ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ ਦੇ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵੀਰਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਸਰਕਾਰ ਨੇ ਇਸ ਮਾਮਲੇ ’ਚ ਸੰਵਿਧਾਨਕ ਵਿਵਸਥਾਵਾਂ ਦੀ ਉਲੰਘਣਾ ਕੀਤੀ ਹੈ।

ਜਸਟਿਸ ਐੱਸ. ਕੇ. ਕੌਲ ਅਤੇ ਜਸਟਿਸ ਅਭੈ ਐੱਸ. ਓਕਾ ਦੀ ਬੈਂਚ ਨੇ ਸਾਲਿਸੀਟਰ ਜਨਰਲ ਤੁਸ਼ਾਰ ਮਹਿਤਾ, ਚੋਣ ਕਮਿਸ਼ਨ ਅਤੇ ਪਟੀਸ਼ਨਕਰਤਾਵਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣੀਆਂ। ਬੈਂਚ ਨੇ ਕਿਹਾ ਕਿ ਬਹਿਸ ਸੁਣੀ ਗਈ, ਫੈਸਲਾ ਸੁਰੱਖਿਅਤ। 2 ਪਟੀਸ਼ਨਕਰਤਾਵਾਂ ਹਾਜੀ ਅਬਦੁਲ ਗਨੀ ਖਾਨ ਅਤੇ ਮੁਹੰਮਦ ਅਯੂਬ ਮੱਟੂ ਵੱਲੋਂ ਪੇਸ਼ ਵਕੀਲ ਨੇ ਦਲੀਲ ਦਿੱਤੀ ਸੀ ਕਿ ਹੱਦਬੰਦੀ ਦੀ ਕਵਾਇਦ ਸੰਵਿਧਾਨ ਦੀਆਂ ਭਾਵਨਾਵਾਂ ਦੇ ਉਲਟ ਕੀਤੀ ਗਈ ਸੀ ਅਤੇ ਇਸ ਪ੍ਰਕਿਰਿਆ ’ਚ ਹੱਦਾਂ ’ਚ ਤਬਦੀਲੀ ਅਤੇ ਵਿਸਤਾਰਤ ਖੇਤਰਾਂ ਨੂੰ ਸ਼ਾਮਲ ਨਹੀਂ ਕੀਤਾ ਜਾਣਾ ਚਾਹੀਦਾ ਸੀ।

 

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *