WFI ਪ੍ਰਧਾਨ ਤੇ BJP MP ਖ਼ਿਲਾਫ਼ ਪਹਿਲਵਾਨਾਂ ਦੇ ਧਰਨੇ ‘ਤੇ ਕਾਂਗਰਸ ਦਾ ਹਮਲਾ

WFI ਪ੍ਰਧਾਨ ਤੇ BJP MP ਖ਼ਿਲਾਫ਼ ਪਹਿਲਵਾਨਾਂ ਦੇ ਧਰਨੇ ‘ਤੇ ਕਾਂਗਰਸ ਦਾ ਹਮਲਾ

  • National
  • January 19, 2023
  • No Comment
  • 23

ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਧਰਨੇ ‘ਤੇ ਬੈਠੇ ਪਹਿਲਵਾਨਾਂ ਨੂੰ ਹੁਣ ਕਾਂਗਰਸ ਪਾਰਟੀ ਦਾ ਸਮਰਥਨ ਮਿਲ ਗਿਆ ਹੈ। ਕਾਂਗਰਸ ਨੇਤਾ ਪਵਨ ਖੇੜਾ ਨੇ ਇਸ ਮਾਮਲੇ ‘ਚ ਭਾਜਪਾ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਇਸ ਨੂੰ ਗੰਭੀਰ ਮਾਮਲਾ ਦੱਸਿਆ ਹੈ। ਉਨ੍ਹਾਂ ਕਿਹਾ, “ਇਕ ਬੇਮਿਸਾਲ ਸਥਿਤੀ ਜਿੱਥੇ ਭਾਰਤ ਦੇ ਚੋਟੀ ਦੇ ਪਹਿਲਵਾਨ ਬਜਰੰਗ ਪੂਨੀਆ, ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਨੂੰ ਇਕ ਭਾਜਪਾ ਐੱਮਪੀ ਦੁਆਰਾ ਨਿਯੰਤਰਿਤ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਵਿਰੋਧ ਵਿੱਚ ਧਰਨੇ ‘ਤੇ ਬੈਠਣਾ ਪਿਆ।”

ਕਾਂਗਰਸ ਨੇਤਾ ਨੇ ਅੱਗੇ ਲਿਖਿਆ, “ਕੋਚਾਂ ਦੇ ਖ਼ਿਲਾਫ਼ ਜਿਣਸੀ ਸ਼ੋਸ਼ਣ ਅਤੇ ਮਾਨਸਿਕ ਪ੍ਰੇਸ਼ਾਨੀ ਦੀਆਂ ਗੰਭੀਰ ਸ਼ਿਕਾਇਤਾਂ ਆਈਆਂ ਹਨ।” ਦੱਸ ਦੇਈਏ ਕਿ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਣਸੀ ਸ਼ੋਸ਼ਣ ਵਰਗੇ ਗੰਭੀਰ ਦੋਸ਼ ਲਾਉਂਦਿਆਂ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕੀਤਾ। ਇਸ ਮਾਮਲੇ ‘ਤੇ ਪਹਿਲਵਾਨ ਵਿਨੇਸ਼ ਫੋਗਾਟ ਦਾ ਕਹਿਣਾ ਹੈ ਕਿ ਜਦੋਂ ਤੱਕ ਪ੍ਰਧਾਨ ਨਹੀਂ ਬਦਲਿਆ ਜਾਂਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ।

ਦੂਜੇ ਪਾਸੇ ਬੁੱਧਵਾਰ ਦੇਰ ਸ਼ਾਮ ਖੇਡ ਮੰਤਰਾਲੇ ਨੇ ਪੂਰੀ ਘਟਨਾ ਦਾ ਨੋਟਿਸ ਲੈਂਦਿਆਂ WFI ਪ੍ਰਧਾਨ ਨੂੰ ਨੋਟਿਸ ਜਾਰੀ ਕੀਤਾ। ਮੰਤਰਾਲੇ ਨੇ ਪੂਰੇ ਮਾਮਲੇ ‘ਤੇ 72 ਘੰਟਿਆਂ ਦੇ ਅੰਦਰ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਹਨ। ਹਾਲਾਂਕਿ, WFI ਪ੍ਰਧਾਨ ਨੇ ਖੁੱਲ੍ਹੀ ਜਾਂਚ ਦੀ ਅਪੀਲ ਕੀਤੀ ਹੈ। ਉਸ ਨੇ ਸਪੱਸ਼ਟ ਕਿਹਾ ਕਿ ਦੋਸ਼ੀ ਪਾਏ ਜਾਣ ‘ਤੇ ਉਹ ਫਾਂਸੀ ‘ਤੇ ਲਟਕਣ ਨੂੰ ਤਿਆਰ ਹੈ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *