Supreme Court refuses to entertain Bikram Singh Majithia’s plea

Supreme Court refuses to entertain Bikram Singh Majithia’s plea

ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

 

ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ  ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ ਐਕਟ, 1985 ਤਹਿਤ ਪੰਜਾਬ ਪੁਲੀਸ ਵੱਲੋਂ ਦਰਜ ਕੀਤੇ ਗਏ ਕੇਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਅੱਜ ਇਥੇ ਸੁਣਵਾਈ ਦੌਰਾਨ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਮਜੀਠੀਆ ਦੀ ਨੁਮਾਇੰਦਗੀ ਕਰਨ ਵਾਲੇ ਸੀਨੀਅਰ ਵਕੀਲ ਕਪਿਲ ਸਿੱਬਲ ਨੂੰ ਪੁੱਛਿਆ ਇੱਥੇ ਧਾਰਾ 32 ਦੇ ਤਹਿਤ ਰਿੱਟ ਪਟੀਸ਼ਨ ਕਿਉਂ? ਤੁਹਾਡੇ ਕੋਲ ਹੋਰ ਵੀ ਰਾਹ ਹਨ। ਕੀ ਤੁਸੀਂ ਹਾਈ ਕੋਰਟ ਨਹੀਂ ਜਾ ਸਕਦੇ?’  ਸਿਖਰਲੀ ਅਦਾਲਤ ਨੇ ਕਿਹਾ ਕਿ ਪਟੀਸ਼ਨਰ ਮਜੀਠੀਆ ਐੱਫਆਈਆਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇ ਸਕਦਾ ਹੈ ਅਤੇ ਇਸ ਦੀ ਸੁਣਵਾਈ ਡਿਵੀਜ਼ਨ ਬੈਂਚ ਦੁਆਰਾ ਕੀਤੀ ਜਾ ਸਕਦੀ ਹੈ।

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *