ਸੋਨਮ ਕਪੂਰ-ਆਨੰਦ ਆਹੂਜਾ ਦੇ ਘਰ ਹੋਈ ਕਰੋੜਾਂ ਦੀ ਚੋਰੀ

ਸੋਨਮ ਕਪੂਰ-ਆਨੰਦ ਆਹੂਜਾ ਦੇ ਘਰ ਹੋਈ ਕਰੋੜਾਂ ਦੀ ਚੋਰੀ

ਅਦਾਕਾਰਾ ਸੋਨਮ ਕਪੂਰ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੋਨਮ ਅਤੇ ਪਤੀ ਆਨੰਦ ਆਹੂਜਾ ਦੇ ਦਿੱਲੀ ਵਾਲੇ ਘਰ ਤੋਂ ਕਰੋੜਾਂ ਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਫਰਵਰੀ ਮਹੀਨੇ ਦੀ ਦੱਸੀ ਜਾ ਰਹੀ ਹੈ ਜਦੋਂ ਸੋਨਮ ਕਪੂਰ ਦੇ ਸਹੁਰੇ ਵਾਲਿਆਂ ਨੇ ਤੁਗਲਕ ਰੋਡ ਥਾਣੇ ‘ਚ ਚੋਰੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਮਾਮਲਾ ਹਾਈ ਪ੍ਰੋਫਾਈਲ ਹੋਣ ਕਾਰਨ ਪੁਲਿਸ ਨੇ ਹੁਣ ਤਕ ਇਸ ਖ਼ਬਰ ਨੂੰ ਲੁਕਾ ਕੇ ਰੱਖਿਆ ਹੋਇਆ ਸੀ। ਕਰਾਈਮ ਟੀਮ ਤੋਂ ਇਲਾਵਾ ਐਫਐਸਐਲ ਟੀਮ ਸਬੂਤ ਇਕੱਠੇ ਕਰਨ ਵਿੱਚ ਲੱਗੀ ਹੋਈ ਹੈ। ਅਜੇ ਤਕ ਦੋਸ਼ੀਆਂ ਦਾ ਕੋਈ ਸੁਰਾਗ ਨਹੀਂ ਲੱਗਾ ਹੈ।

ਖਬਰਾਂ ਮੁਤਾਬਕ ਸੋਨਮ ਕਪੂਰ ਦੇ ਸਹੁਰੇ ਹਰੀਸ਼ ਆਹੂਜਾ, ਸੱਸ ਪ੍ਰਿਆ ਆਹੂਜਾ ਅਤੇ ਆਨੰਦ ਆਹੂਜਾ ਦੀ ਦਾਦੀ ਸਰਲਾ ਆਹੂਜਾ ਦਿੱਲੀ ਦੇ ਅੰਮ੍ਰਿਤਾ ਸ਼ੇਰਗਿੱਲ ਮਾਰਗ ‘ਤੇ ਸਥਿਤ ਅਪਾਰਟਮੈਂਟ ‘ਚ ਰਹਿੰਦੇ ਹਨ। ਇਸ ਘਰ ‘ਚੋਂ ਚੋਰਾਂ ਨੇ 1.41 ਕਰੋੜ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਸੋਨਮ ਦੀ ਸੱਸ ਨੇ ਤੁਗਲਕ ਰੋਡ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਇਸ ਮਾਮਲੇ ‘ਚ ਉਨ੍ਹਾਂ ਦੇ ਸਟਾਫ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਰਿਪੋਰਟ ਵਿਚ ਅੱਗੇ ਕਿਹਾ ਗਿਆ ਹੈ ਕਿ ਦਿੱਲੀ ਪੁਲਿਸ 25 ਕਰਮਚਾਰੀਆਂ, 9 ਕੇਅਰਟੇਕਰ, ਡਰਾਈਵਰ, ਮਾਲੀ ਅਤੇ ਹੋਰ ਕਰਮਚਾਰੀਆਂ ਤੋਂ ਪੁੱਛਗਿੱਛ ਕਰ ਰਹੀ ਹੈ।

ਪੁਲਿਸ ਨੇ ਸ਼ਿਕਾਇਤ ‘ਤੇ ਮਾਮਲਾ (ਐਫਆਈਆਰ ਨੰਬਰ 41/22) ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਹੁਣ ਇੱਕ ਸਾਲ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਤੁਗਲਕ ਰੋਡ ਥਾਣੇ ਦੀ ਪੁਲੀਸ ਇਸ ਮਾਮਲੇ ਦੀ ਜ਼ੋਰਦਾਰ ਭਾਲ ਕਰ ਰਹੀ ਹੈ। ਸੋਨਮ ਕਪੂਰ ਦੇ ਪਤੀ ਆਨੰਦ ਆਹੂਜਾ ਆਪਣੇ ਚਾਚਾ ਸੁਨੀਲ ਨਾਲ ਕੈਲੀਫੋਰਨੀਆ ਵਿੱਚ ਰਹਿੰਦੇ ਹਨ। ਉਹ ਅਕਸਰ ਆਉਂਦੇ-ਜਾਂਦੇ ਰਹਿੰਦੇ ਹਨ। ਪੀੜਤ ਪਰਿਵਾਰ ਸਾਈ ਐਕਸਪੋਰਟਸ ਕੱਪੜੇ ਦੀ ਕੰਪਨੀ ਦਾ ਮਾਲਕ ਹੈ।

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *