ਇੰਡੀਆ ਗੇਟ ’ਤੇ ਲੱਗੇਗੀ ਸੁਭਾਸ਼ ਚੰਦਰ ਬੋਸ ਦੀ ਮੂਰਤੀ

ਇੰਡੀਆ ਗੇਟ ’ਤੇ ਲੱਗੇਗੀ ਸੁਭਾਸ਼ ਚੰਦਰ ਬੋਸ ਦੀ ਮੂਰਤੀ

  • National
  • January 21, 2022
  • No Comment
  • 71

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਇੰਡੀਆ ਗੇਟ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮੂਰਤੀ ਲਗਾਈ ਜਾਵੇਗੀ। ਪੀ.ਐੱਮ. ਮੋਦੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਪੀ.ਐੱਮ. ਮੋਦੀ ਨੇ ਇਹ ਐਲਾਨ ਅਜਿਹੇ ਸਮੇਂ ਕੀਤਾ ਹੈ, ਜਦੋਂ ਭਾਰਤ ਸਰਕਾਰ ਨੇ ਇੰਡੀਆ ਗੇਟ ’ਤੇ ਅਮਰ ਜਵਾਨ ਜੋਤੀ ’ਤੇ ਬਲਣ ਵਾਲੀ ਲੌ ਨੂੰ ਨੈਸ਼ਨਲ ਵਾਰ ਮੈਮੋਰੀਅਲ ਦੀ ਲੌ ਨਾਲ ਮਰਜ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ’ਤੇ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਕੇਂਦਰ ਸਰਕਾਰ ’ਤੇ ਨਿਸ਼ਾਨਾ ਵਿੰਨ੍ਹ ਰਹੀਆਂ ਹਨ।

ਪੀ.ਐੱਮ. ਮੋਦੀ ਨੇ ਟਵੀਟ ਕਰਕੇ ਕਿਹਾ, ‘ਅਜਿਹੇ ਸਮੇਂ ’ਚ ਜਦੋਂ ਪੂਰਾ ਦੇਸ਼ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਮਨਾ ਰਿਹਾ ਹੈ, ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਨੇਤਾਜੀ ਦੀ ਗ੍ਰੇਨਾਈਟ ਨਾਲ ਬਣੀ ਮੂਰਤੀ ਇੰਡੀਆ ਗੇਟ ’ਤੇ ਸਥਾਪਿਤ ਕੀਤੀ ਜਾਵੇਗੀ। ਇਹ ਉਨ੍ਹਾਂ ਪ੍ਰਤੀ ਭਾਰਤ ਦੇ ਅਹਿਸਾਨ ਦਾ ਪ੍ਰਤੀਕ ਹੋਵੇਗਾ।

ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ ‘ਤੇ ਪਿਛਲੇ 50 ਸਾਲਾਂ ਤੋਂ ਜਗ ਰਹੀ ਅਮਰ ਜਵਾਨ ਜੋਤੀ ਨੂੰ ਅੱਜ ਰਾਸ਼ਟਰੀ ਯੁੱਧ ਸਮਾਰਕ ‘ਤੇ ਬਲ ਰਹੀ ਲੌ ‘ਚ ਮਿਲਾਇਆ ਜਾ ਰਿਹਾ ਹੈ। ਜਿਸ ਦੇ ਬਾਅਦ ਤੋਂ ਇੰਡੀਆ ਗੇਟ ‘ਤੇ ਸ਼ਹੀਦਾਂ ਦੀ ਯਾਦ ‘ਚ ਬਲਣ ਵਾਲੀ ਇਹ ਲੌ ਹੁਣ ਰਾਸ਼ਟਰੀ ਯੁੱਧ ਸਮਾਰਕ ‘ਤੇ ਹੀ ਜਗੇਗੀ। ਅਮਰ ਜਵਾਨ ਜੋਤੀ ਪਾਕਿਸਤਾਨ ਵਿਰੁੱਧ 1971 ਦੇ ਯੁੱਧ ‘ਚ ਸ਼ਹੀਦ ਹੋਣ ਵਾਲੇ 3,843 ਭਾਰਤੀ ਜਵਾਨਾਂ ਦੀ ਯਾਦ ‘ਚ ਪਹਿਲੀ ਵਾਰ 1972 ‘ਚ ਜਗਾਈ ਗਈ ਸੀ।

 

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *