Punjab CM Seeks Support of Canada to Nab Gangsters

Punjab CM Seeks Support of Canada to Nab Gangsters

  • Canada
  • June 11, 2022
  • No Comment
  • 155

ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਨੇਡਾ ਦੀ ਧਰਤੀ ਤੋਂ ਆਪਣੀਆਂ ਸਰਗਰਮੀਆਂ ਚਲਾ ਰਹੇ ਗੈਂਗਸਟਰਾਂ ਨੂੰ ਫੜ੍ਹਨ ਲਈ ਕੈਨੇਡਾ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਮੁੱਖ ਮੰਤਰੀ ਨੇ ਕੈਨੇਡੀਅਨ ਹਾਈ ਕਮਿਸ਼ਨਰ ਕੈਮਰੋਨ ਮਕਾਏ ਨਾਲ ਮੁਲਾਕਾਤ ਦੌਰਾਨ ਇਹ ਮੁੱਦਾ ਉਠਾਇਆ। ਦੱਸ ਦੇਈਏ ਕਿ 29 ਮਈ ਨੂੰ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੁਲਸ ਨੇ ਦਾਅਵਾ ਕੀਤਾ ਸੀ ਕਿ ਇਸ ਪਿੱਛੇ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਸੀ। ਕੈਨੇਡਾ ਵਾਸੀ ਗੋਲਡੀ ਬਰਾੜ, ਜੋ ਕਿ ਗਿਰੋਹ ਦਾ ਮੈਂਬਰ ਹੈ, ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਮੁੱਖ ਮੰਤਰੀ ਨੇ ਪੰਜਾਬ ਤੇ ਕੈਨੇਡਾ ਦੋਵਾਂ ਥਾਵਾਂ ’ਤੇ ਗੈਂਗਾਂ ਤੇ ਗੈਂਗਸਟਰਾਂ ਦੇ ਵਾਧੇ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਭਗਵੰਤ ਮਾਨ ਨੇ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਦੱਸਿਆ ਕਿ ਕੈਨੇਡਾ ਦੀ ਧਰਤੀ ਤੋਂ ਸਰਗਰਮੀਆਂ ਚਲਾ ਰਹੇ ਕੁੱਝ ਪੰਜਾਬੀ ਗੈਂਗਸਟਰ ਪੰਜਾਬ ਵਿਚ ਸਖ਼ਤ ਘਾਲਣਾ ਤੋਂ ਬਾਅਦ ਹਾਸਲ ਕੀਤੀ ਅਮਨ-ਸ਼ਾਂਤੀ ਲਈ ਖ਼ਤਰਾ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੈਂਗਸਟਰ ਇਕ ਪਾਸੇ ਅਮਨ ਤੇ ਕਾਨੂੰਨ ਦੀ ਸਮੱਸਿਆ ਖੜ੍ਹੀ ਕਰ ਰਹੇ ਹਨ, ਦੂਜੇ ਪਾਸੇ ਸੂਬੇ ਦੀ ਤਰੱਕੀ ਦੀ ਰਫ਼ਤਾਰ ਨੂੰ ਲੀਹੋਂ ਲਾਹ ਰਹੇ ਹਨ।
ਇਨ੍ਹਾਂ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਵਕਾਲਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੂੰ ਕਾਨੂੰਨ ਦੀਆਂ ਸਖ਼ਤ ਤੋਂ ਸਖ਼ਤ ਧਾਰਾਵਾਂ ਤਹਿਤ ਸਜ਼ਾ ਹੋਣੀ ਚਾਹੀਦੀ ਹੈ ਤਾਂ ਕਿ ਇਹ ਹੋਰਾਂ ਨੂੰ ਇਸ ਰਾਹ ’ਤੇ ਜਾਣ ਤੋਂ ਰੋਕਣ ਦਾ ਕੰਮ ਕਰੇ। ਕੈਨੇਡਾ ਤੇ ਪੰਜਾਬ ਪੁਲਸ ਵਿਚਾਲੇ ਸਾਂਝੀ ਪੁਲਸ ਕਾਰਵਾਈ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਇਹੀ ਇਕ ਰਾਹ ਹੈ, ਜਿਸ ਨਾਲ ਅਸੀਂ ਦੋਵਾਂ ਥਾਵਾਂ ਨੂੰ ਗੈਂਗਸਟਰਾਂ ਤੋਂ ਮੁਕਤ ਕਰਵਾ ਸਕਾਂਗੇ। ਉਨ੍ਹਾਂ ਹਾਈ ਕਮਿਸ਼ਨਰ ਨੂੰ ਸੂਬੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਖ਼ਾਸ ਤੌਰ ’ਤੇ ਮੁਸ਼ਕਲ ਹਾਲਾਤ ’ਤੇ ਕਾਬੂ ਪਾਉਣ ਵਾਲੀ ਪੰਜਾਬ ਪੁਲਸ ਦੀ ਸ਼ਾਨਾਮੱਤੀ ਰਵਾਇਤ ਤੋਂ ਵੀ ਜਾਣੂੰ ਕਰਵਾਇਆ ਅਤੇ ਦੱਸਿਆ ਕਿ ਜੇ ਕੈਨੇਡਾ ਵਰਗੀ ਆਧੁਨਿਕ ਪੁਲਸ ਫੋਰਸ ਪੰਜਾਬ ਪੁਲਸ ਦਾ ਸਹਿਯੋਗ ਕਰੇਗੀ ਤਾਂ ਇਨ੍ਹਾਂ ਗੈਂਗਾਂ ਦਾ ਆਸਾਨੀ ਨਾਲ ਖ਼ਾਤਮਾ ਕੀਤਾ ਜਾ ਸਕਦਾ ਹੈ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *