ਅੱਤਵਾਦੀ ਸੰਗਠਨਾਂ ਖ਼ਿਲਾਫ਼ ਤਾਲਿਬਾਨ ਦੀ ਵਚਨਬੱਧਤਾ ਬਣਾਉਣ ‘ਚ ਅਮਰੀਕਾ-ਪਾਕਿ ਦੇ ਸਾਂਝੇ ਹਿੱਤ

ਅੱਤਵਾਦੀ ਸੰਗਠਨਾਂ ਖ਼ਿਲਾਫ਼ ਤਾਲਿਬਾਨ ਦੀ ਵਚਨਬੱਧਤਾ ਬਣਾਉਣ ‘ਚ ਅਮਰੀਕਾ-ਪਾਕਿ ਦੇ ਸਾਂਝੇ ਹਿੱਤ

  • America
  • January 5, 2023
  • No Comment
  • 36

ਅਮਰੀਕਾ ਅਤੇ ਪਾਕਿਸਤਾਨ ਦੀ ਇਹ ਯਕੀਨੀ ਬਣਾਉਣ ਵਿਚ ਸਾਂਝੀ ਦਿਲਚਸਪੀ ਹੈ ਕਿ ਤਾਲਿਬਾਨ ਅੱਤਵਾਦੀ ਸੰਗਠਨਾਂ ਵਿਰੁੱਧ ਕਾਰਵਾਈ ਕਰੇ ਅਤੇ ਉਨ੍ਹਾਂ ਨੂੰ ਆਪਣੇ ਖੇਤਰ ਦੀ ਵਰਤੋਂ ਕਰਨ ਦੀ ਇਜਾਜ਼ਤ ਨਾ ਦੇਵੇ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਆਪਣੀ ਰੋਜ਼ਾਨਾ ਨਿਊਜ਼ ਕਾਨਫਰੰਸ ਵਿੱਚ ਕਿਹਾ ਕਿ “ਅੱਤਵਾਦ ਇੱਕ ਸਰਾਪ ਬਣਿਆ ਹੋਇਆ ਹੈ ਜਿਸ ਨੇ ਕਈ ਪਾਕਿਸਤਾਨੀਆਂ, ਅਫਗਾਨੀਆਂ ਅਤੇ ਹੋਰ ਨਿਰਦੋਸ਼ ਲੋਕਾਂ ਦੀਆਂ ਜਾਨਾਂ ਲਈਆਂ ਹਨ। ਅਮਰੀਕਾ ਅਤੇ ਪਾਕਿਸਤਾਨ ਅਸਲ ਵਿੱਚ ਇਹ ਯਕੀਨੀ ਬਣਾਉਣ ਵਿੱਚ ਸਾਂਝੇ ਹਿੱਤ ਰੱਖਦੇ ਹਨ ਕਿ ਤਾਲਿਬਾਨ ਆਪਣੀਆਂ ਵਚਨਬੱਧਤਾਵਾਂ ਨੂੰ ਪੂਰਾ ਕਰੇ, ਤਾਂ ਜੋ ਆਈਐਸਆਈਐਸ-ਕੇ, ਟੀਟੀਪੀ, ਅਲ-ਕਾਇਦਾ ਵਰਗੇ ਅੱਤਵਾਦੀ ਸੰਗਠਨ ਖੇਤਰੀ ਸੁਰੱਖਿਆ ਲਈ ਖ਼ਤਰਾ ਨਾ ਬਣ ਸਕਣ।”

ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਤੋਂ ਪਾਕਿਸਤਾਨੀ ਸਿਆਸੀ ਲੀਡਰਸ਼ਿਪ ਨੂੰ ਮਿਲ ਰਹੀਆਂ ਧਮਕੀਆਂ ਦੇ ਸਬੰਧ ਵਿੱਚ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਪ੍ਰਾਈਸ ਨੇ ਕਿਹਾ ਕਿ ਅਮਰੀਕਾ ਕਿਸੇ ਵੀ ਸੰਗਠਨ ਵੱਲੋਂ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਖਤਰੇ ਦੀ ਨਿੰਦਾ ਕਰਦਾ ਹੈ ਅਤੇ ਨਿਸ਼ਚਿਤ ਤੌਰ ‘ਤੇ ਟੀਟੀਪੀ ਵਰਗੇ ਅੱਤਵਾਦੀ ਸੰਗਠਨ ਤੋਂ ਅਜਿਹੀ ਹਿੰਸਾ ਦਾ ਖਤਰਾ ਹੈ। ਉਹਨਾਂ ਨੇ ਕਿਹਾ ਕਿ “ਅਸੀਂ ਜਾਣਦੇ ਹਾਂ ਕਿ ਪਾਕਿਸਤਾਨੀ ਲੋਕਾਂ ਨੂੰ ਅੱਤਵਾਦੀ ਹਮਲਿਆਂ ਕਾਰਨ ਬਹੁਤ ਨੁਕਸਾਨ ਝੱਲਣਾ ਪਿਆ ਹੈ। ਅਸੀਂ ਜਾਣਦੇ ਹਾਂ ਕਿ ਤਾਲਿਬਾਨ ਨੇ ਅੱਤਵਾਦੀਆਂ ਨੂੰ ਅਫਗਾਨਿਸਤਾਨ ਦੀ ਧਰਤੀ ਦੀ ਵਰਤੋਂ ਕਰਨ ਦੀ ਇਜਾਜ਼ਤ ਨਾ ਦੇਣ ਦਾ ਵਾਅਦਾ ਕੀਤਾ ਹੈ। ਅਸੀਂ ਤਾਲਿਬਾਨ ਨੂੰ ਉਨ੍ਹਾਂ ਅੱਤਵਾਦ ਵਿਰੋਧੀ ਵਚਨਬੱਧਤਾਵਾਂ ਨੂੰ ਬਰਕਰਾਰ ਰੱਖਣ ਲਈ ਸੱਦਾ ਦੇਣਾ ਜਾਰੀ ਰਖਾਂਗੇ।” 

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *