ਭਾਰਤੀ ਲੈਕਚਰਾਰ ਨੇ ਬ੍ਰਿਟੇਨ ‘ਚ ਜਿੱਤਿਆ ਨਸਲੀ ਵਿਤਕਰੇ ਦਾ ਕੇਸ

ਭਾਰਤੀ ਲੈਕਚਰਾਰ ਨੇ ਬ੍ਰਿਟੇਨ ‘ਚ ਜਿੱਤਿਆ ਨਸਲੀ ਵਿਤਕਰੇ ਦਾ ਕੇਸ

ਬ੍ਰਿਟੇਨ ਵਿਚ ਇਕ ਭਾਰਤੀ ਲੈਕਚਰਾਰ ਨੇ ਯੂਨੀਵਰਸਿਟੀ ਆਫ ਪੋਰਟਸਮਾਊਥ ਖ਼ਿਲਾਫ਼ ਦਾਇਰ ਨਸਲੀ ਵਿਤਕਰੇ ਦਾ ਕੇਸ ਜਿੱਤ ਲਿਆ ਹੈ। ਡਾ: ਕਾਜਲ ਸ਼ਰਮਾ ਨੂੰ ਜਨਵਰੀ 2016 ਵਿੱਚ 5 ਸਾਲ ਦੀ ਮਿਆਦ ਲਈ ਯੂਨੀਵਰਸਿਟੀ ਦੇ ਆਰਗੇਨਾਈਜ਼ੇਸ਼ਨਲ ਸਟੱਡੀਜ਼ ਅਤੇ ਹਿਊਮਨ ਰਿਸੋਰਸ ਮੈਨੇਜਮੈਂਟ ਵਿਭਾਗ ਦੀ ‘ਐਸੋਸੀਏਟ ਹੈੱਡ’ ਨਿਯੁਕਤ ਕੀਤਾ ਗਿਆ ਸੀ। 5 ਸਾਲ ਬਾਅਦ ਉਨ੍ਹਾਂ ਕੋਲ ਇਸ ਅਹੁਦੇ ਲਈ ਦੁਬਾਰਾ ਅਪਲਾਈ ਕਰਨ ਦਾ ਵਿਕਲਪ ਸੀ।

ਹਾਲਾਂਕਿ, ਜਦੋਂ ਉਸ ਅਹੁਦੇ ਲਈ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ, ਤਾਂ ਉਨ੍ਹਾਂ ਨੇ ਨਵੰਬਰ 2020 ਵਿੱਚ ਯੂਨੀਵਰਸਿਟੀ ਦੀ ਸ਼ਿਕਾਇਤ ਪ੍ਰਕਿਰਿਆ ਦੇ ਤਹਿਤ ਸ਼ਿਕਾਇਤ ਕੀਤੀ, ਜਿਸ ਵਿਚ ਕਿਹਾ ਗਿਆ ਕਿ ਉਨ੍ਹਾਂ ਨਾਲ ਬ੍ਰਿਟੇਨ ਦੇ ਸਮਾਨਤਾ ਐਕਟ 2010 ਦੇ ਤਹਿਤ ਵਿਤਕਰਾ ਕੀਤਾ ਗਿਆ ਹੈ। ਇਸ ਸਾਲ 29 ਨਵੰਬਰ ਨੂੰ ਇੱਕ ਰੁਜ਼ਗਾਰ ਟ੍ਰਿਬਿਊਨਲ ਨੇ ਆਪਣੇ ਹੁਕਮ ਵਿੱਚ ਕਿਹਾ, “ਮੁਦਈ (ਸ਼ਰਮਾ) ਗੈਰ ਗੋਰੀ ਅਤੇ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਇੱਕ ਕਰਮਚਾਰੀ ਸੀ। ਉਹ ਇੱਕ ਖਾਸ ਭਾਰਤੀ ਲਹਿਜ਼ੇ ਨਾਲ ਬੋਲਦੀ ਹੈ।” ਟ੍ਰਿਬਿਊਨਲ ਨੇ ਪਾਇਆ ਕਿ ਲੈਕਚਰਾਰ ਨਾਲ ਵਿਤਕਰਾ ਹੋਇਆ ਹੈ, ਜਿਸ ਤੋਂ ਬਾਅਦ ਉਸ ਨੇ ਉਨ੍ਹਾਂ ਦੇ ਹੱਕ ਵਿੱਚ ਫ਼ੈਸਲਾ ਸੁਣਾਇਆ।

 

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *