2 ਸਾਲਾ ਬੱਚੇ ਨੂੰ ਮਿਲੀ ਨਵੀਂ ਜ਼ਿੰਦਗੀ, 16 ਫੁੱਟ ਡੂੰਘੇ ਬੋਰਵੈੱਲ 'ਚੋਂ ਸੁਰੱਖਿਅਤ ਕੱਢਿਆ ਬਾਹਰ
Read moreਭਾਰਤੀ ਮੂਲ ਦੀ ਕਲਾਕਾਰ ਨੇ ਬ੍ਰਿਟੇਨ 'ਚ ਵਿਭਿੰਨਤਾ ਨੂੰ ਦਰਸਾਉਣ ਵਾਲੀ ਆਪਣੀ ਕਲਾ ਦੀ ਲਗਾਈ ਪ੍ਰਦਰਸ਼ਨੀ
Read moreਤਾਇਵਾਨ ’ਚ ਜ਼ੋਰਦਾਰ ਭੂਚਾਲ: 7 ਮੌਤਾਂ, 700 ਤੋਂ ਵੱਧ ਜ਼ਖ਼ਮੀ ਤੇ ਬਹੁਤ ਸਾਰੀਆਂ ਇਮਾਰਤਾਂ ਨੂੰ ਨੁਕਸਾਨ
Read moreਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਜਲਦ ਹੀ ਵੱਡੀ ਖ਼ਬਰ ਸਾਹਮਣੇ ਆ ਸਕਦੀ ਹੈ। ਦਰਅਸਲ ਪਿਛਲੇ 20 ਮਹੀਨਿਆਂ ਤੋਂ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਹੁਣ ਜੋ ਰਿਪੋਰਟ ਸਾਹਮਣੇ ਆ ਰਹੀਆਂ ਹਨ, ਉਸ ਤੋਂ ਅਜਿਹਾ ਲੱਗਦਾ ਹੈ ਕਿ ਜਲਦੀ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਹੋ ਸਕਦਾ ਹੈ।
Read moreਸ਼ਹਿਰ 'ਚ ਬਿਨਾ ਹਾਈ ਸਕਿਓਰਿਟੀ ਨੰਬਰ ਪਲੇਟ ਵਾਲਿਆਂ ਦੀ ਹੁਣ ਖੈਰ ਨਹੀਂ ਹੈ ਕਿਉਂਕਿ ਇਨ੍ਹਾਂ ਵਾਹਨ ਚਾਲਕਾਂ ਦੇ ਧੜਾਧੜ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਟ੍ਰੈਫਿਕ ਪੁਲਸ ਨੇ ਚਿਤਾਵਨੀ ਜਾਰੀ ਕੀਤੀ ਸੀ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਵਾਹਨਾਂ 'ਤੇ ਹਾਈ ਸਕਿਓਰਿਟੀ ਨੰਬਰ ਪਲੇਟ ਨਹੀਂ ਲਗਵਾਈ, ਉਹ ਲਗਵਾ ਲੈਣ।
Read moreਮੁੰਬਈ ’ਚ ਹੋਏ 26/11 ਹਮਲੇ ਦੇ ਮੁੱਖ ਸਾਜ਼ਿਸ਼ਕਾਰਾਂ ’ਚੋਂ ਇਕ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਖਤਰਨਾਕ ਅੱਤਵਾਦੀ ਸਾਜਿਦ ਮੀਰ ਨੂੰ ਪਾਕਿਸਤਾਨ ਦੀ ਇਕ ਜੇਲ੍ਹ ਵਿਚ ਜ਼ਹਿਰ ਦੇ ਦਿੱਤਾ ਗਿਆ ਹੈ। ਉਸ ਨੂੰ ਬਹਾਵਲਪੁਰ ਦੇ ਮਿਲਟਰੀ ਹਸਪਤਾਲ ਲਿਆਂਦਾ ਗਿਆ ਹੈ ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ। ਇਸ ਮਾਮਲੇ ਵਿਚ ਜੇਲ ਦੇ ਰਸੋਈਏ ਦੀ ਭਾਲ ਕੀਤੀ ਜਾ ਰਹੀ ਹੈ।
Read moreਹਰਗੋਬਿੰਦ ਨਗਰ ਦੀ ਮੰਨਾ ਮਾਰਕੀਟ ’ਚ ਇਕ ਘਰ ਦੀ ਛੱਤ ’ਤੇ ਖੜ੍ਹ ਕੇ ਆਪਣਾ ਮੋਬਾਇਲ ਫ਼ੋਨ ਸੁਣ ਰਿਹਾ ਇਕ ਨੌਜਵਾਨ ਨੇੜੇ ਤੋਂ ਆ ਰਹੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆ ਗਿਆ। ਹਾਈ ਵੋਲਟੇਜ ਤਾਰਾਂ ਨੇ ਨੌਜਵਾਨ ਦਾ ਹੱਥ ਉਦੋਂ ਤੱਕ ਨਹੀਂ ਛੱਡਿਆ ਜਦੋਂ ਤੱਕ ਉਸ ਦੀ ਮੌਤ ਨਹੀਂ ਹੋ ਗਈ। ਹਾਲਾਂਕਿ ਇਕ-ਦੋ ਲੋਕ ਲਾਠੀਆਂ ਨਾਲ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਵੇਖੇ ਗਏ ਪਰ ਜ਼ਿਆਦਾ ਲੋਕ ਇਸ ਦਰਦਨਾਕ ਹਾਦਸੇ ਦੀ ਵੀਡੀਓ ਬਣਾਉਂਦੇ ਹੋਏ ਵਿਖਾਈ ਦਿੱਤੇ। ਬਾਅਦ ’ਚ ਇਹ ਵੀਡੀਓ ਸੋਸ਼ਲ ਸਾਈਟਸ ’ਤੇ ਵੀ ਵਾਇਰਲ ਹੋ ਗਈ।
Read moreਭਵਾਨੀਗੜ੍ਹ ਨੇੜੇ ਸਥਿਤ ਘਾਬਦਾ ’ਚ ਬਣੇ ਮੈਰੀਟੋਰੀਅਸ ਸਕੂਲ ’ਚ ਖਾਣਾ ਖਾਣ ਤੋਂ ਬਾਅਦ ਬੱਚਿਆਂ ਦੀ ਸਿਹਤ ਅਚਾਨਕ ਖਰਾਬ ਹੋ ਗਈ। ਜਿਸ ਕਾਰਣ 50 ਦੇ ਕਰੀਬ ਬੱਚਿਆਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਸਕੂਲ ਵਿਚ ਖਾਣਾ ਖਾਣ ਤੋਂ ਬਾਅਦ ਬੱਚੇ ਬਿਮਾਰ ਹੋ ਗਏ। ਜਾਣਕਾਰੀ ਮੁਤਾਬਕ ਬੱਚਿਆਂ ਨੂੰ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਸੰਗਰੂਰ ਦੇ ਐੱਸ. ਡੀ. ਐੱਮ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਸਣੇ ਹੋਰ ਅਧਿਕਾਰੀ ਭਰਾਜ ਸਕੂਲ ਪਹੁੰਚੇ ਅਤੇ ਹਾਲਾਤ ਦਾ ਜਾਇਜ਼ਾ ਲਿਆ। ਜਿਵੇਂ ਹੀ ਬੱਚਿਆਂ ਦੀ ਸਿਹਤ ਖ਼ਰਾਬ ਹੋਣ ਦੀ ਖ਼ਬਰ ਮਾਪਿਆਂ ਨੂੰ ਮਿਲੀ ਤਾਂ ਮਾਪੇ ਤੁਰੰਤ ਸਕੂਲ ਆ ਗਏ। ਕੁੱਝ ਦੇਰ ਲਈ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਦੇ ਮੁੱਖ ਗੇਟ ’ਤੇ ਹੀ ਰੋਕੀ ਰੱਖਿਆ ਗਿਆ ਅਤੇ ਸਕੂਲ ਪ੍ਰਸ਼ਾਸਨ ਵੱਲੋਂ ਸਕੂਲ ਦੇ ਦੋਵੇਂ ਗੇਟ ਬੰਦ ਕਰ ਦਿੱਤੇ।
Read moreਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਇਰਾਕ ’ਚੋਂ ਵਾਪਸ ਆਈਆਂ ਲੜਕੀਆਂ ਨੇ ਆਪਣੀ ਹੱਡਬੀਤੀ ਸੁਣਾਉਂਦਿਆਂ ਰੌਂਗਟੇ ਖੜੇ ਕਰਨ ਵਾਲੀਆਂ ਗੱਲਾਂ ਦੱਸੀਆਂ ਹਨ। ਗੱਲਬਾਤ ਦੌਰਾਨ ਪੀੜਤ ਕੁੜੀਆਂ ਨੇ ਦੱਸਿਆ ਉਨ੍ਹਾਂ ਨੂੰ ਇਰਾਕ ਵਿਚ ਟ੍ਰੈਵਲ ਏਜੰਟਾਂ ਨੇ ਵੇਚ ਦਿੱਤਾ ਸੀ। ਇਰਾਕ ਵਿਚੋਂ ਵਾਪਸ ਆਈਆਂ ਦੋ ਕੁੜੀਆਂ ਨਾਲ ਮਲੇਸ਼ੀਆਂ ਤੋਂ ਆਇਆ ਇਕ ਮੁੰਡਾ ਵੀ ਵਾਪਸ ਆਇਆ ਹੈ, ਜਿਹੜਾ ਉੱਥੇ ਜੇਲ੍ਹ ’ਚ ਫਸਿਆ ਹੋਇਆ ਸੀ। ਇਨ੍ਹਾਂ ਪੀੜਤ ਕੁੜੀਆਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਕੀਤੇ ਉਪਰਾਲਿਆਂ ਸਦਕਾ ਉਹ ਮੁੜ ਆਪਣੇ ਘਰੀ ਪਰਤ ਸਕੀਆਂ।
Read moreਦੇਸ਼ ਦੇ ਰਾਸ਼ਟਰੀ ਰਾਜਮਾਰਗਾਂ ’ਤੇ ਟੋਲ ਟੈਕਸ ਵਿਚ ਰਾਹਤ ਮਿਲਣ ਦਾ ਮਾਮਲਾ ਹੁਣ ਪੂਰੀ ਤਰ੍ਹਾਂ ਠੰਡੇ ਬਸਤੇ ਵਿਚ ਨਜ਼ਰ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ ਆਪਣੀ ਉਸ ਨੋਟੀਫਿਕੇਸ਼ਨ ਨੂੰ ਪਲਟ ਦਿੱਤਾ ਹੈ, ਜਿਸ ਵਿਚ 60 ਫ਼ੀਸਦੀ ਛੋਟ ਦਿੱਤੇ ਜਾਣ ਦੀ ਗੱਲ ਕਹੀ ਗਈ ਸੀ। ਇਕ ਮੀਡੀਆ ਰਿਪੋਰਟ ਮੁਤਾਬਕ ਰਾਸ਼ਟਰੀ ਰਾਜਮਾਰਗਾਂ ’ਤੇ ਚੱਲਣ ਵਾਲਿਆਂ ਨੂੰ ਹੁਣ 40 ਫ਼ੀਸਦੀ ਮੁਰੰਮਤ ਟੋਲ ਦੀ ਜਗ੍ਹਾ ਪਹਿਲਾਂ ਵਾਂਗ 100 ਫ਼ੀਸਦੀ ਟੋਲ ਦਾ ਭੁਗਤਾਨ ਕਰਨਾ ਪਵੇਗਾ। ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ (ਏ. ਆਈ. ਐੱਮ. ਟੀ. ਸੀ.) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਚਿੱਠੀ ਲਿਖ ਕੇ ਟੋਲ ਟੈਕਸ ਵਿਚ ਆਮ ਜਨਤਾ ਨੂੰ ਛੋਟ ਦੇਣ ਦੀ ਬੇਨਤੀ ਕੀਤੀ ਹੈ।
Read more