ਸ਼ੁਰੂਆਤੀ ਕਾਰੋਬਾਰ ‘ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 9 ਪੈਸੇ ਦੇ ਵਾਧੇ ਨਾਲ 82.73 ‘ਤੇ ਆਇਆ

ਸ਼ੁਰੂਆਤੀ ਕਾਰੋਬਾਰ ‘ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 9 ਪੈਸੇ ਦੇ ਵਾਧੇ ਨਾਲ 82.73 ‘ਤੇ ਆਇਆ

  • Business
  • January 5, 2023
  • No Comment
  • 32

ਘਰੇਲੂ ਸ਼ੇਅਰ ਬਾਜ਼ਾਰ ‘ਚ ਤੇਜ਼ੀ ਅਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਨਰਮੀ ਆਉਣ ਨਾਲ ਘਰੇਲੂ ਮੁਦਰਾ ਨੂੰ ਸਮਰਥਨ ਮਿਲਿਆ ਅਤੇ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ‘ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 9 ਪੈਸੇ ਦੇ ਵਾਧੇ ਨਾਲ 82.73 ‘ਤੇ ਪਹੁੰਚ ਗਿਆ। 
ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਵਿਦੇਸ਼ੀ ਫੰਡਾਂ ਦੀ ਨਿਰੰਤਰ ਨਿਕਾਸੀ ਦੇ ਕਾਰਨ ਰੁਪਏ ਦਾ ਵਾਧਾ ਸੀਮਤ ਰਿਹਾ।
ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ ‘ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 82.75 ‘ਤੇ ਖੁੱਲ੍ਹਿਆ, ਫਿਰ ਕੁਝ ਹੋਰ ਵਾਧੇ ਦੇ ਨਾਲ 82.73 ‘ਤੇ ਪਹੁੰਚ ਗਿਆ ਜੋ ਪਿਛਲੇ ਬੰਦ ਭਾਅ ਦੇ ਮੁਕਾਬਲੇ ਨੌ ਪੈਸੇ ਦਾ ਵਾਧਾ ਦਰਸਾਉਂਦਾ ਹੈ। ਬੁੱਧਵਾਰ ਨੂੰ ਰੁਪਿਆ ਆਪਣੇ ਇਤਿਹਾਸਕ ਹੇਠਲੇ ਪੱਧਰ ਤੋਂ ਉਭਰ ਕੇ 82.82 ਪ੍ਰਤੀ ਡਾਲਰ ‘ਤੇ ਬੰਦ ਹੋਇਆ ਸੀ।
ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.04 ਫੀਸਦੀ ਡਿੱਗ ਕੇ 104.21 ‘ਤੇ ਆ ਗਿਆ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *