ਪਾਕਿਸਤਾਨ ਨੇ ਅਫਗਾਨਿਸਤਾਨ ‘ਤੇ ਕੀਤੀ ਏਅਰ ਸਟ੍ਰਾਈਕ

ਪਾਕਿਸਤਾਨ ਨੇ ਅਫਗਾਨਿਸਤਾਨ ‘ਤੇ ਕੀਤੀ ਏਅਰ ਸਟ੍ਰਾਈਕ

ਪੂਰਬੀ ਅਫਗਾਨਿਸਤਾਨ ਦੇ ਖੋਸਤ ਅਤੇ ਕੁਨਾਰ ਸੂਬਿਆਂ ‘ਚ ਪਾਕਿਸਤਾਨੀ ਫੌਜ ਦੇ ਹਵਾਈ ਹਮਲਿਆਂ ‘ਚ ਮਰਨ ਵਾਲਿਆਂ ਦੀ ਗਿਣਤੀ ਘੱਟੋ-ਘੱਟ 47 ਹੋ ਗਈ ਹੈ। ਐਤਵਾਰ ਨੂੰ ਸ਼ਬੀਰ ਅਹਿਮਦ ਉਸਮਾਨੀ ਨੇ ਕਿਹਾ ਕਿ ਖੋਸਤ ਸੂਬੇ ਵਿੱਚ ਡੂਰੰਡ ਲਾਈਨ ਦੇ ਨਾਲ ਪਾਕਿਸਤਾਨੀ ਬਲਾਂ ਦੇ ਹਵਾਈ ਹਮਲਿਆਂ ਵਿੱਚ 40 ਨਾਗਰਿਕ, ਮੁੱਖ ਤੌਰ ‘ਤੇ ਔਰਤਾਂ ਅਤੇ ਬੱਚੇ ਮਾਰੇ ਗਏ। ਇਸ ਦੇ ਨਾਲ ਹੀ ਇਸ ਹਮਲੇ ‘ਚ 22 ਹੋਰ ਜ਼ਖਮੀ ਹੋ ਗਏ।

ਦੋ ਹੋਰ ਅਧਿਕਾਰੀਆਂ ਨੇ ਖੋਸਤ ਵਿੱਚ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ, ਜਦੋਂ ਕਿ ਇੱਕ ਅਫਗਾਨ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਕੁਨਾਰ ਸੂਬੇ ਵਿੱਚ ਛੇ ਲੋਕ ਮਾਰੇ ਗਏ। ਅਫਗਾਨਿਸਤਾਨ ਦੇ ਟੋਲੋ ਨਿਊਜ਼ ਮੁਤਾਬਕ ਹਵਾਈ ਹਮਲੇ ‘ਚ ਔਰਤਾਂ ਅਤੇ ਬੱਚੇ ਵੀ ਮਾਰੇ ਗਏ ਹਨ। ਹਾਲਾਂਕਿ ਪਾਕਿਸਤਾਨੀ ਫੌਜ ਨੇ ਹਮਲਿਆਂ ‘ਤੇ ਕੋਈ ਟਿੱਪਣੀ ਨਹੀਂ ਕੀਤੀ, ਇਸਲਾਮਾਬਾਦ ਦੇ ਵਿਦੇਸ਼ ਮੰਤਰਾਲੇ ਨੇ ਐਤਵਾਰ ਨੂੰ ਕਾਬੁਲ ਵਿੱਚ ਤਾਲਿਬਾਨ ਦੇ ਅਧਿਕਾਰੀਆਂ ਨੂੰ ਅਫਗਾਨ ਧਰਤੀ ਤੋਂ ਪਾਕਿਸਤਾਨ ਦੇ ਖਿਲਾਫ ਹਮਲੇ ਸ਼ੁਰੂ ਕਰਨ ਵਾਲੇ ਹਥਿਆਰਬੰਦ ਲੜਾਕਿਆਂ ਦੇ ਖਿਲਾਫ “ਸਖਤ ਕਾਰਵਾਈ” ਕਰਨ ਲਈ ਕਿਹਾ।

ਬਿਆਨ ‘ਚ ਕਿਹਾ ਗਿਆ ਹੈ ਕਿ ਅੱਤਵਾਦੀ ਅਫਗਾਨਿਸਤਾਨ ਦੀ ਧਰਤੀ ਦੀ ਵਰਤੋਂ ਪਾਕਿਸਤਾਨ ਦੇ ਅੰਦਰ ਗਤੀਵਿਧੀਆਂ ਕਰਨ ਲਈ ਕਰ ਰਹੇ ਹਨ। ਪਿਛਲੇ ਸਾਲ ਤਾਲਿਬਾਨ ਦੇ ਸੱਤਾ ‘ਚ ਆਉਣ ਤੋਂ ਬਾਅਦ ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਾਲੇ ਤਣਾਅ ਵਧ ਗਿਆ ਹੈ। ਇਸ ਦੌਰਾਨ ਇਸਲਾਮਾਬਾਦ ਨੇ ਦਾਅਵਾ ਕੀਤਾ ਹੈ ਕਿ ਹਥਿਆਰਬੰਦ ਸਮੂਹ ਅਫਗਾਨਿਸਤਾਨ ਦੀ ਧਰਤੀ ਤੋਂ ਲਗਾਤਾਰ ਹਮਲੇ ਕਰ ਰਹੇ ਹਨ।

ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਫਗਾਨ-ਤਾਲਿਬਾਨ ਦੇ ਸਮਰਥਕ ਹੋਣਗੇ ਜਾਂ ਨਹੀਂ। ਤਾਲਿਬਾਨ ਪਾਕਿਸਤਾਨੀ ਹਥਿਆਰਬੰਦ ਲੜਾਕਿਆਂ ਨੂੰ ਪਨਾਹ ਦੇਣ ਤੋਂ ਇਨਕਾਰ ਕਰਦਾ ਰਿਹਾ ਹੈ। ਦੋਵਾਂ ਦੇਸ਼ਾਂ ਵਿਚਕਾਰ 2,700 ਕਿਲੋਮੀਟਰ (1,680-ਮੀਲ) ਸਰਹੱਦ ਹੈ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.