ਭਾਰਤ ‘ਚ ਬਣੇ ਇਨ੍ਹਾਂ 4 ਕਫ-ਸਿਰਪ ਨੂੰ ਲੈ ਕੇ ਅਲਰਟ

ਭਾਰਤ ‘ਚ ਬਣੇ ਇਨ੍ਹਾਂ 4 ਕਫ-ਸਿਰਪ ਨੂੰ ਲੈ ਕੇ ਅਲਰਟ

  • National
  • October 6, 2022
  • No Comment
  • 42

 ਗਾਂਬੀਆ ‘ਚ 66 ਬੱਚਿਆਂ ਦੀ ਮੌਤ ਤੋਂ ਬਾਅਦ ਮੇਡਨ ਫਾਰਮਾਸਿਊਟੀਕਲਸ ਲਿਮਿਟੇਡ ਆਫ਼ ਇੰਡੀਆ ਵਿਵਾਦਾਂ ‘ਚ ਘਿਰ ਗਈ ਹੈ। ਡਬਲਿਯੂ.ਐੱਚ.ਓ. ਨੇ ਇਕ ਅਲਰਟ ਜਾਰੀ ਕਰਕੇ ਇਹ ਚਿਤਾਵਨੀ ਦਿੱਤੀ ਹੈ ਕਿ ਮੇਡਨ ਫਾਰਮਾਸਿਊਟੀਕਲਸ ਲਿਮਿਟੇਡ ਆਫ ਇੰਡੀਆ ਵੱਲੋਂ ਬਣਾਏ ਗਏ 4 ਕਫ ਸਿਰਪ (ਖੰਘ ਵਾਲੀ ਦਵਾਈ) ਗੁਰਦੇ ਦੀਆਂ ਗੰਭੀਰ ਬੀਮਾਰੀਆਂ ਅਤੇ ਗਾਂਬੀਆ ‘ਚ 66 ਬੱਚਿਆਂ ਦੀ ਮੌਤ ਲਈ ਜ਼ਿੰਮੇਵਾਰ ਹੋ ਸਕਦੇ ਹਨ। ਰਿਪੋਰਟਾਂ ਦੇ ਅਨੁਸਾਰ, ਇਨ੍ਹਾਂ ਸਿਰਪਾਂ ‘ਚ ਡਾਇਥਾਈਲੀਨ ਗਲਾਈਕੋਲ ਅਤੇ ਈਥੀਲੀਨ ਗਲਾਈਕੋਲ ਦੀ ਬਹੁਤ ਜ਼ਿਆਦਾ ਮਾਤਰਾ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਇਹ ਮਨੁੱਖਾਂ ਲਈ ਬਹੁਤ ਖ਼ਤਰਨਾਕ ਹੈ। ਮੌਜੂਦਾ ਸਮੇਂ ਡਬਲਿਯੂ.ਐੱਚ.ਓ. ਫਾਰਮਾਸਿਊਟੀਕਲ ਕੰਪਨੀ ਅਤੇ ਹੋਰ ਸੰਸਥਾਵਾਂ ਨਾਲ ਸਬੰਧਤ ਜਾਂਚ ਕਰ ਰਹੀ ਹੈ। ਡਬਲਿਯੂ.ਐੱਚ.ਓ. ਨੇ ਆਪਣੇ ਟਵੀਟ ‘ਚ ਇਹ ਵੀ ਲਿਖਿਆ ਹੈ ਕਿ ਮੌਜੂਦਾ ਸਮੇਂ ਗਾਂਬੀਆ ਤੋਂ ਇਸ ਦੂਸ਼ਿਤ ਦਵਾਈ ਦੀ ਪੁਸ਼ਟੀ ਹੋਈ ਹੈ ਪਰ ਦੂਜੇ ਦੇਸ਼ਾਂ ਦੇ ਬਾਜ਼ਾਰਾਂ ‘ਚ ਇਸ ਦੇ ਵਿਕਣ ਦੀ ਪੂਰੀ ਸੰਭਾਵਨਾ ਹੈ। ਅਜਿਹੇ ‘ਚ ਸਾਰੇ ਦੇਸ਼ਾਂ ਲਈ ਜ਼ਰੂਰੀ ਹੈ ਕਿ ਉਹ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਇਨ੍ਹਾਂ ਦਵਾਈਆਂ ਦੀ ਪਛਾਣ ਕਰਨ ਅਤੇ ਸਮੇਂ ‘ਤੇ ਇਨ੍ਹਾਂ ਦੀ ਵਰਤੋਂ ਨੂੰ ਪੂਰੀ ਤਰ੍ਹਾਂ ਬੰਦ ਕਰ ਦੇਣ। ਡਬਲਿਯੂ.ਐੱਚ.ਓ. ਨੇ ਕਿਹਾ ਹੈ ਕਿ ਖੰਘ ਦੇ ਚਾਰੇ ਨਮੂਨਿਆਂ ਦੇ ਪ੍ਰਯੋਗਸ਼ਾਲਾ ਦੇ ਟੈਸਟਾਂ ‘ਚ ਡਾਈਥਾਈਲੀਨ ਗਲਾਈਕੋਲ ਅਤੇ ਐਥੀਲੀਨ ਗਲਾਈਕੋਲ ਦੀ ਬਹੁਤ ਜ਼ਿਆਦਾ ਮਾਤਰਾ ਪਾਈ ਗਈ ਹੈ, ਜੋ ਬੱਚਿਆਂ ਲਈ ਬਹੁਤ ਨੁਕਸਾਨਦੇਹ ਅਤੇ ਘਾਤਕ ਸਾਬਤ ਹੋ ਸਕਦੀ ਹੈ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *