ਵਧੇਗੀ ਭਾਰਤੀ ਸਮੁੰਦਰੀ ਫ਼ੌਜ ਦੀ ਤਾਕਤ

ਵਧੇਗੀ ਭਾਰਤੀ ਸਮੁੰਦਰੀ ਫ਼ੌਜ ਦੀ ਤਾਕਤ

  • National
  • January 9, 2023
  • No Comment
  • 14

ਭਾਰਤੀ ਸਮੁੰਦਰੀ ਫ਼ੌਜ ਦੀ ਤਾਕਤ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ ਕੁਝ ਸਾਲਾਂ ਵਿਚ ਆਧੁਨਿਕ ਅਤੇ ਬਹੁਤ ਸ਼ਕਤੀਸ਼ਾਲੀ ਜੰਗੀ ਬੇੜਿਆਂ ਅਤੇ ਪਣਡੁੱਬੀਆਂ ਨੂੰ ਭਾਰਤੀ ਸਮੁੰਦਰੀ ਫ਼ੌਜ ਵਿਚ ਸ਼ਾਮਲ ਕੀਤਾ ਗਿਆ ਹੈ, ਜੋ ਭਾਰਤੀ ਸਮੁੰਦਰੀ ਸਰਹੱਦ ਦੀ ਸੁਰੱਖਿਆ ਲਈ ਤਾਇਨਾਤ ਹਨ। ਇਸ ਦੇ ਨਾਲ ਹੀ ਪਿਛਲੇ ਸਮੇਂ ਵਿਚ ਜਿੰਨੇ ਵੀ ਜੰਗੀ ਬੇੜਿਆਂ ਅਤੇ ਪਣਡੁੱਬੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਉਹ ਸਾਰੇ ‘ਮੇਕ ਇਨ ਇੰਡੀਆ’ ਤਹਿਤ ਬਣਾਏ ਗਏ ਹਨ। ਆਉਣ ਵਾਲੇ ਦਿਨਾਂ ’ਚ ਹੋਰ ਵੀ ਆਧੁਨਿਕ ਅਤੇ ਸ਼ਕਤੀਸ਼ਾਲੀ ਹਥਿਆਰ ਭਾਰਤੀ ਸਮੁੰਦਰੀ ਫ਼ੌਜ ’ਚ ਸ਼ਾਮਲ ਹੋਣਗੇ। ਜਲਦੀ ਹੀ ਭਾਰਤੀ ਸਮੁੰਦਰੀ ਫ਼ੌਜ ਨੂੰ ਇਕ ਖ਼ੁਦਮੁਖਤਿਆਰ ਹਥਿਆਰਬੰਦ ਕਿਸ਼ਤੀ ਮਿਲਣ ਵਾਲੀ ਹੈ।

ਭਾਰਤੀ ਸਮੁੰਦਰੀ ਫ਼ੌਜ ਨੇ ਸਾਗਰ ਡਿਫੈਂਸ ਇੰਜਨੀਅਰਿੰਗ ਪ੍ਰਾਈਵੇਟ ਲਿਮਟਿਡ ਕੰਪਨੀ ਨਾਲ ਸਮਝੌਤਾ ਕੀਤਾ ਹੈ। ਘਰੇਲੂ ਕੰਪਨੀਆਂ ਵਲੋਂ ਵਿਸ਼ੇਸ਼ ਰੱਖਿਆ ਤਕਨੀਕਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇਹ ਇਕ ਪਹਿਲਕਦਮੀ ਹੈ। ਇਸ ਪਹਿਲਕਦਮੀ ਤਹਿਤ ਭਾਰਤੀ ਸਮੁੰਦਰੀ ਫੌਜ ਲਈ 75 ਸਵਦੇਸ਼ੀ ਤਕਨਾਲੋਜੀਆਂ ਨੂੰ ਵਿਕਸਿਤ ਕੀਤਾ ਜਾਣਾ ਹੈ। ਅਜਿਹੇ ਵਿਚ ਭਾਰਤੀ ਸਮੁੰਦਰੀ ਫ਼ੌਜ ਆਪਣੀ ਤਾਕਤ ‘ਚ ਹੋਰ ਇਜ਼ਾਫਾ ਕਰਨ ਲਈ ਜਨਵਰੀ ਦੇ ਅਖ਼ੀਰ ਤੱਕ 100ਵੇਂ ਸਮਝੌਤੇ ‘ਤੇ ਦਸਤਖ਼ਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਭਾਰਤੀ ਸਮੁੰਦਰੀ ਫ਼ੌਜ ਨੂੰ ਉਮੀਦ ਹੈ ਕਿ ਹਥਿਆਰਬੰਦ ਖ਼ੁਦਮੁਖਤਿਆਰ ਮਨੁੱਖ ਰਹਿਤ ਕਿਸ਼ਤੀ ਦੇ ਨਿਰਮਾਣ ਮਗਰੋਂ 12 ਪ੍ਰਣਾਲੀਆਂ ਲਈ ਇਕ ਆਦੇਸ਼ ਦਿੱਤਾ ਜਾਵੇਗਾ। ਤੇਜ਼ ਰਫ਼ਤਾਰ ਇੰਟਰਡਿਕਸ਼ਨ, ਨਿਗਰਾਨੀ, ਕਾਂਸਟੇਬਲਰੀ ਆਪਰੇਸ਼ਨ, C4ISR, ਅਤੇ ਘੱਟ-ਤੀਬਰਤਾ ਵਾਲੇ ਸਮੁੰਦਰੀ ਆਪਰੇਸ਼ਨ ਸ਼ਾਮਲ ਹਨ।ਕੰਪਨੀ ਭਾਰਤ ਦੀਆਂ ਸਮੁੰਦਰੀ ਸੁਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ਦਾ ਇਰਾਦਾ ਰੱਖਦੀ ਹੈ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *