Rojana Punjab
  • Home
  • Religious
  • ਸ਼੍ਰੋਮਣੀ ਕਮੇਟੀ ਵੱਲੋਂ ਅਮੇਜ਼ੋਨ ਤੇ ਫਲਿੱਪਕਾਰਟ ਨੂੰ ਕਾਨੂੰਨੀ ਨੋਟਿਸ
Religious

ਸ਼੍ਰੋਮਣੀ ਕਮੇਟੀ ਵੱਲੋਂ ਅਮੇਜ਼ੋਨ ਤੇ ਫਲਿੱਪਕਾਰਟ ਨੂੰ ਕਾਨੂੰਨੀ ਨੋਟਿਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਨਲਾਈਨ ਵਿਕਰੀ ਵਾਲੀਆਂ ਵੈੱਬਸਾਈਟਾਂ ਅਮੇਜ਼ਾਨ ਤੇ ਫਲਿੱਪਕਾਰਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਅਮੇਜ਼ਾਨ ਤੇ ਫਲਿੱਪਕਾਰਟ ਵੱਲੋਂ ਸਿੱਖੀ ਸਿਧਾਂਤਾਂ ਤੇ ਰਵਾਇਤਾਂ ਦੇ ਵਿਰੁੱਧ ਗੁਰੂ ਸਾਹਿਬ ਦੀਆਂ ਮੂਰਤੀਆਂ ਦੀ ਵਿਕਰੀ ’ਤੇ ਕਾਰਵਾਈ ਕਰਦਿਆਂ ਦੋਵਾਂ ਕੰਪਨੀਆਂ ਨੂੰ ਕਾਨੂੰਨੀ ਨੋਟਿਸ ਭੇਜ ਦਿੱਤੇ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਕੰਪਨੀਆਂ ਵੱਲੋਂ ਜਾਣ ਬੁਝ ਕੇ ਕੀਤੀ ਗਈ ਹਰਕਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਰਵਾਇਤਾਂ ਤੇ ਵਿਲੱਖਣ ਸਿਧਾਂਤਾਂ ਨੂੰ ਰਲਗਡ ਕਰਨ ਵਾਲੀਆਂ ਇਨ੍ਹਾਂ ਕੰਪਨੀਆਂ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਇਸ ਤੋਂ ਪਹਿਲਾਂ ਵੀ ਅਮੇਜ਼ਾਨ ਕੰਪਨੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੀ ਬੇਅਦਬੀ ਕੀਤੀ ਸੀ, ਉਸ ਵੇਲੇ ਵੀ SGPC ਨੇ ਸਖ਼ਤ ਨੋਟਿਸ ਲਿਆ ਸੀ ਤੇ ਕੰਪਨੀ ਨੇ ਮੁਆਫ਼ੀ ਮੰਗ ਲਈ ਸੀ।

ਹੁਣ ਫਿਰ ਇਸ ਕੰਪਨੀ ਨੇ ਮੂਰਤੀ ਪੂਜਾ ਦੇ ਰੁਝਾਨ ਨੂੰ ਗੁਰੂ ਸਾਹਿਬ ਦੀਆਂ ਮੂਰਤੀਆਂ ਨਾਲ ਜੋੜਿਆ ਹੈ। ਲੌਂਗੋਵਾਲ ਨੇ ਕਿਹਾ ਕਿ ਸਿੱਖ ਕੇਵਲ ਇੱਕ ਅਕਾਲ ਪੁਰਖ ਤੇ ਗੁਰੂ ਸਾਹਿਬਾਨ ਦੇ ਉਪਦੇਸ਼, ਗੁਰਬਾਣੀ ਨੂੰ ਹੀ ਮੰਨਦੇ ਹਨ ਤੇ ਸਿੱਖੀ ਅੰਦਰ ਮੂਰਤੀ ਪੂਜਾ ਦੀ ਕੋਈ ਥਾਂ ਨਹੀਂ। ਇਸ ਲਈ ਗੁਰੂਆਂ ਦੀਆਂ ਮੂਰਤੀਆਂ ਵੇਚ ਕੇ ਸਿੱਖ ਸਿਧਾਂਤਾਂ ਦੀ ਵਿਲੱਖਣਤਾ ਨੂੰ ਸੱਟ ਮਾਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।

ਉਨ੍ਹਾਂ ਕਿਹਾ ਕਿ ਫਿਲਹਾਲ ਇਨ੍ਹਾਂ ਕੰਪਨੀਆਂ ਨੂੰ ਕਾਨੂੰਨੀ ਨੋਟਿਸ ਭੇਜੇ ਗਏ ਹਨ ਤੇ ਜੇ ਇਨ੍ਹਾਂ ਨੇ ਤੁਰੰਤ ਵੈੱਬਸਾਈਟ ਤੋਂ ਗੁਰੂ ਸਾਹਿਬ ਦੀਆਂ ਮੂਰਤੀਆਂ ਨਾ ਹਟਾਈਆਂ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਖਿਲਾਫ਼ ਸਿਵਲ ਤੇ ਫੌਜਦਾਰੀ ਕਾਰਵਾਈ ਕੀਤੀ ਜਾਵੇਗੀ। ਲੌਂਗੋਵਾਲ ਨੇ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਸਿੱਖ ਵਿਰੋਧੀ ਚਾਲਾਂ ਦਾ ਡੱਟ ਕੇ ਵਿਰੋਧ ਕੀਤਾ ਜਾਵੇ ਤੇ ਆਨਲਾਈਨ ਵਿਕਰੀ ’ਤੇ ਲਾਈਆਂ ਗਈਆਂ ਮੂਰਤੀਆਂ ਨਾ ਖ਼ਰੀਦੀਆਂ ਜਾਣ।

Related posts

ਅਸਾਧਾਰਨ ਹੁਨਰ ਦੇ ਮਾਲਕ ਸਨ ਵਿਵੇਕਾਨੰਦ ਜੀ

Rojanapunjab

ਜਨਮ ਅਸ਼ਟਮੀ ਦੀ ਰਾਤ ਇਸ ਪ੍ਰਸਾਦਿ ਨਾਲ ਲਗਾਓ ਮੁਰਲੀ ਮਨੋਹਰ ਨੂੰ ਭੋਗ,

Rojanapunjab

ਸਵੇਰੇ ਉੱਠ ਕੇ ਨਾ ਕਰੋ ਇਨ੍ਹਾਂ ਚੀਜ਼ਾਂ ਦੇ ਦਰਸ਼ਨ, ਹੋਵੇਗਾ ਨੁਕਸਾਨ

Rojanapunjab

Leave a Comment

This website uses cookies to improve your experience. We'll assume you're ok with this, but you can opt-out if you wish. Accept Read More

Privacy & Cookies Policy