
Oil companies issue new rates for petrol and diesel
- Business
- June 4, 2022
- No Comment
- 33
ਸਰਕਾਰੀ ਤੇਲ ਕੰਪਨੀਆਂ ਨੇ ਸ਼ਨਿਚਰਵਾਰ ਪੈਟਰੋਲ ਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ। ਕੱਚਾ ਤੇਲ ਮਹਿੰਗਾ ਹੋਣ ਦੇ ਬਾਵਜੂਦ ਅੱਜ ਵੀ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ ‘ਚ ਅਜੇ ਵੀ ਪੈਟਰੋਲ 96.72 ਰੁਪਏ ਅਤੇ ਮੁੰਬਈ ‘ਚ 109.27 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਹਾਲਾਂਕਿ ਗਲੋਬਲ ਬਾਜ਼ਾਰ ‘ਚ ਬ੍ਰੈਂਟ ਕਰੂਡ ਦੀ ਕੀਮਤ 115 ਡਾਲਰ ਪ੍ਰਤੀ ਬੈਰਲ ਦੇ ਉੱਪਰ ਕਾਰੋਬਾਰ ਕਰ ਰਹੀ ਹੈ।
ਦੂਜੇ ਪਾਸੇ ਭਾਰਤ ਨੂੰ ਰੂਸ ਤੋਂ ਕੱਚਾ ਤੇਲ ਸਸਤਾ ਮਿਲਣ ਦੀਆਂ ਖ਼ਬਰਾਂ ਦਰਮਿਆਨ ਪੈਟਰੋਲ ਅਤੇ ਡੀਜ਼ਲ ਵੀ ਸਸਤੇ ਹੋਣ ਦੇ ਆਸਾਰ ਸਨ। ਪਰ ਫਿਲਹਾਲ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਬਾਜ਼ਾਰ ਮਾਹਿਰਾਂ ਮੁਤਾਬਕ ਕੌਮਾਂਤਰੀ ਬਾਜ਼ਾਰ ‘ਚ ਕੱਚਾ ਤੇਲ ਮਹਿੰਗਾ ਹੋਣ ਅਤੇ ਦੇਸ਼ ‘ਚ ਵਧ ਰਹੀ ਮਹਿੰਗਾਈ ਕਾਰਨ ਸਰਕਾਰ ਦੇ ਸਾਹਮਣੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘਟਾਉਣ ਜਾਂ ਵਧਾਉਣਾ ਮੁਸ਼ਕਲ ਹੈ।
ਮੁੰਬਈ ਪੈਟਰੋਲ 109.27 ਰੁਪਏ ਅਤੇ ਡੀਜ਼ਲ 95.84 ਰੁਪਏ ਪ੍ਰਤੀ ਲੀਟਰ
– ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਇਨ੍ਹਾਂ ਸ਼ਹਿਰਾਂ ਵਿੱਚ ਵੀ ਨਵੀਆਂ ਕੀਮਤਾਂ ਜਾਰੀ ਹਨ
ਨੋਇਡਾ ‘ਚ ਪੈਟਰੋਲ 96.79 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਲਖਨਊ ‘ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।