
PM ਮੋਦੀ ਨੇ J&K ਦੇ ਉੱਪ ਰਾਜਪਾਲ ਨਾਲ ਕੀਤੀ ਗੱਲ
- National
- February 5, 2022
- No Comment
- 77
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਅਤੇ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਸ਼ਨੀਵਾਰ ਸਵੇਰੇ ਆਏ ਭੂਚਾਲ ਤੋਂ ਬਾਅਦ ਹਾਲਾਤ ਦਾ ਜਾਇਜ਼ਾ ਲਿਆ। ਜੰਮੂ ਕਸ਼ਮੀਰ ‘ਚ ਸ਼ਨੀਵਾਰ ਸਵੇਰੇ 9.45 ਵਜੇ 5.7 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਫ਼ਿਲਹਾਲ ਕੋਈ ਜਾਣਕਾਰੀ ਨਹੀਂ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨੇ ਸਿਨਹਾ ਨਾਲ ਗੱਲਬਾਤ ਕਰ ਕੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਲੋਕਾਂ ਦੀ ਤੰਦਰੁਸਤੀ ਦੀ ਜਾਣਕਾਰੀ ਲਈ। ਅਧਿਕਾਰੀਆਂ ਅਨੁਸਾਰ ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ-ਤਾਜ਼ਿਕਿਸਤਾਨ ਸਰਹੱਦ ‘ਤੇ ਸੀ। ਜੰਮੂ ਕਸ਼ਮੀਰ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਅਤੇ ਲੋਕ ਆਪਣੇ-ਆਪਣੇ ਘਰੋਂ ਬਾਹਰ ਨਿਕਲ ਆਏ।