ਭਾਰਤੀਆਂ ਨੂੰ ਜਲਦ ਮਿਲ ਸਕਦੀ ਹੈ ਖ਼ੁਸ਼ਖ਼ਬਰੀ

ਭਾਰਤੀਆਂ ਨੂੰ ਜਲਦ ਮਿਲ ਸਕਦੀ ਹੈ ਖ਼ੁਸ਼ਖ਼ਬਰੀ

  • America
  • September 30, 2022
  • No Comment
  • 66

ਏਸ਼ੀਆਈ ਅਮਰੀਕੀ ਅਤੇ ਪ੍ਰਸ਼ਾਂਤ ਟਾਪੂ ਵਾਸੀਆਂ ‘ਤੇ ਰਾਸ਼ਟਰਪਤੀ ਦੇ ਇਕ ਕਮਿਸ਼ਨ ਨੇ ਅਮਰੀਕਾ ਵਿੱਚ ਐੱਚ-1ਬੀ ਵੀਜ਼ਾ ‘ਤੇ ਮੋਹਰ ਲਗਾਉਣ ਦੀ ਸਿਫਾਰਿਸ਼ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਜੇਕਰ ਰਾਸ਼ਟਰਪਤੀ ਜੋਅ ਬਾਈਡੇਨ ਇਸ ਨੂੰ ਮਨਜ਼ੂਰੀ ਦਿੰਦੇ ਹਨ, ਤਾਂ ਇਸ ਨਾਲ ਹਜ਼ਾਰਾਂ ਪੇਸ਼ੇਵਰਾਂ, ਖ਼ਾਸ ਕਰਕੇ ਭਾਰਤੀਆਂ ਨੂੰ ਵੱਡੀ ਰਾਹਤ ਮਿਲੇਗੀ। H-1B ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਖ਼ਾਸ ਮੁਹਾਰਤ ਵਾਲੇ ਪੇਸ਼ੇਵਰਾਂ ਵਿੱਚ ਵਿਦੇਸ਼ੀ ਕਰਮਚਾਰੀਆਂ ਦੀ ਭਰਤੀ ਕਰਨ ਦੀ ਇਜਾਜ਼ਤ ਦਿੰਦਾ ਹੈ।

ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਰਮਚਾਰੀਆਂ ਦੀ ਭਰਤੀ ਕਰਨ ਲਈ ਇਸ ‘ਤੇ ਨਿਰਭਰ ਰਹਿੰਦੀਆਂ ਹਨ। ਮੌਜੂਦਾ ਪ੍ਰਕਿਰਿਆ ਲਈ ਕਿਸੇ ਵਿਅਕਤੀ ਨੂੰ ਅਮਰੀਕੀ ਕੰਪਨੀ ਵਿਚ ਕੰਮ ਕਰਨ ਲਈ ਆਪਣੇ ਦੇਸ਼ ਵਿੱਚ ਅਮਰੀਕੀ ਕੌਂਸਲੇਟ ਜਾਂ ਦੂਤਾਵਾਸ ਵਿੱਚ ਵੀਜ਼ਾ ‘ਤੇ ਮੋਹਰ ਲਈ ਅਰਜ਼ੀ ਦੇਣ ਦੀ ਲੋੜ ਹੁੰਦੀ ਹੈ। ਏਸ਼ੀਆਈ ਅਮਰੀਕੀ, ਹਵਾਈ ਮੂਲ ਦੇ ਲੋਕਾਂ ਅਤੇ ਪ੍ਰਸ਼ਾਂਤ ਟਾਪੂ ਵਾਸੀਆਂ ‘ਤੇ ਰਾਸ਼ਟਰਪਤੀ ਦੇ ਸਲਾਹਕਾਰ ਕਮਿਸ਼ਨ ਨੇ ਬੁੱਧਵਾਰ ਨੂੰ ਵ੍ਹਾਈਟ ਹਾਊਸ ‘ਚ ਹੋਈ ਬੈਠਕ ‘ਚ ਇਹ ਫ਼ੈਸਲਾ ਲਿਆ। ਐਚ-1ਬੀ ਵੀਜ਼ਾ ਪ੍ਰਾਪਤ ਕਰਨ ਜਾਂ ਉਸ ਦੇ ਨਵੀਨੀਕਰਨ ਦੀ ਉਡੀਕ ਕਰ ਰਹੇ ਵੱਡੀ ਗਿਣਤੀ ਵਿੱਚ ਲੋਕ ਅਨਿਸ਼ਚਿਤਤਾ ਦਾ ਸਾਹਮਣਾ ਕਰ ਰਹੇ ਹਨ, ਕਿਉਂਕਿ ਭਾਰਤ ਵਰਗੇ ਦੇਸ਼ਾਂ ਵਿੱਚ ਉਨ੍ਹਾਂ ਦੀਆਂ ਵੀਜ਼ਾ ਅਰਜ਼ੀਆਂ ਲੰਬਿਤ ਹਨ ਅਤੇ ਉਥੇ ਮੌਜੂਦਾ ਸਮੇਂ ਵਿਚ ਉਡੀਕ ਦਾ ਸਮਾਂ ਇਕ ਸਾਲ ਤੋਂ ਜ਼ਿਆਦਾ ਹੈ। ਕਮਿਸ਼ਨ ਦੇ ਮੈਂਬਰ ਭਾਰਤੀ-ਅਮਰੀਕੀ ਨਾਗਰਿਕ ਜੈਨ ਭੂਟੋਰੀਆ ਨੇ ਐੱਚ-1ਬੀ ਵੀਜ਼ਾ ‘ਤੇ ਮੋਹਰ ਲਾਉਣ ਦੀ ਸਿਫਾਰਿਸ਼ ਕੀਤੀ ਸੀ।

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *