Mahapanchayat: Huge gathering of farmers at Jantar Mantar

Mahapanchayat: Huge gathering of farmers at Jantar Mantar

  • National
  • August 22, 2022
  • No Comment
  • 24
ਸੰਯੁਕਤ ਕਿਸਾਨ ਮੋਰਚੇ ਵੱਲੋਂ ਐੱਮਐੱਸਪੀ ਤੇ ਹੋਰਨਾਂ ਬਕਾਇਆ ਮੰਗਾਂ ਨੂੰ ਲੈ ਕੇ ਮਹਾਪੰਚਾਇਤ ਦੇ ਦਿੱਤੇ ਸੱਦੇ ਤਹਿਤ ਇਥੇ ਜੰਤਰ-ਮੰਤਰ ’ਤੇ ਹਜ਼ਾਰਾਂ ਕਿਸਾਨ ਪੁੱਜ ਗਏ ਹਨ। ਦਿੱਲੀ ਪੁਲੀਸ ਵੱਲੋਂ ਕੀਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਮਹਾਪੰਚਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਸਮੇਤ ਹਰਿਆਣਾ, ਉੱਤਰ ਪ੍ਰਦੇਸ਼, ਕੇਰਲਾ ਆਦਿ ਰਾਜਾਂ ਤੋਂ ਕਿਸਾਨ ਯੂਨੀਅਨਾਂ ਦੇ ਕਾਰਕੁਨ ਪਹੁੰਚੇ ਹਨ। ਉਂਜ ਜੰਤਰ ਮੰਤਰ ’ਤੇ ਤਜਵੀਜ਼ਤ ਮਹਾਪੰਚਾਇਤ ਤੋਂ ਪਹਿਲਾਂ ਗਾਜ਼ੀਪੁਰ ਬਾਰਡਰ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਵੇਖਣ ਨੂੰ ਮਿਲੀਆਂ ਹਨ। ਮੋਰਚੇ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਕੁਝ ਟਿਕਾਣਿਆਂ ’ਤੇ ਜੰਤਰ ਮੰਤਰ ਵੱਲ ਵਧ ਰਹੇ ਕਿਸਾਨਾਂ ਨੂੰ ਰੋਕਿਆ ਗਿਆ ਹੈ। ਹਾਲਾਂਕਿ ਪੁਲੀਸ ਨੇ ਇਨ੍ਹਾਂ ਦਾਅਵਿਆਂ ਨੂੰ ਖਾਰਜ ਕੀਤਾ ਹੈ।

ਮੋਰਚੇ ਦੇ ਆਗੂ ਤੇੇ ‘ਮਹਾਪੰਚਾਇਤ’ ਦੇ ਪ੍ਰਬੰਧਕਾਂ ’ਚੋਂ ਇਕ ਅਭਿਮੰਨਿਊ ਸਿੰਘ ਕੋਹਾੜ ਨੇ ਕਿਹਾ, ‘‘ਇਕ ਦਿਨ ਦੀ ਮਹਾਪੰਚਾਇਤ ਸ਼ਾਂਤੀਪੂਰਵਕ ਢੰਗ ਨਾਲ ਕੀਤੇ ਜਾਣ ਵਾਲਾ ਸਮਾਗਮ ਹੈ, ਜਿੱਥੇ ਅਸੀਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਬਿਜਲੀ ਸੋਧ ਬਿੱਲ 2022 ਨੂੰ ਰੱਦ ਕਰਨ ਸਮੇਤ ਆਪਣੀਆਂ ਹੋਰ ਬਕਾਇਆ ਮੰਗਾਂ ਦੁਹਰਾਵਾਂਗੇ।’’ ਕੋਹਾੜ ਨੇ ਕਿਹਾ ਕਿ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਤੋਂ ਆ ਰਹੇ ਕਿਸਾਨਾਂ ਨੂੰ ਐਤਵਾਰ ਰਾਤ ਨੂੰ ਰੋਕਿਆ ਗਿਆ। ਉਨ੍ਹਾਂ ਨੂੰ ਗੁਰਦੁਆਰਾ ਬੰਗਲਾ ਸਾਹਿਬ, ਰਕਾਬਗੰਜ ਤੇ ਮੋਦੀ ਬਾਗ ਲਿਜਾਇਆ ਗਿਆ ਤੇ ਮਗਰੋਂ ਰਿਹਾਅ ਕਰ ਦਿੱਤਾ। ਕਿਸਾਨ ਆਗੂ ਨੇ ਕਿਹਾ ਕਿ ਪੰਜਾਬ, ਕਰਨਾਟਕ, ਯੂਪੀ ਤੇ ਹਰਿਆਣਾ ਦੇ ਕੁਝ ਹਿੱਸਿਆਂ ਤੋਂ ਕਿਸਾਨ ਦਿੱਲੀ ਪੁੱਜ ਗਏ ਹਨ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.