ਰੂਸ-ਯੂਕਰੇਨ ਜੰਗ ਪੈ ਰਹੀ ਹੈ ਭਾਰੀ, ਜਲਦ ਵਧ ਸਕਦੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਰੂਸ-ਯੂਕਰੇਨ ਜੰਗ ਪੈ ਰਹੀ ਹੈ ਭਾਰੀ, ਜਲਦ ਵਧ ਸਕਦੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਅਸਰ ਪੂਰੀ ਦੁਨੀਆ ‘ਚ ਦੇਖਣ ਨੂੰ ਮਿਲ ਰਿਹਾ ਹੈ। ਇਸ ਜੰਗ ਕਾਰਨ ਦੋ ਮੁਲਕਾਂ ਦੇ ਲੋਕਾਂ ਦਾ ਹੀ ਨਹੀਂ ਸਗੋਂ ਦੁਨੀਆਂ ਭਰ ਦੇ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ। ਅਜਿਹੇ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਸਮਾਨ ਨੂੰ ਛੂਹਣ ਜਾ ਰਹੀਆਂ ਹਨ, ਜਿਸ ਦਾ ਅੰਦਾਜ਼ਾ ਦੇਸ਼ ਦੇ ਲੋਕਾਂ ਦੀ ਜੇਬ ਉੱਤੇ ਵਧ ਰਹੇ ਬੋਝ ਨੂੰ ਦੇਖ ਕੇ ਲਗਾਇਆ ਜਾ ਸਕਦਾ ਹੈ। ਭਾਰਤ ਸ਼ਾਇਦ ਦੁਨੀਆ ਦਾ ਇਕਲੌਤਾ ਤੇਲ ਦਰਾਮਦ ਕਰਨ ਵਾਲਾ ਦੇਸ਼ ਹੋਵੇਗਾ ਜਿੱਥੇ ਕੱਚੇ ਤੇਲ ਦੀਆਂ ਕੀਮਤਾਂ ਵਧਣ ਦੇ ਬਾਵਜੂਦ ਵੀ ਨਹੀਂ ਵਧੀਆਂ ਹਨ। ਭਾਰਤ ਵਿੱਚ 4 ਨਵੰਬਰ ਭਾਵ ਲਗਭਗ 5 ਮਹੀਨੇ ਪਹਿਲਾਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਸੀ। ਹੁਣ ਫਿਰ ਦੇਸ਼ ਭਰ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਣ ਜਾ ਰਿਹਾ ਹੈ। ਮੌਜੂਦਾ ਹਾਲਾਤਾਂ ਕਾਰਨ ਦੁਨੀਆ ਭਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ 40 ਫੀਸਦੀ ਤੱਕ ਦਾ ਵਾਧਾ ਹੋਇਆ ਹੈ।

ਭਾਰਤ ਵਿੱਚ ਚੱਲ ਰਹੀਆਂ ਚੋਣਾਂ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਣਾ ਤੈਅ ਹੈ। ਸੂਤਰਾਂ ਦੀ ਮੰਨੀਏ ਤਾਂ ਤੇਲ ਕੰਪਨੀਆਂ 7 ਮਾਰਚ ਨੂੰ ਚੋਣਾਂ ਖਤਮ ਹੋਣ ਤੋਂ ਬਾਅਦ ਪੜਾਅਵਾਰ ਕੀਮਤਾਂ ਵਧਾਉਣ ਲਈ ਆਜ਼ਾਦ ਹੋ ਜਾਣਗੀਆਂ। ਅਰਥਸ਼ਾਸਤਰੀਆਂ ਦਾ ਕਹਿਣਾ ਹੈ ਕਿ ਜੇਕਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 10 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਤਾਂ ਮਹਿੰਗਾਈ ‘ਚ 50-60 ਆਧਾਰ ਅੰਕਾਂ ਦਾ ਵਾਧਾ ਹੋ ਸਕਦਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਸਰਕਾਰ ਨੂੰ ਕਿਹਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 10-12 ਰੁਪਏ ਪ੍ਰਤੀ ਲੀਟਰ ਵਧਾਉਣ ਦੀ ਲੋੜ ਹੈ। ਇਸ ਸਭ ਦੇ ਕਾਰਨ ਜਿੱਥੇ ਆਮ ਲੋਕਾਂ ਦਾ ਬਜਟ ਹਿੱਲਣ ਵਾਲਾ ਹੈ, ਉੱਥੇ ਹੀ ਲੋਕਾਂ ਨੂੰ ਜ਼ਰੂਰਤ ਦੀਆਂ ਚੀਜ਼ਾਂ ਨੂੰ ਲੈ ਕੇ ਵੀ ਕਈ ਵਾਰ ਸੋਚਣਾ ਪਵੇਗਾ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *