ਬਰਾਕ ਓਬਾਮਾ ਕੋਰੋਨਾ ਵਾਇਰਸ ਨਾਲ ਸੰਕਰਮਿਤ

ਬਰਾਕ ਓਬਾਮਾ ਕੋਰੋਨਾ ਵਾਇਰਸ ਨਾਲ ਸੰਕਰਮਿਤ

  • America
  • March 14, 2022
  • No Comment
  • 64

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਹੈ ਕਿ ਉਹ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ, ਹਾਲਾਂਕਿ ਉਨ੍ਹਾਂ ਦੀ ਪਤਨੀ ਮਿਸ਼ੇਲ ਸੰਕਰਮਿਤ ਨਹੀਂ ਹੈ। ਓਬਾਮਾ ਨੇ ਐਤਵਾਰ ਨੂੰ ਟਵੀਟ ਕੀਤਾ, ”ਪਿਛਲੇ ਦੋ ਦਿਨਾਂ ਤੋਂ ਮੇਰੇ ਗਲੇ ‘ਚ ਖਰਾਸ਼ ਹੈ, ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ।” ਉਨ੍ਹਾਂ ਕਿਹਾ, ‘ਸ਼ੁਕਰ ਹੈ ਕਿ ਮੈਂ ਅਤੇ ਮਿਸ਼ੇਲ ਨੇ ਟੀਕਾਕਰਲ ਕਰਵਾ ਲਿਆ ਸੀ ਅਤੇ ਬੂਸਟਰ ਡੋਜ਼ ਵੀ ਲਈ ਹੈ।’ ਓਬਾਮਾ ਨੇ ਅਮਰੀਕੀਆਂ ਨੂੰ ਸੰਕਰਮਣ ਦਰ ਵਿਚ ਗਿਰਾਵਟ ਦੇ ਬਾਵਜੂਦ ਕੋਰੋਨਾ ਵਾਇਰਸ ਵਿਰੁੱਧ ਟੀਕਾ ਲਗਵਾਉਣ ਲਈ ਉਤਸ਼ਾਹਿਤ ਕੀਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਤੋਂ ਬਾਅਦ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ”ਬਰਾਕ ਓਬਾਮਾ, ਮੈਂ ਤੁਹਾਡੇ ਜਲਦੀ ਠੀਕ ਹੋਣ ਅਤੇ ਤੁਹਾਡੇ ਪਰਿਵਾਰ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।” 

ਅਮਰੀਕਾ ਵਿਚ ਪਿਛਲੇ ਇਕ ਹਫ਼ਤੇ ਵਿਚ ਲਗਭਗ 35,000 ਲੋਕ ਸੰਕਰਮਿਤ ਹੋਏ ਹਨ, ਜਦੋਂ ਕਿ ਮੱਧ ਜਨਵਰੀ ਵਿਚ ਇਹ ਸੰਖਿਆ ਕਰੀਬ 8 ਲੱਖ ਸਨ। ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ ਦੀ ਰਿਪੋਰਟ ਹੈ ਕਿ ਅਮਰੀਕਾ ਵਿਚ ਲਗਭਗ 75.2 ਫ਼ੀਸਦੀ ਬਾਲਗਾਂ ਦਾ ਪੂਰਨ ਟੀਕਾਕਰਨ ਹੋ ਚੁੱਕਾ ਹੈ ਅਤੇ ਇਨ੍ਹਾਂ ਵਿਚੋਂ 47.7 ਫ਼ੀਸਦੀ ਲੋਕਾਂ ਨੂੰ ਬੂਸਟਰ ਖੁਰਾਕ ਵੀ ਮਿਲੀ ਹੈ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.