
ਚੋਣ ਨਤੀਜਿਆਂ ਤੋਂ ਪਹਿਲਾਂ ਗੋਆ ਦੇ ਮੁੱਖ ਮੰਤਰੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ
- National
- March 8, 2022
- No Comment
- 39
ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਐਗਜ਼ਿਟ ਪੋਲ ’ਚ ਜਨਾਧਾਰ ਦੇ ਅਨੁਮਾਨ ਜਤਾਏ ਜਾਣ ਦੇ ਇਕ ਦਿਨ ਬਾਅਦ ਮੰਗਲਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸਾਵੰਤ ਨੇ ਵਿਧਾਨ ਸਭਾ ਚੋਣਾਂ ਜਿੱਤਣ ’ਚ ਖੇਤਰੀ ਪਾਰਟੀਆਂ ਦੀ ਮਦਦ ਨਾਲ ਅਗਲੀ ਸਰਕਾਰ ਬਣਾਉਣ ਦਾ ਭਰੋਸਾ ਜਤਾਇਆ। ਗੋਆ ’ਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਣੀ ਹੈ।
ਗੋਆ ’ਚ ਭਾਜਪਾ ਪਾਰਟੀ ਅਤੇ ਕਾਂਗਰਸ ਵਰਗੀਆਂ ਮੁੱਖ ਪਾਰਟੀਆਂ ਦੇ ਨਾਲ ਤ੍ਰਿਣਮੂਲ ਕਾਂਗਰਸ, ਆਮ ਆਦਮੀ ਪਾਰਟੀ, ਸ਼ਿਵਸੈਨਾ-ਰਾਸ਼ਟਰਵਾਦੀ ਕਾਂਗਰਸ ਨੇ ਵੀ ਆਪਣੇ-ਆਪਣੇ ਉਮੀਦਵਾਰ ਉਤਾਰੇ। ਸੂਬੇ ਵਿਚ ਭਾਜਪਾ ਦੇ ਕਦਾਵਰ ਨੇਤਾ ਅਤੇ 4 ਵਾਰ ਗੋਆ ਦੇ ਮੁੱਖ ਮੰਤਰੀ ਰਹੇ ਮਨੋਹਰ ਪਾਰਿਕਰ ਦੇ ਦਿਹਾਂਤ ਮਗਰੋਂ ਵਿਧਾਨ ਸਭਾ ਦੀਆਂ ਇਹ ਪਹਿਲੀਆਂ ਚੋਣਾਂ ਹਨ। ਸਾਲ 2017 ਦੀਆਂ ਚੋਣਾਂ ’ਚ ਕਾਂਗਰਸ 17 ਸੀਟਾਂ ਜਿੱਤਣ ਨਾਲ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਸੀ ਪਰ ਭਾਜਪਾ ਨੇ ਖੇਤਰੀ ਪਾਰਟੀਆਂ ਦੇ ਸਮਰਥਨ ਨਾਲ ਉਸ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਸੀ। ਸਾਲ 2022 ਦੀਆਂ ਚੋਣਾਂ ’ਚ ਮਹਾਰਾਸ਼ਟਰਵਾਦੀ ਗੋਮਾਂਤਕ ਪਾਰਟੀ ਨੇ ਤ੍ਰਿਣਮੂਲ ਕਾਂਗਰਸ ਦੇ ਨਾਲ ਹੱਥ ਮਿਲਾਇਆ ਸੀ, ਜਦਕਿ ਗੋਆ ਫਾਰਵਰਡ ਪਾਰਟੀ ਨੇ ਕਾਂਗਰਸ ਨਾਲ ਚੋਣਾਂ ਤੋਂ ਪਹਿਲਾਂ ਗਠਜੋੜ ਕੀਤਾ।