ਗਠੀਏ ਦੇ ਮਰੀਜ਼ਾਂ ਦਾ ਇਲਾਜ ਕਰਵਾਉਣਗੇ ਸੋਨੂੰ ਸੂਦ

ਗਠੀਏ ਦੇ ਮਰੀਜ਼ਾਂ ਦਾ ਇਲਾਜ ਕਰਵਾਉਣਗੇ ਸੋਨੂੰ ਸੂਦ

 ਬਾਲੀਵੁੱਡ ਅਦਾਕਾਰ ਸੋਨੂੰ ਸੂਦ ਗਠੀਏ ਦੀ ਬੀਮਾਰੀ ਨਾਲ ਜੂਝ ਰਹੇ ਲੋਕਾਂ ਦਾ ਇਲਾਜ ਕਰਵਾਉਣਗੇ। ਉਨ੍ਹਾਂ ਦੀ ਚੈਰਿਟੀ ਸੰਸਥਾ ‘ਸੂਦ ਚੈਰਿਟੀ ਫਾਊਂਡੇਸ਼ਨ’ ਨੇ ਗੋਡਿਆਂ ਦੀ ਬੀਮਾਰੀ ਤੋਂ ਪੀੜਤ ਮਰੀਜ਼ਾਂ ਦੀ ਮਦਦ ਲਈ ‘ਕਦਮ ਵਧਾਏ ਜਾ’ ਮੁਹਿੰਮ ਸ਼ੁਰੂ ਕੀਤੀ ਹੈ।

ਸੋਨੂੰ ਸੂਦ ਨੇ ਦੱਸਿਆ ਕਿ 50 ਸਾਲ ਦੀ ਉਮਰ ਤੋਂ ਬਾਅਦ ਗਠੀਏ ਦੀ ਬੀਮਾਰੀ ਲੋਕਾਂ ’ਚ ਆਮ ਹੋ ਜਾਂਦੀ ਹੈ। ਗੰਭੀਰ ਮਾਮਲਿਆਂ ’ਚ ਮਰੀਜ਼ ਨੂੰ ਦਰਦ ਤੋਂ ਰਾਹਤ ਦੇਣ ਲਈ ਟੋਟਲ ਨੀ ਰਿਪਲੇਸਮੈਂਟ ਸਰਜਰੀ ਦੀ ਜ਼ਰੂਰਤ ਹੁੰਦੀ ਹੈ।

ਹਰ ਕੋਈ ਇਸ ਦਾ ਖਰਚਾ ਨਹੀਂ ਉਠਾ ਸਕਦਾ, ਇਸ ਲਈ ਸੂਦ ਚੈਰਿਟੀ ਫਾਊਂਡੇਸ਼ਨ ਦੀ ਮੁਹਿੰਮ ਰਾਹੀਂ ਅਸੀਂ ਅਜਿਹੇ ਲੋੜਵੰਦ ਮਰੀਜ਼ਾਂ ਨੂੰ ਮਦਦ ਪਹੁੰਚਾਉਣ ਦੀ ਕੋਸ਼ਿਸ਼ ਕਰਾਂਗੇ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਪਹਿਲਾਂ ਵਰਗੀ ਹੋ ਸਕੇ।

ਦੱਸ ਦੇਈਏ ਕਿ ਸੋਨੂੰ ਸੂਦ ਨੇ ਤਾਲਾਬੰਦੀ ਦੌਰਾਨ ਭਾਰਤ ਦੇ ਵੱਖ-ਵੱਖ ਸ਼ਹਿਰਾਂ ਦੇ ਲੋਕਾਂ ਦੀ ਮਦਦ ਕੀਤੀ ਸੀ। ਸੋਨੂੰ ਸੂਦ ਟਵਿਟਰ ’ਤੇ ਵੀ ਬੇਹੱਦ ਸਰਗਰਮ ਰਹਿੰਦੇ ਹਨ ਤੇ ਮਦਦ ਮੰਗਣ ਵਾਲਿਆਂ ਲਈ ਅੱਗੇ ਵੀ ਆਉਂਦੇ ਹਨ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *