ਪਟਿਆਲਾ, 28 ਫਰਵਰੀ ਖਨੌਰੀ ਬਾਰਡਰ ਉਤੇ ਪਿਛਲੇ ਦਿਨੀਂ ਫੌਤ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ਵਿਚ ਜ਼ਿਲ੍ਹਾ ਪਟਿਆਲਾ ਪੁਲੀਸ ਨੇ ਅੱਜ ਦੇਰ ਰਾਤ ਥਾਣਾ ਪਾਤੜਾਂ ਵਿਚ ਧਾਰਾ 302 ਅਤੇ 114 ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਇਸ ਦੇ ਨਾਲ ਹੀ ਰਾਜਿੰਦਰਾ ਹਸਪਤਾਲ ਵਿਚ ਬੀਤੇ 8 ਦਿਨਾਂ ਤੋਂ ਪਈ ਸ਼ੁਭਕਰਨ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ।
Read moreਵਿਦਿਆਰਥੀਆਂ ਨਾਲ ਕਥਿਤ ਮਾੜੇ ਵਿਵਹਾਰ ਕਾਰਨ ਮੁਅੱਤਲ ਕੀਤੇ ਪੰਜਾਬੀ ਵਿਭਾਗ ਦੇ ਅਧਿਆਪਕ ਪ੍ਰੋਫੈਸਰ ਸੁਰਜੀਤ ਸਿੰਘ ਨੂੰ ਇਥੋਂ ਦੀ ਪੰਜਾਬੀ ਯੂਨੀਵਰਸਿਟੀ ਨੇ ਬਹਾਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਸ ਅਧਿਆਪਕ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਮੁਅੱਤਲ ਦਰਜਨ ਦੇ ਕਰੀਬ ਵਿਦਿਆਰਥੀ ਵੀ ਬਹਾਲ ਕਰ ਦਿੱਤੇ।
Read moreਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਤੇ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਕਿਸਾਨਾਂ-ਮਜ਼ਦੂਰਾਂ ਉਪਰ ਕੀਤੇ ਜਾਰ ਹੇ ਜਬਰ ਖ਼ਿਲਾਫ਼ ਅੱਜ ‘ਕਾਲਾ ਦਿਨ’ ਮਨਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।
Read moreਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੁੱਡਾ ਅਧੀਨ ਆਉਂਦੇ ਅਰਬਨ ਅਸਟੇਟ ਵਿੱਚ ਵਿਕਾਸ ਲਈ ਕਰੀਬ 14 ਕਰੋੜ ਰੁਪਏ ਦੇ ਵੱਖ-ਵੱਖ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇੱਥੇ ਅਰਬਨ ਅਸਟੇਟ ਫੇਜ਼ 3 ਵਿੱਚ ਸਮਾਗਮ ਮੌਕੇ ਇਨ੍ਹਾਂ ਕੰਮਾਂ ਦੇ ਨੀਂਹ ਪੱਥਰ ਰੱਖਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪਿਛਲੇ ਸਮੇਂ ’ਚ ਆਏ ਹੜ੍ਹਾਂ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਘੱਗਰ ਅਤੇ ਪਟਿਆਲਾ ਕੀ ਰਾਓ ਨਦੀਆਂ ’ਚ ਹੜ੍ਹਾਂ ਦੀ ਸਮੱਸਿਆ ਦੇ ਪੱਕੇ ਹੱਲ ਲਈ ਤਜਵੀਜ਼ਾਂ ਉਲੀਕੀਆਂ ਹਨ
Read moreਫਤਹਿਗੜ੍ਹ ਸਾਹਿਬ ਦੇ ਲਿੰਕਨ ਰੋਡ 'ਤੇ ਰਹਿਣ ਵਾਲੇ ਇੱਕ ਟਰੈਵਲ ਏਜੰਟ 'ਤੇ ਇਟਲੀ ਭੇਜਣ ਦੇ ਨਾਂ 'ਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਏਜੰਟ ਤੋਂ ਦੁਖੀ ਲੋਕਾਂ ਨੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਏਜੰਟ ਦੇ ਘਰ ਦੇ ਬਾਹਰ ਧਰਨਾ ਲਗਾ ਦਿੱਤਾ ਹੈ। ਏਜੰਟ 'ਤੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਕਰੀਬ 25 ਲੋਕਾਂ ਤੋਂ ਕਰੀਬ 3 ਕਰੋੜ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਦੱਸਿਆ ਜਾ ਰਿਹਾ ਹੈ ਕਿ ਟਰੈਵਲ ਏਜੰਟ ਇਟਲੀ ਭੱਜ ਗਿਆ ਹੈ।
Read moreਪਟਿਆਲਾ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ’ਚ ਇਕ ਵਿਅਕਤੀ ਅਤੇ 3 ਔਰਤਾਂ ਨੂੰ ਕੁੱਲ 6 ਕਿਲੋ 200 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਦੋਵੇਂ ਸਫਲਤਾਵਾਂ ਰਾਜਪੁਰਾ ਸਬ-ਡਵੀਜ਼ਨ ਦੀ ਪੁਲਸ ਨੇ ਹਾਸਲ ਕੀਤੀਆਂ ਹਨ।
Read moreਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਸਮਾਂ ਦੇਣ ਦੇ ਬਾਵਜੂਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਨਾ ਕਰਨ ਦੇਣ ਦੇ ਲਗਾਏ ਗਏ ਦੋਸ਼ਾਂ ’ਤੇ ਜੇਲ੍ਹ ਪ੍ਰਸ਼ਾਸਨ ਦਾ ਬਿਆਨ ਸਾਹਮਣੇ ਆਇਆ ਹੈ। ਜੇਲ੍ਹ ਪ੍ਰਸ਼ਾਸਨ ਨੇ ਅਕਾਲੀ ਦਲ ਵਲੋਂ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਜੇਲ੍ਹ ਸੁਪਰੀਡੈਂਟ ਦਾ ਆਖਣਾ ਹੈ ਕਿ ਬਿਕਰਮ ਮਜੀਠੀਆ ਨੂੰ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ, ਇਸ ਬਾਰੇ ਮਜੀਠੀਆ ਨੂੰ 2 ਤਾਰੀਖ਼ ਨੂੰ ਹੀ ਫੋਨ ਕਰਕੇ ਸੂਚਿਤ ਕਰ ਦਿੱਤਾ ਗਿਆ ਸੀ।
Read moreਪਟਿਆਲਾ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਮੁਲਾਕਾਤ ਕਰਨ ਪਹੁੰਚੇ ਅਕਾਲੀ ਦਲ ਦੇ ਵਫਦ ਨੂੰ ਜੇਲ੍ਹ ਦੇ ਬਾਹਰ ਹੀ ਰੋਕ ਲਿਆ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਡੀ. ਜੀ. ਪੀ. ਜੇਲ੍ਹ ਦੀ ਪ੍ਰਵਾਨਗੀ ਹੋਣ ਦੇ ਬਾਵਜੂਦ ਉਨ੍ਹਾਂ ਨੇ ਬਲਵੰਤ ਸਿੰਘ ਰਾਜੋਆਣਾ ਨਾਲ ਨਹੀਂ ਮਿਲਣ ਦਿੱਤਾ ਗਿਆ। ਮਜੀਠੀਆ ਨੇ ਕਿਹਾ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਡੀ. ਜੀ. ਪੀ. ਜੇਲ੍ਹ ਦੀ ਪ੍ਰਵਾਨਗੀ ਨਾਲ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੇ ਵੀ ਇਹੋ ਕਾਨੂੰਨੀ ਪ੍ਰਕਿਰਿਆ ਰਾਹੀਂ ਮਿਲਣ ਦੀ ਪ੍ਰਵਾਨਗੀ ਲਈ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਾਜੋਆਣਾ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਨੂੰ ਪਹਿਲਾਂ ਬਕਾਇਦਾ ਮੁਲਾਕਾਤ ਦੀ ਮਨਜ਼ੂਰੀ ਦਿੱਤੀ ਗਈ ਸੀ ਪਰ ਬਾਅਦ ਵਿਚ ਪਤਾ ਨਹੀਂ ਕਿਹੜੇ ਹੁਕਮਾਂ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਦੇ ਬਾਹਰ ਹੀ ਰੋਕ ਲਿਆ ਗਿਆ।
Read moreਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਬਣਾਇਆ ਗਿਆ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ) ਦਾ ਪੈਟਰੋਲ ਪੰਪ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਏ. ਡੀ. ਜੀ. ਪੀ. ਜੇਲ੍ਹਾਂ ਅਰੁਨਪਾਲ ਸਿੰਘ, ਆਈ. ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਆਈ.ਓ.ਸੀ. ਦੇ ਸੀ.ਜੇ.ਐਮ. ਪਿਊਸ਼ ਮਿੱਤਲ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਪੰਜਾਬ ਦੀਆਂ ਜੇਲ੍ਹਾਂ ਅੰਦਰ ਜਿਥੇ ਕੈਦੀਆਂ ਦੇ ਕੰਮ ਕਰਨ ਲਈ ਨਵੀਂ ਮਸ਼ੀਨਰੀ ਲਗਾਉਣ ਦਾ ਕੰਮ ਜਾਰੀ ਹੈ, ਉਥੇ ਹੀ ਸੂਬੇ ਅੰਦਰ ਜੇਲ੍ਹਾਂ ਦੇ ਬਾਹਰ 12 ਪੈਟਰੋਲ ਪੰਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਲੁਧਿਆਣਾ, ਰੂਪਨਗਰ, ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਵਿਖੇ 4 ਪੈਟਰੋਲ ਪੰਪ ਲਗਾਏ ਜਾ ਚੁੱਕੇ ਹਨ ਅਤੇ ਅੱਜ ਪੰਜਵਾਂ ਪੈਟਰੋਲ ਪੰਪ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪ ਲੱਗਣ ਨਾਲ ਜੇਲ੍ਹ ਵਿਭਾਗ ਦੇ ਰੈਵੀਨਿਊ ਵਿੱਚ ਵਾਧਾ ਹੋਵੇਗਾ ਅਤੇ ਇਹ ਪੈਸੇ ਜੇਲ੍ਹ ਵਿਭਾਗ ਦੇ ਸੁਧਾਰ ਲਈ ਹੀ ਖਰਚੇ ਜਾਣਗੇ।
Read moreਥਾਣਾ ਜੁਲਕਾਂ ਅਧੀਨ ਪਿੰਡ ਮਿਹੋਣ ਵਿਖੇ ਕੁਝ ਵਿਅਕਤੀਆਂ ਵੱਲੋਂ ਇਕ ਵਿਅਕਤੀ ਨੂੰ ਰਸਤੇ ’ਚ ਘੇਰ ਕੇ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਅੱਧੀ ਦਰਜਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ।
Read more