ਯੂਕਰੇਨ ਦੇ ਲੋਕਾਂ ਦੀਆਂ ਜਾਨਾਂ ਬਚਾਉਣ ਤੇ ਸ਼ਾਂਤੀ ਸਥਾਪਿਤ ਕਰਨ ਲਈ ਕੋਈ ਕਸਰ ਨਹੀਂ ਛੱਡਾਂਗਾ : Antonio Guterres

ਯੂਕਰੇਨ ਦੇ ਲੋਕਾਂ ਦੀਆਂ ਜਾਨਾਂ ਬਚਾਉਣ ਤੇ ਸ਼ਾਂਤੀ ਸਥਾਪਿਤ ਕਰਨ ਲਈ ਕੋਈ ਕਸਰ ਨਹੀਂ ਛੱਡਾਂਗਾ : Antonio Guterres

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੇ ਰੂਸ ਵੱਲੋਂ ਯੂਕਰੇਨ ‘ਤੇ ਆਪਣੀ ਜੰਗ ਦੇ ਦੋ ਮਹੀਨੇ ਪੂਰੇ ਹੋਣ ਤੋਂ ਬਾਅਦ ਪਹਿਲੀ ਵਾਰ ਬਿਆਨ ਜਾਰੀ ਕੀਤਾ ਹੈ। ਇਸ ਬਿਆਨ ‘ਚ ਸੰਯੁਕਤ ਰਾਸ਼ਟਰ ਮੁਖੀ ਨੇ ਇਸ ਵਿਵਾਦ ਦਾ ਸ਼ਾਂਤੀਪੂਰਨ ਹੱਲ ਕੱਢਣ ਲਈ ਆਪਣਾ ਪੂਰਾ ਸਮਰਥਨ ਦੇਣ ਦੀ ਗੱਲ ਕਹੀ ਹੈ। ਬਿਆਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਸੁਰੱਖਿਆ ਪ੍ਰੀਸ਼ਦ ਯੂਕਰੇਨ ਦੀ ਸ਼ਾਂਤੀ ਅਤੇ ਸੁਰੱਖਿਆ ਨੂੰ ਲੈ ਕੇ ਡੂੰਘੀ ਚਿੰਤਾ ਵਿਚ ਹੈ। ਦੱਸ ਦੇਈਏ ਕਿ ਰੂਸ ਨੇ 24 ਫਰਵਰੀ ਨੂੰ ਪਹਿਲੀ ਵਾਰ ਯੂਕਰੇਨ ‘ਤੇ ਹਮਲਾ ਕੀਤਾ ਸੀ। ਇਸ ਮੀਟਿੰਗ ਵਿੱਚ ਭਾਰਤ ਦੇ ਨੁਮਾਇੰਦੇ ਨੇ ਜੰਗ ਨੂੰ ਤੁਰੰਤ ਰੋਕਣ ਦੀ ਮੰਗ ਵੀ ਕੀਤੀ। ਭਾਰਤ ਨੇ ਵੀ ਬੁਕਾ ਵਿੱਚ ਹੋਏ ਭਿਆਨਕ ਕਤਲੇਆਮ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਗਲਤ ਦੱਸਿਆ।

ਜ਼ਿਕਰਯੋਗ ਹੈ ਕਿ UNSC ਦੀ ਕੁਰਸੀ ਇਸ ਸਮੇਂ ਅਮਰੀਕਾ ਕੋਲ ਹੈ। ਇਸ ਮੀਟਿੰਗ ਵਿੱਚ ਸੰਯੁਕਤ ਰਾਸ਼ਟਰ ਮੁਖੀ ਨੇ ਆਪਣੇ ਕੀਵ ਅਤੇ ਮਾਸਕੋ ਦੌਰੇ ਬਾਰੇ ਮੈਂਬਰਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੌਰੇ ‘ਤੇ ਉਨ੍ਹਾਂ ਨੇ ਮਾਸਕੋ ‘ਚ ਵੀ ਉਹੀ ਕਿਹਾ ਜੋ ਉਨ੍ਹਾਂ ਨੇ ਕੀਵ ‘ਚ ਕਿਹਾ ਸੀ। ਗੁਟੇਰੇਸ ਮੁਤਾਬਕ ਮਾਸਕੋ ਦੀ ਆਪਣੀ ਯਾਤਰਾ ਦੌਰਾਨ ਉਨ੍ਹਾਂ ਨੇ ਰਾਸ਼ਟਰਪਤੀ ਪੁਤਿਨ ਨੂੰ ਕਿਹਾ ਕਿ ਯੂਕਰੇਨ ‘ਤੇ ਉਨ੍ਹਾਂ ਦਾ ਹਮਲਾ ਸੰਯੁਕਤ ਰਾਸ਼ਟਰ ਚਾਰਟਰ ਦੀ ਸਪੱਸ਼ਟ ਉਲੰਘਣਾ ਹੈ। ਇਹ ਜੰਗ ਹੁਣ ਖਤਮ ਹੋਣੀ ਚਾਹੀਦੀ ਹੈ।

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *