ਸ਼ਹਿਨਾਜ਼ ਗਿੱਲ ਕਰ ਰਹੀ ਗੁਰੂ ਰੰਧਾਵਾ ਨਾਲ ਗੀਤ ਦੀ ਸ਼ੂਟਿੰਗ

ਸ਼ਹਿਨਾਜ਼ ਗਿੱਲ ਕਰ ਰਹੀ ਗੁਰੂ ਰੰਧਾਵਾ ਨਾਲ ਗੀਤ ਦੀ ਸ਼ੂਟਿੰਗ

ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੇ ਨਵੇਂ ਗੀਤ ਦੀ ਸ਼ੂਟਿੰਗ ’ਚ ਰੁੱਝੀ ਹੋਈ ਹੈ। ਸ਼ਹਿਨਾਜ਼ ਗਿੱਲ ਦਾ ਇਹ ਗੀਤ ਗੁਰੂ ਰੰਧਾਵਾ ਨਾਲ ਹੈ। ਇਸ ਗੀਤ ਦੇ ਸ਼ੂਟਿੰਗ ਸਮੇਂ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ।

ਇਸ ਵੀਡੀਓ ’ਚ ਗੁਰੂ ਰੰਧਾਵਾ ਨੂੰ ਸ਼ਹਿਨਾਜ਼ ਗਿੱਲ ਦੀ ਡਰੈੱਸ ਸੈੱਟ ਕਰਦੇ ਦੇਖਿਆ ਜਾ ਸਕਦਾ ਹੈ। ਉਥੇ ਵੀਡੀਓ ਤੋਂ ਸਾਫ ਪਤਾ ਲੱਗਦਾ ਹੈ ਕਿ ਦੋਵੇਂ ਤਸਵੀਰਾਂ ਖਿੱਚਵਾ ਰਹੇ ਹਨ।

ਹਾਲਾਂਕਿ ਮਜ਼ੇਦਾਰ ਗੱਲ ਇਹ ਹੈ ਕਿ ਤਸਵੀਰਾਂ ਖਿੱਚਵਾਉਣ ਸਮੇਂ ਸ਼ਹਿਨਾਜ਼ ਗਿੱਲ ਗੁਰੂ ਰੰਧਾਵਾ ਨੂੰ ਕਹਿੰਦੀ ਹੈ ਕਿ ਉਹ ਕੈਮਰੇ ਵੱਲ ਨਹੀਂ, ਸਗੋਂ ਉਸ ਵੱਲ ਦੇਖੇ।

ਇਹ ਵੀਡੀਓ ਗੁਰੂ ਰੰਧਾਵਾ ਵਲੋਂ ਸਾਂਝੀ ਕੀਤੀ ਗਈ ਹੈ। ਵੀਡੀਓ ਦੀ ਕੈਪਸ਼ਨ ’ਚ ਗੁਰੂ ਰੰਧਾਵਾ ਨੇ ਲਿਖਿਆ, ‘‘ਤੁਹਾਨੂੰ ਸ਼ੂਟਿੰਗ ਵੇਲੇ ਸਿਰਫ ਸ਼ਹਿਨਾਜ਼ ਗਿੱਲ ਵੱਲ ਦੇਖਣ ਦੀ ਹੀ ਇਜਾਜ਼ਤ ਹੈ।’’

ਦੱਸ ਦੇਈਏ ਕਿ ਇਸ ਨਾਲ ਗੁਰੂ ਰੰਧਾਵਾ ਨੇ ਗੀਤ ਦੀ ਰਿਲੀਜ਼ ਡੇਟ ਦਾ ਵੀ ਹਿੰਟ ਦਿੱਤਾ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਗੀਤ 10 ਜਨਵਰੀ, 2023 ਨੂੰ ਰਿਲੀਜ਼ ਹੋਣ ਜਾ ਰਿਹਾ ਹੈ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *