Amit Shah held a high level meeting, discussed the action against PFI

Amit Shah held a high level meeting, discussed the action against PFI

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਇਕ ਬੈਠਕ ਕੀਤੀ। ਸਮਝਿਆ ਜਾਂਦਾ ਹੈ ਕਿ ਬੈਠਕ ‘ਚ ਪਾਪੁਲਰ ਫਰੰਟ ਆਫ਼ ਇੰਡੀਆ (ਪੀ.ਐੱਫ.ਆਈ.) ਨਾਲ ਜੁੜੇ ਕੰਪਲੈਕਸਾਂ ‘ਚ ਕੀਤੀ ਜਾ ਰਹੀ ਛਾਪੇਮਾਰੀ ਅਤੇ ਅੱਤਵਾਦ ਦੇ ਸ਼ੱਕੀਆਂ ਖ਼ਿਲਾਫ਼ ਕਾਰਵਾਈ ‘ਤੇ ਚਰਚਾ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ, ਰਾਸ਼ਟਰੀ ਏਜੰਸੀ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਸਮੇਤ ਉੱਚ ਪੱਧਰੀ ਬੈਠਕ ‘ਚ ਸ਼ਾਮਲ ਹੋਏ। 

ਇਕ ਅਧਿਕਾਰੀ ਅਨੁਸਾਰ, ਸਮਝਿਆ ਜਾਂਦਾ ਹੈ ਕਿ ਸ਼ਾਹ ਨੇ ਅੱਤਵਾਦ ਦੇ ਸ਼ੱਕੀਆਂ ਅਤੇ ਪੀ.ਐੱਫ.ਆਈ. ਦੇ ਵਰਕਰ ਖ਼ਿਲਾਫ਼ ਦੇਸ਼ ਭਰ ‘ਚ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲਿਆ। ਦੱਸਣਯੋਗ ਹੈ ਕਿ ਐੱਨ.ਆਈ.ਏ. ਦੀ ਅਗਵਾਈ ‘ਚ ਕਈ ਏਜੰਸੀਆਂ ਨੇ ਵੀਰਵਾਰ ਨੂੰ ਸਵੇਰੇ 11 ਸੂਬਿਆਂ ‘ਚ ਇਕੱਠੇ ਛਾਪੇ ਮਾਰੇ ਅਤੇ ਦੇਸ਼ ‘ਚ ਅੱਤਵਾਦ ਦੇ ਵਿੱਤ ਪੋਸ਼ਣ ‘ਚ ਸ਼ਾਮਲ ਪਾਪੁਲਰ ਫਰੰਟ ਆਫ਼ ਇੰਡੀਆ (ਪੀ.ਐੱਫ.ਆਈ.) ਦੇ 106 ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ। ਐੱਨ.ਆਈ.ਏ. ਨੇ ਇਸ ਨੂੰ ਹੁਣ ਤੱਕ ਦੀ ਸਭ ਤੋਂ ਵੱਡੀ ਜਾਂਚ ਮੁਹਿੰਮ ਕਰਾਰ ਦਿੱਤਾ ਹੈ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.