ਸਲਮਾਨ ਖ਼ਾਨ ਖ਼ਿਲਾਫ਼ ਜਾਰੀ ਸੰਮਨ ’ਤੇ 13 ਜੂਨ ਤੱਕ ਰੋਕ

ਸਲਮਾਨ ਖ਼ਾਨ ਖ਼ਿਲਾਫ਼ ਜਾਰੀ ਸੰਮਨ ’ਤੇ 13 ਜੂਨ ਤੱਕ ਰੋਕ

ਬਾਂਬੇ ਹਾਈ ਕੋਰਟ ਨੇ ਵੀਰਵਾਰ ਨੂੰ 2019 ’ਚ ਇਕ ਪੱਤਰਕਾਰ ਨਾਲ ਕਥਿਤ ਮਾੜੇ ਵਿਹਾਰ ’ਚ ਹੇਠਲੀ ਅਦਾਲਤ ਵੱਲੋਂ ਅਭਿਨੇਤਾ ਸਲਮਾਨ ਖ਼ਾਨ ਖ਼ਿਲਾਫ਼ ਜਾਰੀ ਇਕ ਸੰਮਨ ’ਤੇ ਰੋਕ 13 ਜੂਨ ਤੱਕ ਵਧਾ ਦਿੱਤੀ। ਮੁੰਬਈ ਦੀ ਇਕ ਸਥਾਨਕ ਅਦਾਲਤ ਨੇ ਮਾਰਚ ’ਚ ਸਲਮਾਨ ਤੇ ਉਨ੍ਹਾਂ ਦੇ ਬਾਡੀਗਾਰਡ ਨਵਾਜ਼ ਸ਼ੇਖ ਖ਼ਿਲਾਫ਼ ਸੰਮਨ ਜਾਰੀ ਕਰਕੇ ਉਨ੍ਹਾਂ ਨੂੰ ਪੰਜ ਅਪ੍ਰੈਲ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ।

ਪੱਤਰਕਾਰ ਅਸ਼ੋਕ ਪਾਂਡੇ ਨੇ ਦੋਸ਼ ਲਗਾਉਂਦੇ ਹੋਏ ਪਟੀਸ਼ਨ ਦਾਖ਼ਲ ਕੀਤੀ ਸੀ ਕਿ ਸਲਮਾਨ ਤੇ ਉਨ੍ਹਾਂ ਦੇ ਬਾਡੀਗਾਰਡ ਨੇ ਉਨ੍ਹਾਂ ਨਾਲ ਮਾੜਾ ਵਿਹਾਰ ਕੀਤਾ ਤੇ ਮਾਰਕੁਟਾਈ ਕੀਤੀ। ਇਸ ਪਟੀਸ਼ਨ ’ਤੇ ਸੁਣਵਾਈ ਤੋਂ ਬਾਅਦ ਹੇਠਲੀ ਅਦਾਲਤ ਨੇ ਦੋਵਾਂ ਨੂੰ ਸੰਮਨ ਜਾਰੀ ਕੀਤਾ ਸੀ। ਇਸ ਖ਼ਿਲਾਫ਼ ਸਲਮਾਨ ਨੇ ਪਿਛਲੇ ਮਹੀਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਪੰਜ ਅਪ੍ਰੈਲ ਨੂੰ ਹਾਈ ਕੋਰਟ ਨੇ ਸੰਮਨ ਜਾਰੀ ਕਰ ਕੇ ਪੰਜ ਮਈ ਤੱਕ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਸਲਮਾਨ ਦੇ ਬਾਡੀਗਾਰਡ ਸ਼ੇਖ ਨੇ ਵੀ ਸੰਮਨ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ਲਗਾਈ। ਵੀਰਵਾਰ ਨੂੰ ਦੋਵਾਂ ਪਟੀਸ਼ਨਾਂ ’ਤੇ ਸੁਣਵਾਈ ਤੋਂ ਬਾਅਦ ਜਸਟਿਸ ਐਨੱਜੇ ਜਮਾਦਾਰ ਦੀ ਸਿੰਗਲ ਬੈਂਚ ਨੇ ਸਲਮਾਨ ਤੇ ਉਨ੍ਹਾਂ ਦੇ ਅੰਗ ਰੱਖਿਅਕ ਨੂੰ ਜਾਰੀ ਸੰਮਨ ’ਤੇ 13 ਜੂਨ ਤੱਕ ਰੋਕ ਲਗਾ ਦਿੱਤੀ।

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *