71 ਹਜ਼ਾਰ ਨਿਯੁਕਤੀ ਪੱਤਰ ਵੰਡਣੇ ਸਿਰਫ਼ ‘ਚੋਣ ਸਟੰਟ’

71 ਹਜ਼ਾਰ ਨਿਯੁਕਤੀ ਪੱਤਰ ਵੰਡਣੇ ਸਿਰਫ਼ ‘ਚੋਣ ਸਟੰਟ’

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੰਗਲਵਾਰ ਨੂੰ ਰੁਜ਼ਗਾਰ ਮੇਲੇ ਦੇ ਅਧੀਨ ਨਵੇਂ ਨਿਯੁਕਤ ਕਰਮੀਆਂ ਨੂੰ 71 ਹਜ਼ਾਰ ਨਿਯੁਕਤੀ ਪੱਤਰ ਵੰਡਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਵਿੰਨ੍ਹਿਆ ਅਤੇ ਇਸ ਨੂੰ ‘ਚੋਣ ਸਟੰਟ’ ਕਰਾਰ ਦਿੱਤਾ। ਖੜਗੇ ਨੇ ਆਉਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਸੰਦਰਭ ‘ਚ ਟਵੀਟ ਕੀਤਾ,”ਪੀ.ਐੱਮ. ਵੋਟਰਾਂ ਨੂੰ ‘ਗੁੰਮਰਾਹ’ ਕਰਨ ਲਈ 71 ਹਜ਼ਾਰ ਨੌਕਰੀ ਪੱਤਰ ਵੰਡ ਰਹੇ ਹਨ।” ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ‘ਚ 30 ਲੱਖ ਅਹੁਦੇ ਖ਼ਾਲੀ ਹੋਣ ਦਾ ਦਾਅਵਾ ਕਰਦੇ ਹੋਏ ਕਿਹਾ,”ਪ੍ਰਧਾਨ ਮੰਤਰੀ ਦੇ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। 8 ਸਾਲ ‘ਚ 16 ਕਰੋੜ ਨੌਕਰੀਆਂ ਦਿੱਤੀਆਂ ਜਾਣੀਆਂ ਸਨ ਪਰ ਇਹ ਸਿਰਫ਼ ‘ਚੋਣ ਸਟੰਟ’ ਹੈ, ਜਿਸ ‘ਚ ਸਿਰਫ਼ ਹਜ਼ਾਰਾਂ ਨੂੰ ਰੁਜ਼ਗਾਰ ਮਿਲਿਆ।”

ਹਾਲ ਹੀ ‘ਚ ਕਾਂਗਰਸ ਪ੍ਰਧਾਨ ਖੜਗੇ ਨੇ ਇੱਥੇ ਪਾਰਟੀ ਦੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਸੱਤਾਧਾਰੀ ਸਰਕਾਰ ‘ਤੇ ਬੇਰੁਜ਼ਗਾਰੀ ਦੇ ਮੁੱਦੇ ਨੂੰ ਹੱਲ ਕਰਨ ਲਈ ਕੋਈ ਕਦਮ ਨਹੀਂ ਉਠਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸਿਰਫ਼ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ। ਭਾਜਪਾ ਸਰਕਾਰ ਨੇ ਇਸ ਦਿਸ਼ਾ ‘ਚ ਕੋਈ ਕਦਮ ਨਹੀਂ ਉਠਾਇਆ ਹੈ। ਦੱਸਣਯੋਗ ਹੈ ਕਿ ਗੁਜਰਾਤ ‘ਚ ਪਹਿਲੇ ਪੜਾਅ ਦੀ ਚੋਣ ਇਕ ਦਸੰਬਰ ਨੂੰ 89 ਵਿਧਾਨ ਸਭਾ ਖੇਤਰਾਂ ‘ਚ ਅਤੇ ਦੂਜੇ ਪੜਾਅ ‘ਚ 93 ਸੀਟਾਂ ‘ਤੇ 5 ਦਸੰਬਰ ਨੂੰ ਹੋਵੇਗੀ। ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ।

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *