ਕਾਬੁਲ ਅੱਤਵਾਦੀ ਹਮਲੇ ‘ਚ 5 ਲੋਕਾਂ ਦੀ ਮੌਤ, IS ਨੇ ਲਈ ਜ਼ਿੰਮੇਵਾਰੀ

ਕਾਬੁਲ ਅੱਤਵਾਦੀ ਹਮਲੇ ‘ਚ 5 ਲੋਕਾਂ ਦੀ ਮੌਤ, IS ਨੇ ਲਈ ਜ਼ਿੰਮੇਵਾਰੀ

  • National
  • January 12, 2023
  • No Comment
  • 25

ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐੱਸ.) ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਵਿਦੇਸ਼ ਮੰਤਰਾਲਾ ਦੇ ਨੇੜੇ ਹੋਏ ਭਿਆਨਕ ਬੰਬ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਇਸ ਧਮਾਕੇ ‘ਚ ਘੱਟੋ-ਘੱਟ 5 ਲੋਕ ਮਾਰੇ ਗਏ ਹਨ। ਕਾਬੁਲ ਵਿੱਚ ਸਾਲ 2023 ਵਿੱਚ ਇਹ ਦੂਜਾ ਵੱਡਾ ਹਮਲਾ ਹੈ। ਕੌਮਾਂਤਰੀ ਭਾਈਚਾਰੇ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। ਕੱਟੜਪੰਥੀ ਸਮੂਹ ਨੇ ਬੁੱਧਵਾਰ ਦੇ ਹਮਲੇ ਬਾਰੇ ਇੱਕ ਬਿਆਨ ਵਿੱਚ ਕਿਹਾ ਕਿ “ਸ਼ਹਾਦਤ ਦੇ ਚਾਹਵਾਨ” ਉਸਦੇ ਮੈਂਬਰ ਖੈਬਰ ਅਲ-ਕੰਧਾਰੀ ਨੇ ਮੰਤਰਾਲਾ ਦੇ ਕਰਮਚਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਦੇ ਵਿਚਕਾਰ ਵਿਸਫੋਟਕ ਨਾਲ ਭਰੀ ਆਪਣੀ ਜੈਕੇਟ ਨੂੰ ਉਦੋਂ ਵਿਸਫੋਟ ਕਰ ਦਿੱਤਾ, ਜਦੋਂ ਉਹ ਮੰਤਰਾਲਾ ਦੇ ਮੁੱਖ ਰਸਤੇ ਤੋਂ ਬਾਹਰ ਨਿਕਲ ਰਹੇ ਸਨ।

ਆਈ.ਐੱਸ. ਦੇ ਇਸ ਦਾਅਵੇ ਤੋਂ ਬਾਅਦ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਕਾਬੁਲ ਪੁਲਸ ਦੇ ਮੁੱਖ ਬੁਲਾਰੇ ਖਾਲਿਦ ਜ਼ਾਦਰਾਨ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਧਮਾਕੇ ‘ਚ 5 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਆਈ.ਐੱਸ. ਦੀ ਸਮਾਚਾਰ ਇਕਾਈ ਆਮਾਕ ਨੇ ਕਿਹਾ ਕਿ ਇਹ ਹਮਲਾ ਡਿਪਲੋਮੈਟਾਂ ਦੇ ਸਿਖਲਾਈ ਕੋਰਸ ਦੌਰਾਨ ਹੋਇਆ। ਕੱਟੜਪੰਥੀਆਂ ਨੇ 2021 ‘ਚ ਅਫਗਾਨਿਸਤਾਨ ‘ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਆਪਣੇ ਹਮਲੇ ਵਧਾ ਦਿੱਤੇ ਹਨ।

 

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *