
ਰਾਘਵ ਚੱਢਾ ਨੇ ਦਿੱਤਾ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ
- National
- March 24, 2022
- No Comment
- 173
ਰਾਜ ਸਭਾ ਮੈਂਬਰ ਦੀ ਚੋਣ ਲਈ ਪੰਜਾਬ ਤੋਂ ਨਾਮਜ਼ਦਗੀ ਦਾਖ਼ਲ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਰਾਜੇਂਦਰਨਗਰ ਤੋਂ ਵਿਧਾਇਕ ਰਾਘਵ ਚੱਢਾ ਨੇ ਵੀਰਵਾਰ ਨੂੰ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਨੂੰ ਮਿਲ ਕੇ ਸੌਂਪਿਆ। ਇਸ ਦੇ ਨਾਲ ਹੀ ਵੀਰਵਾਰ ਨੂੰ ਦਿੱਲੀ ਵਿਧਾਨ ਸਭਾ ‘ਚ ਬਜਟ ਸੈਸ਼ਨ ਦੀ ਕਾਰਵਾਈ ਦੌਰਾਨ ਸਪੀਕਰ ਰਾਮ ਨਿਵਾਸ ਗੋਇਲ ਨੇ ਰਾਘਵ ਚੱਢਾ ਨੂੰ ਪੰਜਾਬ ਤੋਂ ਰਾਜ ਸਭਾ ਮੈਂਬਰ ਨਾਮਜ਼ਦ ਕੀਤੇ ਜਾਣ ‘ਤੇ ਵਧਾਈ ਦਿੱਤੀ।
ਇਸ ਮੌਕੇ ਰਾਘਵ ਚੱਢਾ ਨੇ ਸਦਨ ਵਿੱਚ ਆਪਣੇ ਆਖਰੀ ਬਿਆਨ ਵਿੱਚ ਸਾਰੇ ਵਿਧਾਇਕਾਂ ਸਮੇਤ ਸਪੀਕਰ ਦਾ ਧੰਨਵਾਦ ਕੀਤਾ। ਉਸ ਨੇ ਥੋੜ੍ਹਾ ਭਾਵੁਕ ਹੋ ਕੇ ਕਿਹਾ ਕਿ ਘਰ ਜ਼ਰੂਰ ਬਦਲ ਜਾਵੇਗਾ ਪਰ ਲੋਕ ਸੇਵਾ ਦਾ ਕੰਮ ਅੱਗੇ ਵੀ ਜਾਰੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਆਪ ਨੂੰ ਅਰਵਿੰਦ ਕੇਜਰੀਵਾਲ ਸਕੂਲ ਆਫ ਪਾਲੀਟਿਕਸ ਦਾ ਵਿਦਿਆਰਥੀ ਦੱਸਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਵੀ ਕੀਤਾ।
ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਨੇ ਵੀ ਰਾਘਵ ਚੱਢਾ ਨੂੰ ਸੰਭਾਵਿਤ ਰਾਜ ਸਭਾ ਮੈਂਬਰ ਲਈ ਵਧਾਈ ਦਿੱਤੀ ਅਤੇ ਨਾਲ ਹੀ ਵਿਅੰਗ ਕਰਦਿਆਂ ਕਿਹਾ ਕਿ ਤੁਹਾਡੀ ਬਹੁਤ ਕਮੀ ਹੋਵੇਗੀ, ਹੋ ਸਕੇ ਤਾਂ ਵਾਪਸ ਆ ਜਾਓ। ਇਸ ਤੋਂ ਇਲਾਵਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਰਾਘਵ ਚੱਢਾ ਨੂੰ ਵਧਾਈ ਦਿੱਤੀ।