In the special session of Parliament, Trudeau and MPs paid tribute to Queen Elizabeth

In the special session of Parliament, Trudeau and MPs paid tribute to Queen Elizabeth

  • Canada
  • September 16, 2022
  • No Comment
  • 25

ਮਹਾਰਾਣੀ ਐਲਿਜ਼ਾਬੈੱਥ ਦੀ ਯਾਦ ਵਿੱਚ ਰੱਖੇ ਗਏ ਸਪੈਸ਼ਲ ਸੈਸ਼ਨ ਵਿੱਚ ਹਿੱਸਾ ਲੈਣ ਲਈ ਵੀਰਵਾਰ ਨੂੰ ਸ਼ਡਿਊਲ ਤੋਂ ਪਹਿਲਾਂ ਹੀ ਮੈਂਬਰ ਪਾਰਲੀਆਮੈਂਟ ਓਟਵਾ ਪਰਤੇ। ਇਸ ਸੋਗ ਸੈਸ਼ਨ ਵਿੱਚ ਬਹੁਤੇ ਐਮਪੀਜ਼ ਨੇ ਕਾਲੇ ਰੰਗ ਦੇ ਕੱਪੜੇ ਪਾ ਕੇ ਹਿੱਸਾ ਲਿਆ।ਇਸ ਦੌਰਾਨ ਬਾਦਸ਼ਾਹ ਚਾਰਲਸ ਦੇ ਰਾਜਗੱਦੀ ਸਾਂਭਣ ਉੱਤੇ ਖੁਸ਼ੀ ਦਾ ਇਜ਼ਹਾਰ ਵੀ ਕੀਤਾ ਗਿਆ।
ਸੋਮਵਾਰ ਨੂੰ ਮਹਾਰਾਣੀ ਦੀ ਯਾਦ ਵਿੱਚ ਕੌਮੀ ਪੱਧਰ ਉੱਤੇ ਕਰਵਾਏ ਜਾ ਰਹੇ ਯਾਦਗਾਰੀ ਸਮਾਰੋਹ ਤੋਂ ਪਹਿਲਾਂ ਹਾਊਸ ਆਫ ਕਾਮਨਜ਼ ਵਿੱਚ ਐਮਪੀਜ਼ ਨੂੰ ਮਹਾਰਾਣੀ ਨੂੰ ਸ਼ਰਧਾਂਜਲੀ ਅਦਾ ਕਰਨ ਦਾ ਇਤਿਹਾਸਕ ਮੌਕਾ ਦਿੱਤਾ ਗਿਆ। ਇਸ ਮੌਕੇ ਕਈ ਐਮਪੀਜ਼ ਵੱਲੋਂ ਮਹਾਰਾਣੀ ਨੂੰ ਭਾਸ਼ਣ ਦੇ ਕੇ ਸ਼ਰਧਾਂਜਲੀ ਦਿੱਤੀ ਗਈ ਤੇ ਐਮਪੀਜ਼ ਵੱਲੋਂ ਇਸ ਸੈਸ਼ਨ ਨੂੰ ਦੂਜੇ ਦਿਨ ਭਾਵ ਸ਼ੁੱਕਰਵਾਰ ਨੂੰ ਜਾਰੀ ਰੱਖਣ ਉੱਤੇ ਵੀ ਸਹਿਮਤੀ ਪ੍ਰਗਟਾਈ ਗਈ। ਇਸ ਤੋਂ ਮਤਲਬ ਇਹ ਹੈ ਕਿ ਐਮਪੀਜ਼ ਵੱਲੋਂ ਆਪਣੇ ਭਾਸ਼ਣਾਂ ਵਿੱਚ ਮਹਾਰਾਣੀ ਨੂੰ ਸ਼ਰਧਾਂਜਲੀ ਦੇਣ ਦਾ ਇਹ ਸਿਲਸਿਲਾ ਸ਼ੁੱਕਰਵਾਰ ਨੂੰ ਵੀ ਜਾਰੀ ਰਹੇਗਾ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.