ਪੰਜਾਬ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਅੱਤਵਾਦੀ ਲਖਬੀਰ ਸਿੰਘ ਰੋਡੇ ਦੇ ਸਾਥੀ ਪਰਮਜੀਤ ਸਿੰਘ ਉਰਫ ਢਾਡੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਕੀਤੀ ਗਈ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਹੈ। ਡੀ. ਜੀ. ਪੀ. ਨੇ ਟਵੀਟ ਕਰਦੇ ਹੋਏ ਆਖਿਆ ਹੈ ਕਿ ਯੂ. ਕੇ. ਬੇਸਡ ਪਰਮਜੀਤ ਸਿੰਘ ਉਰਫ ਢਾਡੀ ਜੋ ਕਿ ਅੱਤਵਾਦੀ ਲਖਬੀਰ ਸਿੰਘ ਰੋਡੇ ਦਾ ਸਾਥੀ ਹੈ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਢਾਡੀ ਟੈਰਰ ਫੰਡਿੰਗ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿਚ ਵੀ ਸ਼ਾਮਲ ਹੈ।
Read moreਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬੋਪਾਰਾਏ ਖੁਰਦ ਵਿਖੇ ਨੌਜਵਾਨ ਦਾ ਤੇਜ਼ਧਾਰਾ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਜੀਜੇ ਮਨਜੀਤ ਸਿੰਘ ਨੇ ਦੱਸਿਆ ਕਿ ਸਵਿੰਦਰ ਸਿੰਘ ਜਿਸ ਦੀ ਉਮਰ 32 ਸਾਲ ਦੇ ਕਰੀਬ ਸੀ ਅਤੇ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਸਵਿੰਦਰ ਦਾ ਛੋਟਾ ਭਰਾ ਜੰਗਾ ਸਿੰਘ ਦੇ ਸਵਿੰਦਰ ਦੀ ਪਤਨੀ ਲਖਵਿੰਦਰ ਕੌਰ ਨਾਲ ਨਾਜਾਇਜ਼ ਸਬੰਧ ਸਨ। ਇਹ ਦੋਵੇਂ ਦਿਓਰ ਭਰਜਾਈ ਸਵਿੰਦਰ ਸਿੰਘ ਨੂੰ ਆਪਣੇ ਰਾਹ ਦਾ ਰੋੜਾ ਸਮਝਦੇ ਸਨ।
Read moreਸੂਬੇ ਦੇ ਸਰਕਾਰੀ ਸਕੂਲਾਂ ’ਚ ਮੁੱਢਲੀਆਂ ਸਹੂਲਤਾਂ ਦੀ ਪੂਰਤੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਖਜ਼ਾਨੇ ਦਾ ਮੂੰਹ ਖੋਲ੍ਹਿਆ ਗਿਆ ਹੈ, ਉੱਥੇ ਹੀ ਸਰਕਾਰ ਬੱਚਿਆਂ ਨੂੰ ਮਿਲ ਰਹੇ ਢਾਂਚੇ ਦੀ ਰਿਪੋਰਟ ਵੀ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਤੋਂ ਲੈ ਰਹੀ ਹੈ
Read moreਠੰਡ ਦੇ ਪਹਿਲੇ ਮੀਂਹ ਨਾਲ ਹੀ ਸ਼ਹਿਰ 'ਚ ਕਈ ਸਾਲਾਂ ਦੇ ਰਿਕਾਰਡ ਟੁੱਟ ਗਏ। ਦੇਰ ਰਾਤ ਸ਼ੁਰੂ ਹੋਈ ਬਾਰਸ਼ ਵੀਰਵਾਰ ਰਾਤ ਤੱਕ ਰੁਕ-ਰੁਕ ਕੇ ਪੈਂਦੀ ਰਹੀ। ਚੰਡੀਗੜ੍ਹ ਮੌਸਮ ਕੇਂਦਰ ਮੁਤਾਬਕ ਸ਼ਹਿਰ 'ਚ ਬੀਤੀ ਰਾਤ ਰਾਤ 1.20 ਵਜੇ ਮੀਂਹ ਸ਼ੁਰੂ ਹੋਇਆ। ਲਗਭਗ 9 ਘੰਟਿਆਂ ਦੌਰਾਨ 39 ਐੱਮ. ਐੱਮ. ਮੀਂਹ ਦਰਜ ਹੋਇਆ। ਵੀਰਵਾਰ ਵੱਧ ਤੋਂ ਵੱਧ ਤਾਪਮਾਨ 16.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 9 ਡਿਗਰੀ ਘੱਟ ਹੈ। ਮੌਸਮ ਵਿਭਾਗ ਨੇ ਅਗਲੇ 2 ਦਿਨ ਬੱਦਲ ਰਹਿਣ ਦੇ ਨਾਲ ਹੀ ਸੰਘਣੀ ਧੁੰਦ ਦਾ ਅੰਦਾਜ਼ਾ ਲਾਇਆ ਹੈ। ਹਾਲਾਂਕਿ ਧੁੰਦ ਘੱਟ ਹੋ ਜਾਵੇਗੀ ਪਰ 5 ਦਿਨ ਬੱਦਲ ਛਾਏ ਰਹਿਣਗੇ।
Read moreਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਸ ਪ੍ਰਸ਼ਾਸਨ ਦੀ ਚੌਕਸੀ ਕਾਰਨ ਵੱਡੀ ਘਟਨਾ ਟਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਜਦ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣੇ ਸਨ ਤਾਂ ਉਸ ਤੋਂ ਪਹਿਲਾਂ ਰਾਤ 11 ਵਜੇ ਕਰੀਬ 5 ਅਣਪਛਾਤੇ ਨਿਹੰਗ ਸਿੰਘ ਬਾਣੇ ਵਿਚ ਆਏ ਵਿਅਕਤੀਆਂ ਵੱਲੋਂ ਬੁੱਢਾ ਦਲ ਦੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਵਿਖੇ ਕਥਿਤ ਤੌਰ ’ਤੇ ਮੁੜ ਕਬਜ਼ਾ ਕਰਨ ਦੀ ਨੀਅਤ ਨਾਲ ਗੁਰਦੁਆਰਾ ਸਾਹਿਬ ਦੇ ਬੇਰ ਸਾਹਿਬ ਵਾਲੇ ਪਾਸੇ ਲੱਗੇ ਮੁੱਖ ਗੇਟ ਦੇ ਤਾਲੇ ਤੋੜਨ ਦੀ ਕੋਸ਼ਿਸ਼ ਕੀਤੀ ਜੋਕਿ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੀ ਚੌਕਸੀ ਕਾਰਨ ਅਸਫ਼ਲ ਹੋ ਗਈ।
Read moreਫਗਵਾੜਾ ਵਿਖੇ ਪਿਓ-ਧੀ ਦਾ ਰਿਸ਼ਤਾ ਸ਼ਰਮਸਾਰ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਇਲਾਕੇ ਵਿਚ ਪਿਓ ਵੱਲੋਂ ਆਪਣੇ ਧੀ ਨਾਲ ਜਬਰ-ਜ਼ਿਨਾਹ ਕੀਤਾ ਗਿਆ। ਇਕ 11 ਸਾਲਾ ਸਕੂਲੀ ਵਿਦਿਆਰਥਣ ਨੇ ਆਪਣੀ ਮਾਤਾ ਨੂੰ ਖ਼ੁਲਾਸਾ ਕੀਤਾ ਹੈ ਕਿ ਉਸ ਦਾ ਪਿਤਾ ਉਸ ਦੀ ਮਾਂ ਦੀ ਗੈਰ-ਹਾਜ਼ਰੀ ’ਚ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਉਸ ਨਾਲ ਜਬਰ-ਜ਼ਿਨਾਹ ਕਰ ਰਿਹਾ ਹੈ।
Read moreਹਾਲ ਹੀ 'ਚ ਪੀ. ਜੀ. ਆਈ. ਦੇ ਬਾਹਰੋਂ ਆਈ ਕੁੜੀ ਵਲੋਂ ਮਹਿਲਾ ਮਰੀਜ਼ ਨੂੰ ਟੀਕਾ ਲਾਉਣ ਦੇ ਮਾਮਲੇ ਤੋਂ ਬਾਅਦ ਸਟਾਫ਼ ਲਈ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਇਸ 'ਚ ਸਟਾਫ਼ ਅਤੇ ਡਾਕਟਰਾਂ ਨੂੰ ਡਿਊਟੀ ਦੌਰਾਨ ਆਪਣੇ ਸ਼ਨਾਖਤੀ ਕਾਰਡ ਅਤੇ ਵਰਦੀ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਗਿਆ ਹੈ। ਖ਼ਾਸ ਕਰ ਕੇ ਸ਼ਨਾਖਤੀ ਕਾਰਡਾਂ ਸਬੰਧੀ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ। ਮਾਮਲੇ ਤੋਂ ਬਾਅਦ ਪੀ. ਜੀ. ਆਈ. ਆਪਣੀ ਮਜ਼ਬੂਤੀ ਵਧਾ ਰਿਹਾ ਹੈ, ਤਾਂ ਜੋ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ। ਨਵੇਂ ਹੁਕਮਾਂ ਸਬੰਧੀ ਸੁਰੱਖਿਆ ਅਮਲੇ ਅਨੁਸਾਰ ਸਮੇਂ-ਸਮੇਂ ’ਤੇ ਨਵੇਂ ਹੁਕਮ ਜਾਰੀ ਕੀਤੇ ਜਾਂਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਦਰੁੱਸਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
Read moreਖੰਨਾ 'ਚ ਉਸ ਵੇਲੇ ਦਰਦਨਾਕ ਹਾਦਸਾ ਵਾਪਰਿਆ, ਜਦੋਂ ਚੰਡੀਗੜ੍ਹ ਰੋਡ 'ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ 2 ਚਚੇਰੇ ਭਰਾਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਦੌਰਾਨ ਤੀਜਾ ਮੁੰਡਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਕਤ ਤਿੰਨੇ ਮੁੰਡੇ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ।
Read moreਗੋਰਾਇਆ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਭਾਈ-ਦੂਜ ਤੋਂ ਪਹਿਲਾਂ ਹੀ ਭੈਣ-ਭਰਾ ਨੇ ਇਕੱਠਿਆਂ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ
Read moreਇਸ ਵਿਚਾਲੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਪੰਜਾਬ ਵਾਸੀਆਂ ਅਤੇ ਭਾਰਤ ਵਾਸੀਆਂ ਨੂੰ ਦੀਵਾਲੀ ਦੇ ਖ਼ਾਸ ਮੌਕੇ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
Read more