’ਚ ਆਮ ਲੋਕਾਂ ਨਾਲ ਬਹੁਤ ਵੱਡਾ ਵਿਸ਼ਵਾਸਘਾਤ ਹੈ।

ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਪ੍ਰਨੀਤ ਕੌਰ ਨੇ ਨਵੀਂ ਦਾਣਾ ਮੰਡੀ ਸਰਹਿੰਦ ਰੋਡ ਵਿਖੇ ਵਾਰਡ ਨੰ. 14 ਦੇ ਕੌਂਸਲਰ ਰਿਚੀ ਡਕਾਲਾ ਦੀ ਅਗਵਾਈ ਹੇਠ ਆਯੋਜਿਤ ਚੋਣ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੋਦੀ ਇਹ ਵੀ ਦਾਅਵਾ ਕਰਦਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਵਿਦੇਸ਼ਾਂ ਤੋਂ ਕਾਲਾ ਧਨ ਵਾਪਸ ਲਿਆਂਦਾ ਜਾਵੇਗਾ ਅਤੇ ਦੇਸ਼ ਦੇ ਹਰੇਕ ਨਾਗਰਿਕ ਦੇ ਖਾਤੇ ’ਚ ਘੱਟੋ-ਘੱਟ 15 ਲੱਖ ਰੁਪਏ ਜ਼ਰੂਰ ਆਉਣਗੇ। ਆਪਣੇ ਕਾਰਜਕਾਲ ਦੌਰਾਨ ਮੋਦੀ ਨੇ ਕਦੇ ਵੀ ਲੋਕਾਂ ਦੇ ਮਨਾਂ ਦੀ ਗੱਲ ਨਹੀਂ ਕੀਤੀ ਸਗੋਂ ਹਮੇਸ਼ਾ ਆਪਣੇ ਮਨ ਦੀਆਂ ਗੱਲਾਂ ਕਰ ਕੇ ਲੋਕਾਂ ਨੂੰ ਗੁੰਮਰਾਹ ਕਰਦੇ ਰਹੇ। ਮਹਾਰਾਣੀ ਪ੍ਰਨੀਤ ਕੌਰ ਅਤੇ ਬ੍ਰਹਮ ਮਹਿੰਦਰਾ ਨੇ ਇਲਾਕੇ ਦੇ ਕੌਂਸਲਰ ਰਿਚੀ ਡਕਾਲਾ ਵੱਲੋਂ ਕੀਤੇ ਗਏ ਲਾਮਿਸਾਲ ਇਕੱਠ ਲਈ ਰਿਚੀ ਡਕਾਲਾ ਦੀ ਪਿੱਠ ਥਾਪਡ਼ੀ। ਪ੍ਰਨੀਤ ਕੌਰ ਨੇ ਮੋਦੀ ਸਰਕਾਰ ’ਤੇ ਵਰ੍ਹਦਿਆਂ ਆਖਿਆ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਕਈ ਵੱਡੇ ਬੈਂਕ ਘਪਲੇ ਸਾਹਮਣੇ ਆਏ। ਮੋਦੀ ਨੇ ਖੁਦਕੁਸ਼ੀ ਕਰ ਰਹੇ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਵੱਡੇ ਉਦਯੋਗਪਤੀਆਂ ਨੂੰ ਲਾਭ ਪਹੁੰਚਾਉਣ ਲਈ ਕਰਜ਼ੇ ਮੁਆਫ ਕੀਤੇ। ਉਨ੍ਹਾਂ ਇਹ ਵੀ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਈ ਵਾਰੀ ਕਿਸਾਨਾਂ ਨੂੰ ਰਾਹਤ ਦੇਣ ਲਈ ਪ੍ਰਧਾਨ ਮੰਤਰੀ ਕੋਲ ਪਹੁੰਚ ਕੀਤੀ ਗਈ ਪਰ ਮੋਦੀ ਨੇ ਪੰਜਾਬ ਨੂੰ ਇਕ ਫੁੱਟੀ ਕੌਡੀ ਵੀ ਰਾਹਤ ਵਜੋਂ ਨਹੀਂ ਦਿੱਤੀ।

Related posts

ਜੀਕੇ ‘ਤੇ ਚੱਲੇਗਾ ਭ੍ਰਿਸ਼ਟਾਚਾਰ ਦਾ ਮਾਮਲਾ, ਅਦਾਲਤ ਨੇ ਦਿੱਤੇ ਹੁਕਮ

Rojanapunjab

ਸੁਖਬੀਰ ਦਾ ਕੈਪਟਨ ‘ਤੇ ਹਮਲਾ ਜਾਖੜ ਨੂੰ ਆਪਣਾ ਸੀ. ਐੱਮ. ਦੱਸਣ ‘ਤੇ

Rojanapunjab

ਕਿਸਾਨਾਂ ਵੱਲੋਂ ਕੈਪਟਨ ਨੂੰ ਆਵਾਰਾ ਪਸ਼ੂ ਤੇ ਕੁੱਤੇ ਭੇਟ ਕਰਨ ਦਾ ਐਲਾਨ

Rojanapunjab

Leave a Comment

This website uses cookies to improve your experience. We'll assume you're ok with this, but you can opt-out if you wish. Accept Read More

Privacy & Cookies Policy