ਯੂਕ੍ਰੇਨ ਨੂੰ ਫਿਕਸਡ ਵਿੰਗ ਏਅਰਕ੍ਰਾਫਟ ਦੇਣ ਦੇ ਮੁੱਦੇ ‘ਤੇ ਅਮਰੀਕਾ ਨੇ ਦਿੱਤਾ ਸਪੱਸ਼ਟੀਕਰਨ

ਯੂਕ੍ਰੇਨ ਨੂੰ ਫਿਕਸਡ ਵਿੰਗ ਏਅਰਕ੍ਰਾਫਟ ਦੇਣ ਦੇ ਮੁੱਦੇ ‘ਤੇ ਅਮਰੀਕਾ ਨੇ ਦਿੱਤਾ ਸਪੱਸ਼ਟੀਕਰਨ

  • America
  • April 21, 2022
  • No Comment
  • 79

ਅਮਰੀਕਾ ਨੇ ਯੂਕ੍ਰੇਨ ਨੂੰ ਫਿਕਸਡ-ਵਿੰਗ ਏਅਰਕ੍ਰਾਫਟ ਦੀ ਸਪਲਾਈ ਦੇ ਮੁੱਦੇ ‘ਤੇ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਹੈ ਕਿ ਅਮਰੀਕਾ ਅਤੇ ਉਸ ਦੇ ਕਿਸੇ ਵੀ ਸਹਿਯੋਗੀ ਨੇ ਯੂਕ੍ਰੇਨ ਨੂੰ ਫਿਕਸਡ-ਵਿੰਗ ਜਹਾਜ਼ਾਂ ਦੀ ਸਪਲਾਈ ਨਹੀਂ ਕੀਤੀ ਹੈ। ਪੈਂਟਾਗਨ ਦੇ ਬੁਲਾਰੇ ਜੌਹਨ ਕਿਰਬੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸਨੇ ਪਿਛਲੀ ਬ੍ਰੀਫਿੰਗ ਵਿੱਚ ਗ਼ਲਤੀ ਨਾਲ ਕਿਹਾ ਸੀ ਕਿ ਅਮਰੀਕੀ ਸਹਿਯੋਗੀਆਂ ਨੇ ਯੂਕ੍ਰੇਨ ਨੂੰ ਫਿਕਸਡ-ਵਿੰਗ ਏਅਰਕ੍ਰਾਫਟ ਪ੍ਰਦਾਨ ਕੀਤੇ ਹਨ।

ਅਮਰੀਕੀ ਰੱਖਿਆ ਵਿਭਾਗ ਨੇ ਬੁੱਧਵਾਰ ਨੂੰ ਇੱਕ ਰਿਪੋਰਟ ਵਿੱਚ ਕਿਹਾਕਿ ਕਿਰਬੀ ਨੇ ਨੋਟ ਕੀਤਾ ਕਿ ਸੰਯੁਕਤ ਰਾਜ ਜਾਂ ਹੋਰ ਸਹਿਯੋਗੀਆਂ ਅਤੇ ਭਾਈਵਾਲਾਂ ਦੁਆਰਾ ਯੂਕ੍ਰੇਨ ਨੂੰ ਕੋਈ ਫਿਕਸਡ-ਵਿੰਗ ਏਅਰਕ੍ਰਾਫਟ ਪ੍ਰਦਾਨ ਨਹੀਂ ਕੀਤਾ ਗਿਆ ਹੈ। ਕਿਰਬੀ ਨੇ ਸਪੱਸ਼ਟ ਕੀਤਾ ਕਿ ਯੂਕ੍ਰੇਨ ਨੂੰ ਸਪੇਅਰ ਪਾਰਟਸ ਦਿੱਤੇ ਗਏ ਸਨ ਜੋ ਅਜਿਹੇ ਜਹਾਜ਼ਾਂ ਦੀ ਮੁਰੰਮਤ ਲਈ ਵਰਤੇ ਜਾਂਦੇ ਹਨ। ਵਰਣਨਯੋਗ ਹੈ ਕਿ ਕਿਰਬੀ ਨੇ ਮੰਗਲਵਾਰ ਨੂੰ ਇਕ ਨਿਊਜ਼ ਕਾਨਫਰੰਸ ਦੌਰਾਨ ਕਿਹਾ ਕਿ ਰੂਸ ਦੇ ਵਿਸ਼ੇਸ਼ ਫ਼ੌਜੀ ਅਭਿਆਨ ਦੇ ਵਿਚਕਾਰ ਯੂਕ੍ਰੇਨ ਦੀ ਮਦਦ ਕਰਨ ਲਈ ਜਹਾਜ਼ ਦੇ ਪਾਰਟਸ ਤੋਂ ਇਲਾਵਾ ਜਹਾਜ਼ ਦਿੱਤੇ ਗਏ ਹਨ।

 

Related post

US to host security exercise to stop flow of weapons of mass destruction

US to host security exercise to stop flow of…

The United States will host Proliferation Security Initiative (PSI) Exercise Fortune Guard 22 on August 8-12, 2022, in Honolulu, Hawaii. Fortune…
My Florida home Mar-a-Lago under siege by FBI: Donald Trump

My Florida home Mar-a-Lago under siege by FBI: Donald…

 Former US President Donald Trump said that Federal Bureau of Investigation (FBI) on Monday raided his Mar-a-Lago home in Palm Beach, Florida. Trump in a statement…
Three days training of newly appointed teachers of Patiala district started

Three days training of newly appointed teachers of Patiala…

ਪਟਿਆਲਾ 9 ਅਗਸਤ:   ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਭਰਤੀ ਕੀਤੇ ਗਏ 6635 ਨਵ-ਨਿਯੁਕਤ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਪਲੇਠੀ…

Leave a Reply

Your email address will not be published.