ਦਿੱਲੀ ਹਵਾਈ ਅੱਡੇ ‘ਤੇ ਅਧਿਆਪਕਾਂ ਦੀ ਨਹੀਂ ਹੋਵੇਗੀ ਤਾਇਨਾਤੀ

ਦਿੱਲੀ ਹਵਾਈ ਅੱਡੇ ‘ਤੇ ਅਧਿਆਪਕਾਂ ਦੀ ਨਹੀਂ ਹੋਵੇਗੀ ਤਾਇਨਾਤੀ

  • National
  • December 27, 2022
  • No Comment
  • 25

ਚੀਨ, ਜਾਪਾਨ, ਅਮਰੀਕਾ ਸਮੇਤ ਕਈ ਦੇਸ਼ਾਂ ‘ਚ ਕੋਰੋਨਾ ਦੇ ਵੱਧਦੇ ਖ਼ੌਫ ਦਰਮਿਆਨ ਦਿੱਲੀ ਸਰਕਾਰ ਵੀ ਅਲਰਟ ਮੋਡ ‘ਤੇ ਹੈ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA) ਨੇ ਮੰਗਲਵਾਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕੋਵਿਡ ਪ੍ਰੋਟੋਕਾਲ ਨੂੰ ਲਾਗੂ ਕਰਨ ਵਿੱਚ ਮਦਦ ਲਈ ਅਧਿਆਪਕਾਂ ਨੂੰ ਤਾਇਨਾਤ ਕਰਨ ਦੇ ਆਪਣੇ ਆਦੇਸ਼ ਨੂੰ ਵਾਪਸ ਲੈ ਲਿਆ।

ਦਰਅਸਲ ਸਰਕਾਰੀ ਸਕੂਲ ਦੇ ਅਧਿਆਪਕਾਂ ਨੂੰ 15 ਦਿਨਾਂ ਲਈ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ (IGI) ‘ਤੇ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਸੀ। ਹਾਲਾਂਕਿ ਅਧਿਆਪਕਾਂ ਦੀ ਡਿਊਟੀ ਲਾਉਣ ਦਾ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ। ਟੀਚਰਸ ਐਸੋਸੀਏਸ਼ਨ ਦੇ ਵਿਰੋਧ ਮਗਰੋਂ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ (DDMA) ਨੇ ਅਧਿਆਪਕਾਂ ਦੀ ਤਾਇਨਾਤੀ ਸਬੰਧੀ ਫ਼ੈਸਲਾ ਵਾਪਸ ਲੈ ਲਿਆ ਹੈ। 

ਅਥਾਰਟੀ ਨੇ ਕਿਹਾ ਕਿ ਲੋੜ ਪੈਣ ‘ਤੇ ਹਵਾਈ ਅੱਡੇ ‘ਤੇ ਨਾਗਰਿਕ ਸੁਰੱਖਿਆ ਕਾਮਿਆਂ ਦੀ ਤਾਇਨਾਤੀ ਕੀਤੀ ਜਾਵੇਗੀ। ਇਸ ਹੁਕਮ ਨੂੰ ਵਾਪਸ ਲੈ  ਲਿਆ ਗਿਆ ਹੈ। ਦੱਸ ਦੇਈਏ ਕਿ ਦਿੱਲੀ ਵਿਚ 1 ਤੋਂ 15 ਜਨਵਰੀ ਤੱਕ ਸਰਦ ਰੁੱਤ ਦੀਆਂ ਛੁੱਟੀਆਂ ਕਾਰਨ ਸਰਕਾਰੀ ਸਕੂਲ ਬੰਦ ਰਹਿਣਗੇ। ਜਿਸ ਕਾਰਨ ਅਧਿਆਪਕਾਂ ਨੂੰ ਹਵਾਈ ਅੱਡਿਆਂ ‘ਤੇ 31 ਦਸੰਬਰ ਤੋਂ 15 ਜਨਵਰੀ ਤੱਕ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ।

ਓਧਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਸ਼ਹਿਰ ਵਿਚ ਹੁਣ ਤੱਕ ਓਮੀਕਰੋਨ ਦੇ ਸਬ-ਵੈਰੀਐਂਟ BF.7 ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਅਤੇ ਉਨ੍ਹਾਂ ਦੀ ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *