ਅਮਰੀਕਾ-ਪਾਕਿਸਤਾਨ ਸਬੰਧਾਂ ਨਾਲ ਦੋਵਾਂ ‘ਚੋਂ ਕਿਸੇ ਵੀ ਦੇਸ਼ ਨੂੰ ਫ਼ਾਇਦਾ ਨਹੀਂ ਹੋਇਆ: ਜੈਸ਼ੰਕਰ

ਅਮਰੀਕਾ-ਪਾਕਿਸਤਾਨ ਸਬੰਧਾਂ ਨਾਲ ਦੋਵਾਂ ‘ਚੋਂ ਕਿਸੇ ਵੀ ਦੇਸ਼ ਨੂੰ ਫ਼ਾਇਦਾ ਨਹੀਂ ਹੋਇਆ: ਜੈਸ਼ੰਕਰ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਐੱਫ-16 ਲੜਾਕੂ ਜਹਾਜ਼ਾਂ ਲਈ ਪਾਕਿਸਤਾਨ ਲਈ ਅਮਰੀਕੀ ਪ੍ਰਸ਼ਾਸਨ ਵੱਲੋਂ 45 ਕਰੋੜ ਡਾਲਰ ਦੇ ਪੈਕੇਜ ਨੂੰ ਮਨਜ਼ੂਰੀ ਦਿੱਤੇ ਜਾਣ ਦੇ ਫੈਸਲੇ ‘ਤੇ ਸਵਾਲ ਉਠਾਇਆ ਅਤੇ ਕਿਹਾ ਕਿ ਅਮਰੀਕਾ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਦੋਵਾਂ ਵਿਚੋਂ ਕਿਸੇ ਵੀ ਦੇਸ਼ ਨੂੰ “ਕੋਈ ਫ਼ਾਇਦਾ ਨਹੀ” ਨਹੀਂ ਹੋਇਆ ਹੈ। ਭਾਰਤੀ-ਅਮਰੀਕੀਆਂ ਨਾਲ ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ ‘ਚ ਜੈਸ਼ੰਕਰ ਨੇ ਕਿਹਾ, ‘ਈਮਾਨਦਾਰੀ ਨਾਲ ਕਹਾਂ ਤਾਂ ਇਸ ਰਿਸ਼ਤੇ ਦਾ ਨਾ ਤਾਂ ਪਾਕਿਸਤਾਨ ਨੂੰ ਕੋਈ ਫਾਇਦਾ ਹੋਇਆ ਹੈ ਅਤੇ ਨਾ ਹੀ ਇਸ ਨਾਲ ਅਮਰੀਕਾ ਦੇ ਹਿੱਤਾਂ ਨੂੰ ਪੂਰਾ ਕਰਨ ਵਿਚ ਕੋਈ ਮਦਦ ਮਿਲੀ ਹੈ। ਇਸ ਲਈ ਹੁਣ ਅਮਰੀਕਾ ਨੂੰ ਸੱਚਮੁੱਚ ਸੋਚਣਾ ਚਾਹੀਦਾ ਹੈ ਕਿ ਇਸ ਸਬੰਧ ਦਾ ਕੀ ਫਾਇਦਾ ਹੈ ਅਤੇ ਇਸ ਨਾਲ ਉਨ੍ਹਾਂ ਨੂੰ ਕੀ ਮਿਲ ਰਿਹਾ ਹੈ।’ ਅਮਰੀਕਾ ਨੇ ਦਲੀਲ ਦਿੱਤੀ ਸੀ ਕਿ ਅੱਤਵਾਦ ਦਾ ਮੁਕਾਬਲਾ ਕਰਨ ਲਈ ਐੱਫ-16 ਦੇ ਰੱਖ-ਰਖਾਅ ਲਈ ਪੈਕੇਜ ਨੂੰ ਮਨਜ਼ੂਰੀ ਦਿੱਤੀ ਗਈ ਹੈ। ਅਮਰੀਕਾ ਦੀ ਦਲੀਲ ਦਾ ਹਵਾਲਾ ਦਿੰਦੇ ਹੋਏ ਜੈਸ਼ੰਕਰ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਐੱਫ-16 ਦਾ ਇਸਤੇਮਾਲ ਕਿੱਥੇ ਅਤੇ ਕਿਸ ਦੇ ਖਿਲਾਫ ਕੀਤਾ ਜਾਂਦਾ ਹੈ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ, ‘ਤੁਸੀਂ ਅਜਿਹੀਆਂ ਗੱਲਾਂ ਕਹਿ ਕੇ ਕਿਸੇ ਨੂੰ ਮੂਰਖ ਨਹੀਂ ਬਣਾ ਸਕਦੇ।’ 

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਪ੍ਰਸ਼ਾਸਨ ਨੇ ਸਾਬਕਾ ਡੋਨਾਲਡ ਟਰੰਪ ਦੀ ਅਗਵਾਈ ਵਾਲੇ ਪ੍ਰਸ਼ਾਸਨ ਦੇ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਫੌਜੀ ਸਹਾਇਤਾ ਰੋਕਣ ਦੇ ਫੈਸਲੇ ਨੂੰ ਬਦਲਦੇ ਹੋਏ 8 ਸਤੰਬਰ ਨੂੰ ਪਾਕਿਸਤਾਨ ਨੂੰ ਐੱਫ-16 ਲੜਾਕੂ ਜਹਾਜ਼ਾਂ ਲਈ 45 ਕਰੋੜ ਡਾਲਰ ਦੀ ਸਹਾਇਤਾ ਨੂੰ ਮਨਜ਼ੂਰੀ ਦੇ ਦਿੱਤੀ ਸੀ। ਅਮਰੀਕੀ ਸੰਸਦ ਨੂੰ ਦਿੱਤੇ ਨੋਟੀਫਿਕੇਸ਼ਨ ‘ਚ ਵਿਦੇਸ਼ ਮੰਤਰਾਲਾ ਨੇ ਕਿਹਾ ਸੀ ਕਿ ਉਸ ਨੇ ਪਾਕਿਸਤਾਨ ਨੂੰ ਐੱਫ-16 ਲੜਾਕੂ ਜਹਾਜ਼ਾਂ ਦੇ ਰੱਖ-ਰਖਾਅ ਲਈ ਸੰਭਾਵਿਤ ਵਿਦੇਸ਼ੀ ਫੌਜੀ ਵਿਕਰੀ (ਐੱਫ.ਐੱਮ.ਐੱਸ.) ਨੂੰ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ। ਮੰਤਰਾਲਾ ਨੇ ਦਲੀਲ ਦਿੱਤੀ ਸੀ ਕਿ ਇਸ ਨਾਲ ਇਸਲਾਮਾਬਾਦ ਨੂੰ ਮੌਜੂਦਾ ਅਤੇ ਭਵਿੱਖ ‘ਚ ਅੱਤਵਾਦ ਦੇ ਖਤਰਿਆਂ ਨਾਲ ਨਜਿੱਠਣ ਦੀ ਆਪਣੀ ਸਮਰੱਥਾ ਬਣਾਈ ਰੱਖਣ ‘ਚ ਮਦਦ ਮਿਲੇਗੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਮਰੀਕੀ ਰੱਖਿਆ ਮੰਤਰੀ ਲੋਇਡ ਆਸਟਿਨ ਨਾਲ ਗੱਲਬਾਤ ਦੌਰਾਨ ਪਾਕਿਸਤਾਨ ਦੇ ਐੱਫ-16 ਲੜਾਕੂ ਜਹਾਜ਼ਾਂ ਦੇ ਬੇੜੇ ਦੇ ਰੱਖ-ਰਖਾਅ ਲਈ ਪੈਕੇਜ ਦੇਣ ਦੇ ਅਮਰੀਕਾ ਦੇ ਫੈਸਲੇ ‘ਤੇ ਭਾਰਤ ਦੀ ਤਰਫੋਂ ਚਿੰਤਾ ਜ਼ਾਹਰ ਕੀਤੀ ਸੀ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *