Biden’s warning to Putin

Biden’s warning to Putin

  • America
  • October 1, 2022
  • No Comment
  • 42

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਅਮਰੀਕਾ ਨਾਟੋ ਦੇਸ਼ਾਂ ਦੇ ਖੇਤਰ ਦੇ ਇੱਕ-ਇੱਕ ਇੰਚ ਦੀ ਰੱਖਿਆ ਲਈ ਆਪਣੇ ਨਾਟੋ ਸਹਿਯੋਗੀਆਂ ਨਾਲ ਪੂਰੀ ਤਰ੍ਹਾਂ ਤਿਆਰ ਹੈ। ਅਮਰੀਕੀ ਰਾਸ਼ਟਰਪਤੀ ਬਾਈਡੇਨ ਨੇ ਰੂਸ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਨਾਟੋ ਦੇਸ਼ਾਂ ਨੂੰ ਧਮਕੀਆਂ ਦੇਣਾ ਬੰਦ ਕਰੇ।

ਅਮਰੀਕੀ ਰਾਸ਼ਟਰਪਤੀ ਨੇ ਰੂਸ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੁਤਿਨ ਮੇਰੀ ਗੱਲ ਨੂੰ ਹਲਕੇ ਵਿਚ ਨਾ ਲੈਣ। ਅਮਰੀਕਾ ਨਾਟੋ ਦੇਸ਼ਾਂ ਦੇ ਖੇਤਰ ਦੇ ਇਕ-ਇਕ ਇੰਚ ਦੀ ਰੱਖਿਆ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਅਸੀਂ ਰੂਸ ‘ਤੇ ਨਵੀਆਂ ਪਾਬੰਦੀਆਂ ਦਾ ਐਲਾਨ ਕਰਦੇ ਹਾਂ। ਬਾਈਡੇਨ ਨੇ ਜ਼ੋਰ ਦੇ ਕੇ ਕਿਹਾ ਕਿ ਅਮਰੀਕਾ ਅਤੇ ਉਸਦੇ ਸਹਿਯੋਗੀ ਪੁਤਿਨ ਦੀਆਂ ਧਮਕੀਆਂ ਤੋਂ ਡਰਨਗੇ ਨਹੀਂ।ਬਾਈਡੇਨ ਨੇ ਕਿਹਾ ਕਿ ਪੁਤਿਨ ਦੀਆਂ ਕਾਰਵਾਈਆਂ ਇਸ ਗੱਲ ਦਾ ਸੰਕੇਤ ਹਨ ਕਿ ਉਹ ਸੰਘਰਸ਼ ਕਰ ਰਹੇ ਹਨ। ਉਹ ਆਪਣੇ ਗੁਆਂਢੀ ਦੇ ਇਲਾਕੇ ‘ਤੇ ਕਬਜ਼ਾ ਨਹੀਂ ਕਰ ਸਕਦਾ ਅਤੇ ਨਾ ਹੀ ਇਸ ਤੋਂ ਬਚ ਸਕਦਾ ਹੈ। ਅਸੀਂ ਯੂਕ੍ਰੇਨ ਨੂੰ ਫ਼ੌਜੀ ਸਾਜ਼ੋ-ਸਾਮਾਨ ਪ੍ਰਦਾਨ ਕਰਨਾ ਜਾਰੀ ਰੱਖਾਂਗੇ। ਬਾਈਡੇਨ ਨੇ ਕਿਹਾ ਕਿ ਅਮਰੀਕਾ ਅਤੇ ਉਸ ਦੇ ਸਹਿਯੋਗੀ ਪੁਤਿਨ ਅਤੇ ਉਹਨਾਂ ਦੀਆ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ।

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *