
ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ’ਚ ਲਾਪਰਵਾਹੀ
- NationalPolitics
- December 28, 2022
- No Comment
- 23
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਸੁਰੱਖਿਆ ’ਚ ਕਥਿਤ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਕਾਂਗਰਸ ਦਾ ਦੋਸ਼ ਹੈ ਕਿ ਰਾਹੁਲ ਗਾਂਧੀ ਦੀ ਸੁਰੱਖਿਆ ’ਚ ਗੜਬੜੀ ਹੋਈ ਹੈ। ਕਾਂਗਰਸ ਦਾ ਕਹਿਣਾ ਹੈ ਕਿ ਦਿੱਲੀ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਦੀ ਸੁਰੱਖਿਆ ਵਿਚ ਕੁਤਾਹੀ ਹੋਈ ਹੈ। ਕਾਂਗਰਸ ਨੇ ਦਿੱਲੀ ਪੁਲਿਸ ’ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਹੈ। ਰਾਹੁਲ ਦੀ ਸੁਰੱਖਿਆ ਵਧਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਪੱਤਰ ਲਿਖਿਆ ਗਿਆ ਹੈ।
ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਇਸ ਪੱਤਰ ਵਿਚ ਉਨ੍ਹਾਂ ਕਿਹਾ ਕਿ 24 ਦਸੰਬਰ ਨੂੰ ਦਿੱਲੀ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਈ ਥਾਵਾਂ ’ਤੇ ਰਾਹੁਲ ਗਾਂਧੀ ਦੀ ਸੁਰੱਖਿਆ ਵਿੱਚ ਲਾਪਰਵਾਹੀ ਸਾਹਮਣੇ ਆਈ ਹੈ। ਪੱਤਰ ’ਚ ਲਿਖਿਆ ਗਿਆ ਹੈ ਕਿ ਦਿੱਲੀ ਪੁਲਿਸ ਭੀੜ ਨੂੰ ਸੰਭਾਲਣ ਅਤੇ ਰਾਹੁਲ ਗਾਂਧੀ ਨੂੰ ਸੁਰੱਖਿਆ ਪ੍ਰਦਾਨ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਪੱਤਰ ’ਚ ਅੱਗੇ ਲਿਖਿਆ ਗਿਆ ਹੈ ਕਿ ਕਾਂਗਰਸ ਵਰਕਰਾਂ ਅਤੇ ਭਾਰਤ ਯਾਤਰੀਆਂ ਨੂੰ ਰਾਹੁਲ ਗਾਂਧੀ ਨਾਲ ਇਕ ਚੱਕਰ ਬਣਾ ਕੇ ਚੱਲਣਾ ਪਿਆ।