ਅਮਰੀਕਾ ਹਾਈਵੇ ‘ਤੇ ਇੱਕ ਤੋਂ ਬਾਅਦ ਇੱਕ 50 ਤੋਂ ਵੱਧ ਗੱਡੀਆਂ ਦੀ ਟੱਕਰ

ਅਮਰੀਕਾ ਹਾਈਵੇ ‘ਤੇ ਇੱਕ ਤੋਂ ਬਾਅਦ ਇੱਕ 50 ਤੋਂ ਵੱਧ ਗੱਡੀਆਂ ਦੀ ਟੱਕਰ

  • America
  • March 29, 2022
  • No Comment
  • 69

ਅਮਰੀਕਾ ਦੇ ਪੈਨਸਿਲਵੇਨੀਆ ਚ ਹਾਈਵੇਅ ਤੇ ਸੋਮਵਾਰ ਨੂੰ ਹੋਏ ਭਿਆਨਕ ਹਾਦਸੇ ਚ ਕਈ ਜਾਨਾਂ ਚਲੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇੱਥੇ ਬਰਫੀਲੇ ਤੂਫਾਨ ਕਾਰਨ ਹਾਈਵੇਅ ਤੇ ਇੱਕ ਤੋਂ ਬਾਅਦ ਇੱਕ 50 ਤੋਂ 60 ਵਾਹਨ ਆਪਸ ਵਿਚ ਟਕਰਾ ਗਏ। ਇਸ ਦਰਦਨਾਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਈ ਹੋਰ ਲੋਕ ਜ਼ਖਮੀ ਹੋ ਗਏ। ਦੱਸ ਦਈਏ ਕਿ ਇਹ ਹਾਦਸਾ Pennsylvania highway ਦੇ Schuylkill County ਵਿੱਚ ਵਾਪਰਿਆ ਹੈ। ਹਾਦਸੇ ਤੋਂ ਬਾਅਦ ਇਲਾਕੇ ਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਸ ਭਿਆਨਕ ਹਾਦਸੇ ਦੀ ਵੀਡੀਓ ਯੂਟਿਊਬ ਤੇ ਸ਼ੇਅਰ ਕੀਤੀ ਗਈ ਹੈਜਿਸ ਚ ਇੱਕ ਤੋਂ ਬਾਅਦ ਇੱਕ ਵਾਹਨ ਆਪਸ ਚ ਟਕਰਾਦੇ ਨਜ਼ਰ ਆ ਰਹੇ ਹਨ। ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਬਰਫਬਾਰੀ ਕਾਰਨ ਡਰਾਈਵਰ ਆਪਣਾ ਕੰਟਰੋਲ ਗੁਆ ਰਹੇ ਹਨ। ਕਾਰ ਦੀ ਟੱਕਰ ਤੋਂ ਬਾਅਦ ਲੋਕ ਕਾਰਾਂ ਚੋਂ ਬਾਹਰ ਨਿਕਲ ਰਹੇ ਹਨ।

ਖਬਰਾਂ ਅਨੁਸਾਰ ਅੱਗ ਬੁਝਾਊ ਗੱਡੀਆਂ ਨੂੰ ਮੌਕੇ ‘ਤੇ ਪਹੁੰਚਾਇਆ ਗਿਆ ਕਿਉਂਕਿ ਕਈ ਵਾਹਨਾਂ ਨੂੰ ਅੱਗ ਲੱਗ ਗਈ। ਘਟਨਾ ਦੇ ਇੱਕ ਚਸ਼ਮਦੀਦ ਨੇ ਦੱਸਿਆ ਕਿ ਮੈਂ ਹਾਈਵੇਅ ‘ਤੇ ਗੱਡੀ ਚਲਾ ਰਿਹਾ ਸੀ ਅਤੇ ਬਰਫ ਕਾਰਨ ਸੜਕ ਨੂੰ ਦੇਖਣਾ ਮੁਸ਼ਕਿਲ ਹੋ ਗਿਆ। ਇਸ ਤੋਂ ਬਾਅਦ ਮੈਂ ਆਪਣੀ ਕਾਰ ਹਾਈਵੇਅ ਦੇ ਕਿਨਾਰੇ ਖੜ੍ਹੀ ਕਰ ਦਿੱਤੀ। ਪਰ ਫਿਰ ਕਾਰ ਇੱਕ ਤੋਂ ਬਾਅਦ ਇੱਕ ਆਉਂਦੀ ਰਹੀ ਅਤੇ ਇਹ ਭਿਆਨਕ ਟੱਕਰ ਹੋ ਗਈ। 

ਪੁਲਿਸ ਮੁਤਾਬਕ ਇਲਾਕੇ ਚ ਵਿਜ਼ੀਬਿਲਟੀ ਦੇ ਕਰੀਬ ਸੀਜਿਸ ਕਾਰਨ ਇਹ ਹਾਦਸਾ ਇੰਨਾ ਭਿਆਨਕ ਸੀ। ਹਾਦਸੇ ਚ ਜ਼ਖਮੀ ਹੋਏ ਲੋਕਾਂ ਨੂੰ ਨਜ਼ਦੀਕੀ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੁਲਕਿਲ ਕੰਟਰੀ ਚ ਇਸ ਮਹੀਨੇ ਇਹ ਦੂਜਾ ਵੱਡਾ ਹਾਦਸਾ ਹੈ
 
 
 

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.