ਅਫਗਾਨਿਸਤਾਨ ਦੇ ਸਾਬਕਾ ਵਿੱਤ ਮੰਤਰੀ ਅਮਰੀਕਾ ‘ਚ ਬਣੇ ਉਬੇਰ ਡਰਾਈਵਰ

ਅਫਗਾਨਿਸਤਾਨ ਦੇ ਸਾਬਕਾ ਵਿੱਤ ਮੰਤਰੀ ਅਮਰੀਕਾ ‘ਚ ਬਣੇ ਉਬੇਰ ਡਰਾਈਵਰ

  • America
  • March 21, 2022
  • No Comment
  • 148

ਅਫਗਾਨਿਸਤਾਨ ਦੇ ਸਾਬਕਾ ਵਿੱਤ ਮੰਤਰੀ ਖਾਲਿਦ ਪੇਏਂਡਾ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਲਈ ਅਮਰੀਕਾ ਵਿਚ ਉਬੇਰ ਕਾਰ ਚਲਾ ਰਹੇ ਹਨ। ਵਾਸ਼ਿੰਗਟਨ ਪੋਸਟ ਦੇ ਅਨੁਸਾਰ ਪੇਏਂਡਾ ਨੇ ਅਫਗਾਨਿਸਤਾਨ ਵਿੱਚ ਤਾਲਿਬਾਨ ਸ਼ਾਸਨ ਦੇ ਸੱਤਾ ਵਿੱਚ ਆਉਣ ਤੋਂ ਇੱਕ ਹਫ਼ਤਾ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਤਤਕਾਲੀ ਰਾਸ਼ਟਰਪਤੀ ਅਸ਼ਰਫ ਗਨੀ ਨੇ ਇਕ ਜਨਤਕ ਮੀਟਿੰਗ ਦੌਰਾਨ ਉਨ੍ਹਾਂ ‘ਤੇ ਨਿਗਨੀ ਨੇ ਲੇਬਨਾਨੀ ਕੰਪਨੀ ਨੂੰ ਮੁਕਾਬਲਤਨ ਬਹੁਤ ਘੱਟ ਭੁਗਤਾਨ ਕਰਨ ਵਿੱਚ ਮੰਤਰਾਲੇ ਦੀ ਅਸਫਲਤਾ ਲਈ ਉਸਨੂੰ ਨਿੱਜੀ ਤੌਰ ‘ਤੇ ਤਾੜਨਾ ਵੀ ਕੀਤੀ ਸੀ। ਵਾਸ਼ਿੰਗਟਨ ਪਹੁੰਚਣ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਨੂੰ ਰੋਜ਼ੀ-ਰੋਟੀ ਦੇ ਸਾਧਨ ਲਈ ਉਬੇਰ ਕੰਪਨੀ ‘ਚ ਡਰਾਈਵਰ ਵਜੋਂ ਕੰਮ ਕਰਨਾ ਪੈ ਰਿਹਾ ਹੈ, ਜਿਸ ਦੀ ਸ਼ਾਇਦ ਉਨ੍ਹਾਂ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ। ਉਸ ਨੇ ਕਿਹਾ ਕਿ ਹਾਲੇ ਮੇਰੇ ਕੋਲ ਕੋਈ ਜਗ੍ਹਾ ਨਹੀਂ ਹੈ। ਮੈਂ ਨਾ ਤਾਂ ਇੱਥੋਂ ਦਾ ਹਾਂ ਅਤੇ ਨਾ ਹੀ ਉਥੋਂ ਦਾ ਹਾਂ। ਇੱਥੇ ਇਕੱਲਤਾ ਬਹੁਤ ਹੈ। ਜੋ ਵੀ ਹੈ, ਮੈਂ ਉਸ ਤੋਂ ਸੰਤੁਸ਼ਟ ਹਾਂ, ਮੈਂ ਨਿਰਾਸ਼ ਨਹੀਂ ਹੋਣਾ ਚਾਹੁੰਦਾ। ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਅਫਗਾਨਿਸਤਾਨ ‘ਚ ਤਾਲਿਬਾਨ ਦੇ ਸ਼ਾਸਨ ਲਈ ਅਮਰੀਕਾ ਵੀ ਜ਼ਿੰਮੇਵਾਰ ਹੈ। ਉਹ ਉਥੇ ਜਮਹੂਰੀਅਤ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨ ਦੇ ਆਪਣੇ ਮਿਸ਼ਨ ਤੋਂ ਪਿੱਛੇ ਹਟ ਗਿਆ।ਸ਼ਾਨਾ ਵਿੰਨ੍ਹਿਆ ਸੀ। 

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.