
PM ਮੋਦੀ ਦਾ ਵੱਡਾ ਐਲਾਨ, ਹਰ ਸਾਲ 16 ਜਨਵਰੀ ਨੂੰ ਮਨਾਇਆ ਜਾਵੇਗਾ ‘ਨੈਸ਼ਨਲ ਸਟਾਰਟਅੱਪ ਡੇਅ’
- National
- January 15, 2022
- No Comment
- 56
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸਟਾਰਟਅਪ ਈਕੋਸਿਸਟਮ ਨੂੰ ਮਜ਼ਬੂਤ ਕਰਨ ਲਈ ਦੇਸ਼ ਭਰ ਦੇ ਸਟਾਰਟਅੱਪਸ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਟਾਰਟ-ਅੱਪਸ ਦਾ ਸੱਭਿਆਚਾਰ ਦੇਸ਼ ਵਿੱਚ ਦੂਰ-ਦੁਰਾਡੇ ਤੱਕ ਪਹੁੰਚਾਉਣਾ ਹੈ।ਇਸ ਲਈ 16 ਜਨਵਰੀ ਨੂੰ ‘ਨੈਸ਼ਨਲ ਸਟਾਰਟ-ਅੱਪ ਡੇ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।
ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਪੀਐਮ ਮੋਦੀ ਨੇ ਕਿਹਾ ਕਿ ਮੈਂ ਦੇਸ਼ ਦੇ ਉਨ੍ਹਾਂ ਸਾਰੇ ਸਟਾਰਟਅੱਪਸ, ਸਾਰੇ ਇਨੋਵੇਟਿਵ ਨੌਜਵਾਨਾਂ ਨੂੰ ਵਧਾਈ ਦਿੰਦਾ ਹਾਂ, ਜੋ ਸਟਾਰਟਅੱਪ ਦੀ ਦੁਨੀਆ ਵਿੱਚ ਭਾਰਤ ਦਾ ਝੰਡਾ ਬੁਲੰਦ ਕਰ ਰਹੇ ਹਨ। ਸਟਾਰਟਅੱਪ ਦੇ ਇਸ ਸੱਭਿਆਚਾਰ ਨੂੰ ਦੇਸ਼ ਦੇ ਦੂਰ-ਦੁਰਾਡੇ ਦੇ ਹਿੱਸਿਆਂ ਤੱਕ ਪਹੁੰਚਾਉਣ ਲਈ ਹੁਣ 16 ਜਨਵਰੀ ਨੂੰ ਰਾਸ਼ਟਰੀ ਸਟਾਰਟਅੱਪ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਦੇਸ਼ ਦੇ ਬੱਚਿਆਂ ਨੂੰ ਬਚਪਨ ਤੋਂ ਹੀ ਦੇਸ਼ ਵਿੱਚ ਨਵੀਨਤਾ ਪ੍ਰਤੀ ਖਿੱਚ ਪੈਦਾ ਕਰਨ ਅਤੇ ਦੇਸ਼ ਵਿੱਚ ਨਵੀਨਤਾ ਨੂੰ ਸੰਸਥਾਗਤ ਰੂਪ ਦੇਣ ਦੀ ਹੈ। 9,000 ਤੋਂ ਵੱਧ ਅਟਲ ਟਿੰਕਰਿੰਗ ਲੈਬਾਂ ਅੱਜ ਬੱਚਿਆਂ ਨੂੰ ਸਕੂਲਾਂ ਵਿੱਚ ਨਵੇਂ ਵਿਚਾਰਾਂ ਨੂੰ ਖੋਜਣ ਅਤੇ ਕੰਮ ਕਰਨ ਦਾ ਮੌਕਾ ਦੇ ਰਹੀਆਂ ਹਨ।