AAP MP Sanjay Singh suspended from Rajya Sabha proceedings

AAP MP Sanjay Singh suspended from Rajya Sabha proceedings

AAP MP Sanjay Singh suspended from Rajya Sabha proceedings

 

ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਵਿਰੋਧੀ ਪਾਰਟੀਆਂ ਦਾ ਹੰਗਾਮਾ ਜਾਰੀ ਹੈ। ਮਹਿੰਗਾਈ, ਜੀਐਸਟੀ ਵਾਧੇ ਤੋਂ ਇਲਾਵਾ ਕਈ ਮੁੱਦਿਆਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਸੰਸਦ ਵਿੱਚ ਹੰਗਾਮਾ ਕਰ ਰਹੀਆਂ ਹਨ। ਇਸ ਦੇ ਨਾਲ ਹੀ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਖਿਲਾਫ ਵੀ ਕਾਰਵਾਈ ਕੀਤੀ ਗਈ ਹੈ। ਸੰਜੇ ਸਿੰਘ ਨੂੰ ਇੱਕ ਹਫ਼ਤੇ ਲਈ ਰਾਜ ਸਭਾ ਦੀ ਕਾਰਵਾਈ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਖ਼ਬਰ ਏਜੰਸੀ ਮੁਤਾਬਕ ਰਾਜ ਸਭਾ ਮੈਂਬਰ ਸੰਜੇ ਸਿੰਘ ‘ਤੇ ਕੁਰਸੀ ‘ਤੇ ਕਾਗ਼ਜ਼ ਸੁੱਟਣ ਦੇ ਦੋਸ਼ ਹੇਠ ਕਾਰਵਾਈ ਕੀਤੀ ਗਈ ਹੈ। ਉਸ ਨੂੰ ਪੂਰੇ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਸੰਜੇ ਸਿੰਘ 20ਵੇਂ ਰਾਜ ਸਭਾ ਮੈਂਬਰ ਹਨ ਜਿਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ।
ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰੀਵੰਸ਼ ਨਰਾਇਣ ਸਿੰਘ ਨੇ ‘ਆਪ’ ਆਗੂ ਸੰਜੇ ਸਿੰਘ ਨੂੰ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਜੇ ਸਿੰਘ ਨੂੰ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਅਤੇ ਪ੍ਰਧਾਨਗੀ ਦੀ ਬੇਅਦਬੀ ਕਰਨ ਦੇ ਦੋਸ਼ ਵਿੱਚ ਇਸ ਹਫ਼ਤੇ ਦੇ ਬਾਕੀ ਹਿੱਸੇ ਲਈ ਸਦਨ ਤੋਂ ਮੁਅੱਤਲ ਕੀਤਾ ਜਾ ਰਿਹਾ ਹੈ।

 

Community-verified icon

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *