India And Canada Discuss Expansion-of Bilateral Air Services Agreement

India And Canada Discuss Expansion-of Bilateral Air Services Agreement

  • Canada
  • May 5, 2022
  • No Comment
  • 134

ਭਾਰਤ ਅਤੇ ਕੈਨੇਡਾ ਨੇ ਦੁਵੱਲੇ ਹਵਾਈ ਸੇਵਾ ਸਮਝੌਤੇ ਦੇ ਵਿਸਤਾਰ ‘ਤੇ ਬੁੱਧਵਾਰ ਨੂੰ ਚਰਚਾ ਕੀਤੀ। ਇਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਹੋਰ ਉਡਾਣਾਂ ਦੇ ਸੰਚਾਲਨ ਦਾ ਰਸਤਾ ਸਾਫ਼ ਹੋ ਜਾਵੇਗਾ। ਕੇਂਦਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਅਮਰੀਕਾ ਅਤੇ ਕੈਨੇਡਾ ਦੇ 9 ਦਿਨਾਂ ਦੌਰੇ ‘ਤੇ ਹਨ। ਉਨ੍ਹਾਂ ਨੇ ਕੈਨੇਡਾ ਦੇ ਟਰਾਂਸਪੋਰਟ ਮੰਤਰੀ ਉਮਰ ਅਲਘਬਰਾ ਨਾਲ ਬੁੱਧਵਾਰ ਨੂੰ ਮੁਲਾਕਾਤ ਕੀਤੀ।

ਇਸ ਮੁਲਾਕਾਤ ਦੇ ਬਾਅਦ ਅਲਘਬਰਾ ਨੇ ਟਵੀਟ ਕੀਤਾ, ‘ਮਹਾਮਾਰੀ ਦੀ ਸ਼ੁਰੂਆਤ ਵਿਚ ਭਾਰਤ ਵਿਚ ਫਸੇ ਕੈਨੇਡੀਅਨ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਭਾਰਤ ਵੱਲੋਂ ਦਿੱਤੀ ਗਈ ਮਦਦ ਲਈ ਮੈਂ ਨਿੱਜੀ ਤੌਰ ‘ਤੇ ਆਪਣੇ ਭਾਰਤੀ ਹਮਰੁਤਬਾ ਦਾ ਧੰਨਵਾਦ ਕਰਦਾ ਹਾਂ।’ ਕੈਨੇਡਾ ਦੀ ਆਬਾਦੀ ਵਿਚ ਭਾਰਤੀ ਮੂਲ ਦੇ ਲੋਕਾਂ ਦੀ ਚੰਗੀ ਸੰਖਿਆ ਹੈ। ਅਲਘਬਰਾ ਨੇ ਕਿਹਾ ਕਿ ਕੈਨੇਡਾ ਅਤੇ ਭਾਰਤ ਲਈ ਆਪਸੀ ਮਹੱਤਵ ਵਾਲੇ ਮੁੱਦਿਆਂ ‘ਤੇ ਉਨ੍ਹਾਂ ਦੀ ਸਿੰਧੀਆ ਨਾਲ ਸਕਾਰਾਤਮਕ ਗੱਲਬਾਤ ਹੋਈ।

ਉਨ੍ਹਾਂ ਕਿਹਾ, ‘ਅਸੀਂ ਹਵਾਈ ਆਵਾਜਾਈ ਸਮਝੌਤੇ ਦੇ ਵਿਸਤਾਰ ਦੇ ਬਾਰੇ ਵਿਚ ਗੱਲ ਕੀਤੀ, ਜਿਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਹੋਰ ਉਡਾਣਾਂ ਦਾ ਸੰਚਾਲਨ ਹੋ ਸਕੇਗਾ।’ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੱਕ ਉਡਾਣ ਸਮੇਤ ਦੋਵਾਂ ਦੇਸ਼ਾਂ ਵਿਚਾਲੇ ਉਡਾਣ ਸੇਵਾ ਦੇ ਵਿਸਤਾਰ ਲਈ ਉਹ ਹੋਰ ਗੱਲਬਾਤ ਕਰਨ ਦੇ ਉਤਸੁਕ ਹਨ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.