ਪਾਰਟੀ ’ਚ ਨਾਰਾਜ਼ਗੀ ਨੇ ਵਧਾਈ ਆਜ਼ਾਦ ਦੀ ਚਿੰਤਾ

ਪਾਰਟੀ ’ਚ ਨਾਰਾਜ਼ਗੀ ਨੇ ਵਧਾਈ ਆਜ਼ਾਦ ਦੀ ਚਿੰਤਾ

ਡੈਮੋਕ੍ਰੇਟਿਕ ਆਜ਼ਾਦ ਪਾਰਟੀ (ਡੀ. ਏ. ਪੀ.) ਦੇ ਪ੍ਰਧਾਨ ਗੁਲਾਮ ਨਬੀ ਆਜ਼ਾਦ ਲਈ ਪ੍ਰੇਸ਼ਾਨ ਹੋਣ ਦੇ ਕਾਰਨ ਹਨ ਕਿਉਂਕਿ ਨੈਸ਼ਨਲ ਕਾਨਫਰੰਸ, ਪੀ. ਡੀ. ਪੀ., ਸੀ. ਪੀ. ਐੱਮ. ਅਤੇ ਹੋਰ ਛੋਟੇ ਗਰੁੱਪ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਚੋਣ ਲੜਣ ਲਈ ਕਾਂਗਰਸ ਨਾਲ ਹੱਥ ਮਿਲਾ ਸਕਦੇ ਹਨ। ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਇਸ ਮਹੀਨੇ ਦੇ ਅਖੀਰ ’ਚ ਕਸ਼ਮੀਰ ’ਚ ਦਾਖਲ ਹੋਣ ਅਤੇ ਗਾਂਧੀ ਪਰਿਵਾਰ ਦੇ ਵੰਸ਼ਜ ਦੇ ਸ਼੍ਰੀਨਗਰ ’ਚ ਤਿਰੰਗਾ ਫਹਿਰਾਉਣ ਦੇ ਨਾਲ ਆਜ਼ਾਦ ਇਸ ਨਵੇਂ ਘਟਨਾਕ੍ਰਮ ਨਾਲ ਨਜਿੱਠਣ ਦੀ ਕੋਸ਼ਿਸ਼ ਕਰ ਰਹੇ ਹਨ।

ਫਾਰੂਕ ਅਬਦੁਲਾ ਅਤੇ ਮਹਿਬੂਬਾ ਮੁਫਤੀ ਨੇ ਸੰਕੇਤ ਦਿੱਤੇ ਹਨ ਕਿ ਉਹ ਰਾਹੁਲ ਦੀ ਯਾਤਰਾ ’ਚ ਸ਼ਾਮਲ ਹੋਣਗੇ। ਅਬਦੁਲਾ ਨੇ ਤਾਂ ਯੂ. ਪੀ. ’ਚ ਰਾਹੁਲ ਗਾਂਧੀ ਦੀ ਯਾਤਰਾ ’ਚ ਸ਼ਾਮਲ ਹੋ ਕੇ ਕਈਆਂ ਨੂੰ ਹੈਰਾਨ ਵੀ ਕਰ ਦਿੱਤਾ। ਰਾਹੁਲ ਦੀ ਯਾਤਰਾ ਨੇ ਕਾਂਗਰਸ ਦੀ ਸੂਬਾ ਇਕਾਈ ’ਚ ਨਵਾਂ ਉਤਸ਼ਾਹ ਪੈਦਾ ਕਰ ਦਿੱਤਾ ਹੈ। ਆਜ਼ਾਦ ਦੀ ਮੁੱਖ ਚਿੰਤਾ ਇਹ ਹੈ ਕਿ ਉਨ੍ਹਾਂ ਦੀ ਆਪਣੀ ਪਾਰਟੀ ’ਚ ਨਾਰਾਜ਼ਗੀ ਫੈਲੀ ਹੈ ਅਤੇ ਉਨ੍ਹਾਂ ਨੂੰ ਕਈ ਸੀਨੀਅਰ ਨੇਤਾਵਾਂ ਨੂੰ ਪਾਰਟੀ ਤੋਂ ਹੀ ਬਾਹਰ ਕਰਨਾ ਪਿਆ। ਸ਼ੁੱਕਰਵਾਰ ਨੂੰ ਉਨ੍ਹਾਂ ਦੀ ਪਾਰਟੀ ਦੇ 17 ਨੇਤਾਵਾਂ ਨੇ ਫਿਰ ਤੋਂ ਕਾਂਗਰਸ ਜੁਆਇਨ ਕਰ ਲਈ, ਜੋ 2 ਮਹੀਨੇ ਪਹਿਲਾਂ ਆਜ਼ਾਦ ਦੀ ਪਾਰਟੀ ’ਚ ਸ਼ਾਮਲ ਹੋਏ ਸਨ। ਇਨ੍ਹਾਂ ’ਚ ਸਾਬਕਾ ਮੁੱਖ ਮੰਤਰੀ ਤਾਰਾ ਚੰਦ ਵੀ ਸ਼ਾਮਲ ਹੈ। ਇਸ ਨਾਲ ਆਜ਼ਾਦ ਦੀ ਚਿੰਤਾ ਹੋਰ ਜ਼ਿਆਦਾ ਵਧ ਗਈ ਹੈ।

ਇਹ ਹਾਲਾਤ ਭਾਜਪਾ ਦੀ ਜੰਮੂ-ਕਸ਼ਮੀਰ ’ਚ ਆਪਣੇ ਖੁਦ ਦੇ ਮੁੱਖ ਮੰਤਰੀ ਨੂੰ ਸਥਾਪਿਤ ਕਰਨ ਦੀ ਯੋਜਨਾ ’ਚ ਅੜਿੱਕਾ ਬਣ ਸਕਦੀ ਹੈ। ਆਪਣੇ ਮਿਸ਼ਨ ਕਸ਼ਮੀਰ ’ਚ ਭਾਜਪਾ ਗੁਲਾਮ ਨਬੀ ਆਜ਼ਾਦ, ਸੱਜਾਦ ਲੋਨ ਅਤੇ ਅਲਤਾਫ ਬੁਖਾਰੀ ’ਤੇ ਕਾਫੀ ਹੱਦ ਤੱਕ ਨਿਰਭਰ ਸੀ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *