ਸ਼ਖ਼ਸ ਨੇ ਭੀੜ ਨੂੰ ਕਾਰ ਨਾਲ ਕੁਚਲਿਆ, 5 ਲੋਕਾਂ ਦੀ ਮੌਤ

ਸ਼ਖ਼ਸ ਨੇ ਭੀੜ ਨੂੰ ਕਾਰ ਨਾਲ ਕੁਚਲਿਆ, 5 ਲੋਕਾਂ ਦੀ ਮੌਤ

 ਚੀਨ ਦੇ ਗੁਆਂਗਜ਼ੂ ‘ਚ ਭੀੜ ਵਾਲੇ ਇਲਾਕੇ ‘ਚ ਇਕ ਵਿਅਕਤੀ ਨੇ ਕਾਰ ਨਾਲ ਕਈ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ ਕਰੀਬ 5 ਲੋਕਾਂ ਦੀ ਮੌਤ ਹੋ ਗਈ, ਜਦਕਿ 13 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇੰਨਾ ਹੀ ਨਹੀਂ ਦੋਸ਼ੀ ਨੇ ਹਾਦਸੇ ਤੋਂ ਬਾਅਦ ਨੋਟਾਂ ਦੇ ਬੰਡਲ ਹਵਾ ‘ਚ ਉਛਾਲੇ। ਇਸ ਹਾਦਸੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਇਸ ਨੂੰ ਲੋਕ ਸੋਸ਼ਲ ਮੀਡੀਆ ‘ਤੇ ਖੂਬ ਸ਼ੇਅਰ ਕਰ ਰਹੇ ਹਨ।

ਖ਼ਬਰਾਂ ਮੁਤਾਬਕ ਪੁਲਸ ਨੇ 22 ਸਾਲਾ ਦੋਸ਼ੀ ਨੂੰ ਹਿਰਾਸਤ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਦੋਸ਼ੀ ਭੀੜ ਵਾਲੇ ਇਲਾਕੇ ‘ਚ ਇਕ ਤੇਜ਼ ਰਫਤਾਰ ਕਾਰ ਨਾਲ ਲੋਕਾਂ ਨੂੰ ਕੁਚਲ ਰਿਹਾ ਹੈ। ਬੀਬੀਸੀ ਮੁਤਾਬਕ ਇਹ ਹਾਦਸਾ 19 ਮਿਲੀਅਨ ਦੀ ਆਬਾਦੀ ਵਾਲੇ ਸ਼ਹਿਰ ਵਿੱਚ ਬੁੱਧਵਾਰ ਸ਼ਾਮ ਨੂੰ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਵਾਪਰਿਆ।ਇਕ ਚਸ਼ਮਦੀਦ ਨੇ ਦੱਸਿਆ ਕਿ ਦੋਸ਼ੀ ਨੇ ਜਾਣਬੁੱਝ ਕੇ ਟਰੈਫਿਕ ਲਾਈਟ ਦੇ ਗ੍ਰੀਨ ਹੋਣ ਦੀ ਉਡੀਕ ਕਰ ਰਹੇ ਲੋਕਾਂ ‘ਤੇ ਗੱਡੀ ਚੜ੍ਹਾ ਦਿੱਤੀ। ਇੰਨਾ ਹੀ ਨਹੀਂ ਦੋਸ਼ੀ ਨੇ ਲੋਕਾਂ ਨੂੰ ਕੁਚਲਣ ਤੋਂ ਬਾਅਦ ਯੂ-ਟਰਨ ਲਿਆ ਅਤੇ ਫਿਰ ਉਨ੍ਹਾਂ ਨੂੰ ਕੁਚਲ ਦਿੱਤਾ।

ਉਹ ਬਹੁਤੀ ਤੇਜ਼ ਗੱਡੀ ਨਹੀਂ ਚਲਾ ਰਿਹਾ ਸੀ, ਪਰ ਕੁਝ ਲੋਕ ਸਮੇਂ ਸਿਰ ਭੱਜ ਨਹੀਂ ਸਕੇ ਕਿਉਂਕਿ ਕਿਸੇ ਨੂੰ ਇਸ ਗੱਲ ਦਾ ਅੰਦਾਜ਼ਾ ਨਹੀਂ ਸੀ ਕਿ ਮੁਲਜ਼ਮ ਜਾਣਬੁੱਝ ਕੇ ਲੋਕਾਂ ‘ਨੂੰ ਕੁਚਲ ਰਿਹਾ ਹੈ। ਗਵਾਂਗਜ਼ੂ ਪੁਲਸ ਦੇ ਮੁਖੀ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਲਈ ਪੁਲਸ ਉਸ ਨੂੰ ਲੈ ਗਈ ਹੈ। ਇਹ ਘਟਨਾ ਗੰਭੀਰ ਜਾਂਚ ਦਾ ਵਿਸ਼ਾ ਹੈ। ਰਿਪੋਰਟ ਤੋਂ ਇਹ ਵੀ ਪਤਾ ਲੱਗਾ ਹੈ ਕਿ ਦੋਸ਼ੀ ਨੇ ਇਕ ਟ੍ਰੈਫਿਕ ਪੁਲਸ ਮੁਲਾਜ਼ਮ ਅਤੇ ਉਸ ਦੀ ਬਾਈਕ ਨੂੰ ਵੀ ਟੱਕਰ ਮਾਰ ਦਿੱਤੀ ਪਰ ਚੰਗੀ ਕਿਸਮਤ ਨਾਲ ਉਹ ਬਚ ਗਿਆ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *