ਸਾਬਕਾ PM ਮਨਮੋਹਨ ਸਿੰਘ ਦੇ ਭਾਜਪਾ ‘ਤੇ ਵੱਡੇ ਇਲਜ਼ਾਮ

ਸਾਬਕਾ PM ਮਨਮੋਹਨ ਸਿੰਘ ਦੇ ਭਾਜਪਾ ‘ਤੇ ਵੱਡੇ ਇਲਜ਼ਾਮ

  • National
  • February 17, 2022
  • No Comment
  • 64

ਦੇਸ਼ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੱਜ ਯਾਨੀ ਵੀਰਵਾਰ ਨੂੰ ਇਕ ਵੀਡੀਓ ਜਾਰੀ ਕਰ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ। ਮਨਮੋਹਨ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦਾ ਰਾਸ਼ਟਰਵਾਦ ਨਕਲੀ ਹੈ। ਜੋ ਅੰਗਰੇਜ਼ਾਂ ‘ਫੁੱਟ ਪਾਓ ਅਤੇ ਰਾਜ ਕਰੋ’ ਦੀ ਨੀਤੀ ‘ਤੇ ਚੱਲਦਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚੀਨ ਮੁੱਦੇ ‘ਤੇ ਵੀ ਘੇਰਿਆ।

ਉਨ੍ਹਾਂ ਕਿਹਾ ਕਿ ਇਕ ਸਾਲ ਤੋਂ ਚੀਨੀ ਫ਼ੌਜ ਭਾਰਤ ਦਾ ਪਵਿੱਤਰ ਜ਼ਮੀਨ ‘ਤੇ ਬੈਠੀ ਹੈ। ਇਸ ਸਰਕਾਰ ਨੂੰ ਸੰਵਿਧਾਨ ‘ਤੇ ਭਰੋਸਾ ਨਹੀਂ ਹੈ। ਸੰਵਿਧਾਨਕ ਸੰਸਥਾਵਾਂ ਨੂੰ ਲਗਾਤਾਰ ਕਮਜ਼ੋਰ ਕੀਤਾ ਜਾ ਰਿਹਾ ਹੈ। ਸਰਕਾਰ ਦੇਸ਼ ਦੇ ਅੰਦਰ ਹੀ ਨਹੀਂ ਸਗੋਂ ਵਿਦੇਸ਼ ਨੀਤੀ ਦੇ ਮੋਰਚੇ ‘ਤੇ ਵੀ ਫ਼ੇਲ ਹੋਈ ਹੈ। ਸਾਬਕਾ ਪੀ.ਐੱਮ. ਨੇ ਕਿਹਾ ਕਿ ਅੱਜ ਦੇਸ਼ ਦੀ ਸਥਿਤ ਚਿੰਤਾਜਨਕ ਹੈ। ਕੋਰੋਨਾ ਦੇ ਦੌਰ ‘ਚ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਇਕ ਪਾਸੇ ਆਰਥਿਕਤਾ ਡਿੱਗੀ ਹੈ। ਮਹਿੰਗਾਈ ਅਤੇ ਬੇਰੁਜ਼ਗਾਰੀ ਤੋਂ ਲੋਕ ਪਰੇਸ਼ਾਨ ਹਨ। ਦੂਜੇ ਪਾਸੇ 7 ਸਾਲ ਸਰਕਾਰ ਚਲਾਉਣ ਤੋਂ ਬਾਅਦ ਭਾਜਪਾ ਗਲਤੀਆਂ ਲਈ ਮੁਆਫ਼ੀ ਨਹੀਂ ਮੰਗ ਰਹੀ ਹੈ। ਉਹ ਲੋਕਾਂ ਦੀਆਂ ਸਮੱਸਿਆਵਾਂ ਲਈ ਪੀ.ਐੱਮ. ਜਵਾਹਰ ਲਾਲ ਨਹਿਰੂ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ।

Related post

Agrasen Jayanti 2022: Date, Significance, Celebration, Wishes and Greetings to Share

Agrasen Jayanti 2022: Date, Significance, Celebration, Wishes and Greetings…

Maharaja Agrasen Jayanti is marked on the fourth day of Ashwin month, as per the Hindu Calendar. This year, it will…
ਪਟਿਆਲਾ ਜੇਲ ’ਚ ਮੌਨ ਹੋਏ ਨਵਜੋਤ ਸਿੰਘ ਸਿੱਧੂ

ਪਟਿਆਲਾ ਜੇਲ ’ਚ ਮੌਨ ਹੋਏ ਨਵਜੋਤ ਸਿੰਘ ਸਿੱਧੂ

34 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਮਿਲਣ ਤੋਂ ਬਾਅਦ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਪੰਜਾਬ…
ਰਾਜੀਵ ਗਾਂਧੀ ਕਤਲਕਾਂਡ: ਦੋ ਦੋਸ਼ੀਆਂ ਦੀ ਰਿਹਾਈ ਪਟੀਸ਼ਨ, SC ਨੇ ਕੇਂਦਰ ਤੇ ਤਾਮਿਲਨਾਡੂ ਨੂੰ ਭੇਜਿਆ ਨੋਟਿਸ

ਰਾਜੀਵ ਗਾਂਧੀ ਕਤਲਕਾਂਡ: ਦੋ ਦੋਸ਼ੀਆਂ ਦੀ ਰਿਹਾਈ ਪਟੀਸ਼ਨ, SC…

ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਕਤਲਕਾਂਡ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੀ ਨਲਿਨੀ ਸ਼੍ਰੀਹਰਨ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ…

Leave a Reply

Your email address will not be published.